Farmers News: ਪਰਾਲੀ ਦੀ ਸਾਂਭ-ਸੰਭਾਲ ਲਈ ਕੀਤੇ ਪ੍ਰਬੰਧਾਂ ਤੋਂ ਨਾਖੁਸ਼ ਕਿਸਾਨ, ਕਰ ਦਿੱਤਾ ਵੱਡਾ ਐਲਾਨ, ਇਸ ਤਰ੍ਹਾਂ ਕਰਨਗੇ ਸਰਕਾਰ ਦਾ ਵਿਰੋਧ

Farmers News

Farmers News: ਝੋਨੇ ਦੀ 17 ਨਮੀ ਦੀ ਥਾਂ 20 ਨਮੀ ਵਾਲਾ ਝੋਨਾ ਖਰੀਦਣ ਦੀ ਮੰਗ

  • ਡੀਐਸਪੀ ਦਫ਼ਤਰ ਤੇ ਐਸ ਐਚ ਓ ਦੇ ਥਾਣਿਆਂ ਅੱਗੇ ਸੁੱਟਾਂਗੇ ਪਰਾਲੀ : ਚੱਠਾ | Farmers News

Farmers News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਮਾਰਕਿਟ ਕਮੇਟੀ ਸੁਨਾਮ ਅਧੀਨ ਆਉਂਦੇ ਪਿੰਡ ਚੱਠਾ ਨੰਨਹੇੜਾ ਦੇ ਸਬ ਸੈਂਟਰ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਮੰਡੀ ਦੇ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਨਾਲ ਲੈਕੇ ਮਾਰਕਫੈੱਡ ਦੇ ਇੰਸਪੈਕਟਰ ਜਸਦੀਪ ਸਿੰਘ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ।

ਕਿਸਾਨ ਆਗੂ ਰਣ ਸਿੰਘ ਚੱਠਾ ਨੇ ਮੰਡੀ ਦਾ ਦੌਰਾ ਕਰਦਿਆਂ ਕਿਹਾ ਕਿ ਝੋਨੇ ਦੀ ਖਰੀਦ ਦੇ ਪ੍ਰਬੰਧ ਮੁਕੰਮਲ ਹਨ, ਕਿਸੇ ਵੀ ਕਿਸਾਨ ਜਾਂ ਆੜ੍ਹਤੀਏ ਨੂੰ ਕਿਸੇ ਤਰਾਂ ਦੀ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀ ਦੇ ਅਧਿਕਾਰੀ ਨੂੰ ਕਿਹਾ ਗਿਆ ਹੈ ਕਿ ਝੋਨੇ ਦੀ ਬੋਲੀ, ਲਿਫਟਿੰਗ ਅਤੇ ਅਦਾਇਗੀ ਨਾਲੋਂ ਨਾਲ ਕਰਵਾਈ ਜਾਵੇ। ਚੱਠਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਪੁਰੇ ਸੁੱਕੇ ਹੋਏ ਝੋਨੇ ਦੀ ਹੀ ਕਟਾਈ ਕਰਵਾਉਣ, ਹਰਾ ਅਤੇ ਵੱਧ ਨਮੀ ਵਾਲਾ ਝੋਨਾ ਨਾ ਕਟਵਾਉਣ ਤਾਂ ਕਿ ਉਨਾਂ ਨੂੰ ਮੰਡੀਆਂ ਵਿੱਚ ਆਪਣਾ ਝੋਨਾ ਵੇਚਣ ਵਿੱਚ ਕੋਈ ਮੁਸਕਿਲ ਪੇਸ਼ ਨਾ ਆਵੇ। Farmers News

Read Also : Punjab Railway News: ਖੁਸ਼ਖਬਰੀ! ਦੀਵਾਲੀ ਮੌਕੇ ਮਿਲੀਆਂ 2 ਨਵੀਆਂ ਰੇਲ ਗੱਡੀਆਂ, 28 ਅਕਤੂਬਰ ਤੋਂ ਮਿਲੇਗਾ ਲਾਭ

