India-China border Dispute: ਸਰਹੱਦੀ ਵਿਵਾਦ ਸੁਲਝਾਉਣ ਲਈ ਭਾਰਤ-ਚੀਨ ਹੋਏ ਰਾਜ਼ੀ

India-China border Dispute
India-China border Dispute: ਸਰਹੱਦੀ ਵਿਵਾਦ ਸੁਲਝਾਉਣ ਲਈ ਭਾਰਤ-ਚੀਨ ਹੋਏ ਰਾਜ਼ੀ

India-China border Dispute: ਐੱਲਏਸੀ ’ਤੇ ਗਸ਼ਤ ਸਬੰਧੀ ਹੋਇਆ ਮਹੱਤਵਪੂਰਨ ਸਮਝੌਤਾ

India-China border Dispute: ਨਵੀਂ ਦਿੱਲੀ (ਏਜੰਸੀ)। ਲਗਾਤਾਰ ਗੱਲਬਾਤ ਤੋਂ ਬਾਅਦ ਭਾਰਤ ਅਤੇ ਚੀਨ ਨੇ ਐੱਲਏਸੀ ’ਤੇ ਟਕਰਾਅ ਨੂੰ ਰੋਕਣ ਲਈ ਸਾਕਾਰਾਤਮਕ ਪਹਿਲ ਕੀਤੀ ਹੈ। ਦੋਵਾਂ ਦੇਸ਼ਾਂ ਵਿਚਾਲੇ ਅਸਲ ਕੰਟਰੋਲ ਰੇਖਾ (ਐੱਲਏਸੀ) ’ਤੇ ਗਸ਼ਤ ਲਈ ਇੱਕ ਨਿਸ਼ਚਿਤ ਵਿਵਸਥਾ ’ਤੇ ਸਹਿਮਤੀ ਬਣੀ ਹੈ। ਵਿਦੇਸ਼ ਸਕੱਤਰ ਵਿਕਰਮ ਮਿਸ਼ਰੀ ਨੇ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ’ਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਮਝੌਤਾ 2020 ਤੋਂ ਸਰਹੱਦ ’ਤੇ ਚੱਲ ਰਹੇ ਤਣਾਅ ਨੂੰ ਘੱਟ ਕਰਨ ’ਚ ਮੱਦਦ ਕਰੇਗਾ।

Read Also : Ludhiana News: ਪਿਛਲੀਆਂ ਸਰਕਾਰਾਂ ਨੇ ਜ਼ੇਲ੍ਹਾਂ ਨੂੰ ਸੁਧਾਰ ਘਰ ਬਣਾਉਣ ’ਚ ਕੋਈ ਵੀ ਕਦਮ ਨਹੀਂ ਚੁੱਕਿਆ

ਉਨ੍ਹਾਂ ਕਿਹਾ ਕਿ ਪਿਛਲੇ ਕਈ ਹਫ਼ਤਿਆਂ ਤੋਂ ਚੱਲ ਰਹੀ ਗੱਲਬਾਤ ਦੌਰਾਨ ਆਖਰਕਾਰ ਅਸੀਂ ਅਸਲ ਕੰਟਰੋਲ ਰੇਖਾ ’ਤੇ ਗਸ਼ਤ ਲਈ ਇੱਕ ਨਿਸ਼ਚਿਤ ਪ੍ਰਬੰਧ ’ਤੇ ਪਹੁੰਚ ਗਏ ਹਾਂ। ਵਿਦੇਸ਼ ਸਕੱਤਰ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਬਾਕੀ ਮੁੱਦਿਆਂ ਨੂੰ ਵੀ ਜਲਦੀ ਹੱਲ ਕਰ ਲਿਆ ਜਾਵੇਗਾ। ਰਿਪੋਰਟਾਂ ਮੁਤਾਬਕ ਭਾਰਤ ਅਤੇ ਚੀਨ ਵਿਚਾਲੇ ਗਸ਼ਤ ਸਬੰਧੀ ਇਹ ਸਮਝੌਤਾ ਦੇਪਸਾਂਗ ਅਤੇ ਡੇਮਚੋਕ ਖੇਤਰਾਂ ਨਾਲ ਸਬੰਧਤ ਹੈ। India-China border Dispute

2020 ਤੋਂ ਤਣਾਅਪੂਰਨ ਹਨ ਰਿਸ਼ਤੇ | India-China border Dispute

ਪੂਰਬੀ ਲੱਦਾਖ ਸਰਹੱਦ ’ਤੇ 2020 ਦੀ ਝੜਪ ਤੋਂ ਬਾਅਦ ਦੋਵਾਂ ਗੁਆਂਢੀ ਦੇਸ਼ਾਂ ਵਿਚਾਲੇ ਸਬੰਧ ਤਣਾਅਪੂਰਨ ਹਨ। ਪਿਛਲੇ ਕਈ ਸਾਲਾਂ ਤੋਂ ਭਾਰਤ ਅਤੇ ਚੀਨ ਵਿਚਾਲੇ ਲਗਾਤਾਰ ਬੈਠਕਾਂ ਹੁੰਦੀਆਂ ਰਹੀਆਂ ਹਨ ਪਰ ਕੋਈ ਸਹਿਮਤੀ ਨਾ ਬਣ ਸਕੀ, ਜਿਸ ਕਾਰਨ ਗਸ਼ਤ ਦੌਰਾਨ ਭਾਰਤ ਅਤੇ ਚੀਨ ਦੀ ਸਰਹੱਦ ਵਿਚਾਲੇ ਲਗਾਤਾਰ ਤਣਾਅ ਵਾਲੀ ਸਥਿਤੀ ਬਣੀ ਰਹੀ। ਭਾਰਤ ਅਤੇ ਚੀਨ ਵਿਚਾਲੇ ਇਹ ਸਮਝੌਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੂਸ ਦੌਰੇ ਤੋਂ ਐਨ ਪਹਿਲਾਂ ਹੋਇਆ ਹੈ।

ਬ੍ਰਿਕਸ ਸੰਮੇਲਨ ’ਚ ਮਿਲਣਗੇ ਮੋਦੀ-ਸ਼ੀ ਜਿਨਪਿੰਗ!

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੋਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਰੂਸ ਜਾਣ ਵਾਲੇ ਹਨ। ਇਨ੍ਹਾਂ ਦੋਵਾਂ ਆਗੂਆਂ ਦੀ ਦੁਵੱਲੀ ਬੈਠਕ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ, ਪਰ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਦੋਵੇਂ ਆਗੂ ਸੰਮੇਲਨ ਤੋਂ ਇਲਾਵਾ ਦੁਵੱਲੀ ਬੈਠਕ ਵੀ ਕਰ ਸਕਦੇ ਹਨ। ਦੁਨੀਆ ਦੀਆਂ ਨਜ਼ਰਾਂ ਰੂਸ ਦੇ ਕਜ਼ਾਨ ਸ਼ਹਿਰ ’ਚ ਹੋਣ ਵਾਲੇ ਬ੍ਰਿਕਸ ਸੰਮੇਲਨ ’ਤੇ ਹੋਣਗੀਆਂ। ਕਿਉਂਕਿ ਰੂਸੀ ਰਾਸ਼ਟਰਪਤੀ ਭਾਰਤ ਅਤੇ ਚੀਨ ਨੂੰ ਇੱਕ ਮੰਚ ’ਤੇ ਲਿਆ ਕੇ ਦੁਨੀਆ ਨੂੰ ਆਪਣੀ ਤਾਕਤ ਦਿਖਾਉਣਾ ਚਾਹੁੰਦੇ ਹਨ।