Punjab News: ਪੰਜਾਬ ਦੇ ਲੋਕਾਂ ਨੂੰ ਦੀਵਾਲੀ ਤੋਂ ਪਹਿਲਾਂ ਇੱਕ ਹੋਰ ਤੋਹਫਾ, ਹੁਣੇ ਪੜ੍ਹੋ…

Punjab News
Punjab News: ਪੰਜਾਬ ਦੇ ਲੋਕਾਂ ਨੂੰ ਦੀਵਾਲੀ ਤੋਂ ਪਹਿਲਾਂ ਇੱਕ ਹੋਰ ਤੋਹਫਾ, ਹੁਣੇ ਪੜ੍ਹੋ...

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab NewsL: ਦੀਵਾਲੀ ਤੋਂ ਪਹਿਲਾਂ ਪੰਜਾਬ ਦੇ ਉਨ੍ਹਾਂ ਲੋਕਾਂ ਨੂੰ ਵੱਡਾ ਤੋਹਫਾ ਮਿਲਿਆ ਹੈ, ਜਿਨ੍ਹਾਂ ਦੇ ਘਰਾਂ ਦੀ ਰਜਿਸਟਰੀ ਦਾ ਕੰਮ ਐੱਨਓਸੀ ਰੁਪਏ ਦੀ ਸ਼ਰਤ ਕਾਰਨ ਰੋਕ ਦਿੱਤਾ ਗਿਆ ਸੀ। ਦਰਅਸਲ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਦੇ ਉਸ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ’ਚ ਸਰਕਾਰ ਨੇ ਐੱਨਓਸੀ ਸ਼ਰਤ ਖਤਮ ਕਰ ਦਿੱਤੀ ਗਈ। ਰਾਜਪਾਲ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਉਨ੍ਹਾਂ ਲੋਕਾਂ ਲਈ ਵੱਡੀ ਰਾਹਤ ਹੈ, ਜਿਨ੍ਹਾਂ ਦੇ ਘਰਾਂ ਦੀ ਰਜਿਸਟਰੀ ਨਹੀਂ ਹੋ ਰਹੀ ਸੀ। Punjab News

Read This : IND vs NZ: ਭਾਰਤ-ਨਿਊਜੀਲੈਂਡ ਦੂਜਾ ਟੈਸਟ, ਚਾਹ ਤੱਕ ਅੱਧੀ ਕੀਵੀਜ਼ ਟੀਮ ਵਾਪਸ ਪੈਵੇਲੀਅਨ, ਟਾਮ ਬਲੰਡਨ ਆਊਟ

ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 3 ਸਤੰਬਰ ਨੂੰ ਵਿਧਾਨ ਸਭਾ ਸੈਸ਼ਨ ’ਚ ਬਿੱਲ ਪੇਸ਼ ਕੀਤਾ ਸੀ, ਜਿਸ ਨੂੰ ਵਿਧਾਨ ਸਭਾ ’ਚ ਸਰਬਸੰਮਤੀ ਨਾਲ ਪਾਸ ਕਰਕੇ ਰਾਜਪਾਲ ਨੂੰ ਭੇਜਿਆ ਗਿਆ ਸੀ, ਜਿਸ ਨੂੰ ਹੁਣ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਨਾਲ ਕੱਚੀਆਂ ਕਲੋਨੀਆਂ ’ਚ ਰਹਿਣ ਵਾਲੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮਿਲ ਸਕਣਗੀਆਂ। ਇੰਨਾ ਹੀ ਨਹੀਂ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਗੈਰ-ਕਾਨੂੰਨੀ ਕਾਲੋਨੀਆਂ ਕੱਟਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਦੋਸ਼ੀ ਪਾਏ ਜਾਣ ’ਤੇ ਉਨ੍ਹਾਂ ’ਤੇ ਭਾਰੀ ਜੁਰਮਾਨਾ ਲਾਇਆ ਜਾਵੇਗਾ ਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਵੀ ਦਿੱਤੀ ਜਾਵੇਗੀ। Punjab News