ਕਿਸਾਨ ਆਗੂ ਚੱਠਾ ਨੇ ਕਿਹਾ ਕਿ ਜੇਕਰ ਪੱਕਿਆ ਹੋਇਆ ਝੋਨਾ ਹੋਣ ਦੇ ਬਾਵਜੂਦ ਕਿਸਾਨਾਂ ਨੂੰ ਜਾਣਬੁੱਝ ਕੇ ਤੰਗ ਪ੍ਰੇਸਾਨ ਕੀਤਾ ਗਿਆ ਤਾਂ ਬੀਕੇਯੂ ਏਕਤਾ ਸਿੱਧੂਪੁਰ ਬਰਦਾਸ਼ਤ ਨਹੀਂ ਕਰੇਗੀ। ਉਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਝੋਨੇ ਦੀ 17 ਨਮੀ ਦੀ ਥਾਂ 20 ਨਮੀ ਵਾਲਾ ਝੋਨਾ ਖਰੀਦਣ ਲਈ ਆਪਣੇ ਅਧਿਕਾਰੀਆਂ ਨੂੰ ਆਦੇਸ਼ ਦੇਵੇ। ਪੱਕਣ ਸਮੇਂ ਝੋਨੇ ਤੇ ਤੇਲੇ ਦੇ ਹਮਲੇ ਨਾਲ ਝੋਨੇ ਦੇ ਘਟੇ ਝਾੜ ਦੀ ਪੂਰਤੀ ਲਈ ਸੂਬਾ ਅਤੇ ਕੇਂਦਰ ਸਰਕਾਰ ਕਿਸਾਨਾਂ ਨੂੰ ਪ੍ਰਤੀ ਕੁਇੰਟਲ 300 ਰੁਪਏ ਬੋਨਸ ਦੇਕੇ ਕਿਸਾਨਾਂ ਦੇ ਘਾਟੇ ਦੀ ਪੂਰਤੀ ਕਰੇ।

ਕਿਸਾਨ ਆਗੂ ਰਣ ਸਿੰਘ ਚੱਠਾ ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਰਾਲੀ ਦੀ ਸਾਂਭ ਸੰਭਾਲ ਲਈ ਨਾਂਮਾਤਰ ਪ੍ਰਬੰਧ ਕੀਤੇ ਹਨ, ਜਿਸ ਕਰਕੇ ਕਣਕ ਦੀ ਬਿਜਾਈ ਸਮੇਂ ਸਿਰ ਕਰਨ ਲਈ ਲਈ ਕਿਸਾਨਾਂ ਨੂੰ ਮਜਬੂਰਨ ਵੱਸ ਪਰਾਲੀ ਨੂੰ ਅੱਗ ਲਾਉਣੀ ਪੈਂਦੀ ਹੈ। ਚੱਠਾ ਨੇ ਕਿਹਾ ਕਿ ਕਿਸਾਨਾਂ ਤੇ ਪੰਜਾਬ ਪੁਲਿਸ ਪਰਚੇ ਦਰਜ ਕਰਨੇ ਬੰਦ ਕਰੇ ਅਤੇ ਕਿਸਾਨਾਂ ਦੀਆਂ ਫਰਦਾਂ ਤੇ ਰੈਡ ਐਂਟਰੀਆਂ ਕਰਨੀਆਂ ਬੰਦ ਕੀਤੀਆਂ ਜਾਣ ਜੇਕਰ ਪ੍ਰਸ਼ਾਸਨ ਦਾ ਇਹੋ ਤਾਲਬਾਨੀ ਰਵੱਈਆ ਰਿਹਾ ਤਾਂ ਬੀਕੇਯੂ ਏਕਤਾ ਸਿੱਧੂਪੁਰ ਪ੍ਰਸ਼ਾਸਨ ਦਾ ਸਖ਼ਤ ਵਿਰੋਧ ਕਰਦਿਆਂ ਪ੍ਰਸ਼ਾਸਨ ਨੂੰ ਪਿੰਡਾਂ ਤੇ ਖੇਤਾਂ ਵਿੱਚ ਨਹੀਂ ਵੜਨ ਦੇਵੇਗੀ।

ਇਸ ਮੌਕੇ ਮਾਰਕੀਟ ਕਮੇਟੀ ਦਾ ਅਧਿਕਾਰੀ ਸੋਨੀ ਸਿੰਘ, ਮਾਰਕਫੈੱਡ ਦਾ ਅਧਿਕਾਰੀ ਹੈਪੀ ਸਿੰਘ, ਜੀਵਨ ਸਿੰਘ ਖਜਾਨਚੀ, ਖਿੱਲੂ ਸਿੰਘ ਸਾਬਕਾ ਪੰਚ, ਨਛੱਤਰ ਸਿੰਘ ਬਾਬਾ, ਅਮਰੀਕ ਸਿੰਘ ਸਾਬਕਾ ਪੰਚ, ਹਰਨੇਕ ਸਿੰਘ, ਜਗਤਾਰ ਸਿੰਘ, ਲੀਲਾ ਸਿੰਘ ਮਨੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।