Amloh News: ਹਲਕਾ ਅਮਲੋਹ ਦੇ ਵੋਟਰਾਂ ਦਾ ਵਿਧਾਇਕ ਗੈਰੀ ਬੜਿੰਗ ਨੇ ਵੱਖਰੇ ਅੰਦਾਜ਼ ’ਚ ਕੀਤਾ ਧੰਨਵਾਦ

Amloh News
ਅਮਲੋਹ: ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਪਿੰਡ ਦੀਵਾ ਗੰਢੂਆਂ ਦੇ ਸਰਪੰਚ ਲੱਖਾ ਦੀਵਾ, ਪ੍ਰਧਾਨ ਮਨਿੰਦਰ ਭੱਟੋ ