Punjab News: ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਟਿਕਟ ਮਿਲਣ ਦਾ ਗੁਰਦੀਪ ਬਾਠ ਨੇ ਕੀਤਾ ਵਿਰੋਧ
- ਬਾਠ ਨੇ ਪਰਿਵਾਰਵਾਦ ਦੇ ਲਾਏ ਦੋਸ਼ | Punjab News
Punjab News: ਚੰਡੀਗੜ੍ਹ (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।ਉਮੀਦਵਾਰਾਂ ਦੇ ਨਾਂਅ ਐਲਾਨ ਹੋਣ ਨਾਲ ਹੀ ਪਾਰਟੀ ’ਚ ਬਗਾਵਤ ਵੀ ਸ਼ੁਰੂ ਹੋ ਗਈ ਪਾਰਟੀ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਸੁਖਬੀਰ ਬਾਦਲ ਦੇ ਕਰੀਬੀ ਰਹਿ ਚੁੱਕੇ ਅਤੇ ਬੀਤੇ ਮਹੀਨੇ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਆਪਣਾ ਉਮੀਦਵਾਰ ਬਣਾਇਆ ਹੈ।
Read Also : Aam Aadmi Party Punajb: ਚਾਹੇ ਮੁੱਖ ਮੰਤਰੀ ਖੁਦ ਖੜ੍ਹ ਜਾਣ ਮੈਂ ਧੂਰੀ ਤੋਂ ਹੀ ਚੋਣ ਲੜਾਂਗਾ : ਦਲਬੀਰ ਗੋਲਡੀ
ਬਰਨਾਲਾ ਤੋਂ ਪਾਰਟੀ ਨੇ ਆਪਣੇ ਪੁਰਾਣੇ ਵਰਕਰ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਦੇ ਕਰੀਬੀ ਦੋਸਤ ਹਰਿੰਦਰ ਸਿੰਘ ਧਾਲੀਵਾਲ (35 ਸਾਲ) ਦੇ ਨਾਂਅ ਦਾ ਐਲਾਨ ਕੀਤਾ ਹੈ। ‘ਆਪ’ ਉਮੀਦਵਾਰ ਦਾ ਨਾਂਅ ਆਉਣ ਦੇ ਨਾਲ ਪਾਰਟੀ ਦੇ ਅੰਦਰ ਬਗਾਵਤ ਸ਼ੁਰੂ ਹੋ ਗਈ ਹੈ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਹਰਿੰਦਰ ਧਾਲੀਵਾਲ ਨੂੰ ਉਮੀਦਵਾਰ ਬਣਾਉਣ ’ਤੇ ਵੱਡੇ ਸਵਾਲ ਚੁੱਕੇ ਹਨ ਤੇ ਚਿਤਾਵਨੀ ਦਿੰਦਿਆਂ ਕਿਹਾ ਆਉਣ ਵਾਲੇ ਦਿਨਾਂ ਵਿੱਚ ਉਹ ਇਸ ਸਬੰਧੀ ਕੋਈ ਵੱਡਾ ਫੈਸਲਾ ਲੈਣਗੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਜਿਹੜੇ ਉਮੀਦਵਾਰ ਐਲਾਨੇ ਗਏ ਹਨ, ਉਨ੍ਹਾਂ ਦੀ ਪ੍ਰਕਿਰਿਆ ਵਿੱਚੋਂ ਪਰਿਵਾਰਵਾਦ ਦੀ ਝਲਕ ਆਉਂਦੀ ਹੈ ਉਨ੍ਹਾਂ ਆਖਿਆ ਪਾਰਟੀ ਦੇ ਮਿਹਨਤੀ ਵਰਕਰਾਂ ਨੂੰ ਪਾਸੇ ਕਰਕੇ ਪਰਿਵਾਦ ਨੂੰ ਟਿਕਟ ਦਿੱਤੀ ਗਈ ਹੈ Punjab News
Punjab News
ਬਰਨਾਲਾ ਵਿਧਾਨ ਸਭਾ ਸੀਟ ‘ਆਪ’ ਸਰਕਾਰ ਦੇ ਸਾਬਕਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਸੰਗਰੂਰ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋ ਗਈ ਸੀ।‘ਆਪ’ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਦੇ ਬੇਟੇ ਈਸ਼ਾਨ ਚੱਬੇਵਾਲ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ। ਇਹ ਸੀਟ ਵੀ ਡਾ. ਰਾਜਕੁਮਾਰ ਚੱਬੇਵਾਲ ਦੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋ ਗਈ ਸੀ।
ਈਸ਼ਾਨ ਚੱਬੇਵਾਲ ਪੇਸ਼ੇ ਤੋਂ ਡਾਕਟਰ ਹਨ। ਉਨ੍ਹਾਂ ਨੇ ਦਇਆਨੰਦ ਮੈਡੀਕਲ ਕਾਲਜ, ਲੁਧਿਆਣਾ ਤੋਂ ਐੱਮਬੀਬੀਐੱਸ ਅਤੇ ਐੱਮਡੀ ਦੀ ਪੜ੍ਹਾਈ ਕੀਤੀ ਹੈ। ਪਾਰਟੀ ਨੇ ਗੁਰਦੀਪ ਸਿੰਘ ਰੰਧਾਵਾ ਨੂੰ ਡੇਰਾ ਬਾਬਾ ਨਾਨਕ ਵਿਧਾਨ ਸਭਾ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਰੰਧਾਵਾ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਹੋਣ ਤੋਂ ਇਲਾਵਾ ਉਦਯੋਗ ਬੋਰਡ ਦੇ ਸੀਨੀਅਰ ਡਿਪਟੀ ਚੇਅਰਮੈਨ ਵੀ ਹਨ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਥੋਂ ਪਾਰਟੀ ਦੇ ਉਮੀਦਵਾਰ ਵੀ ਸਨ।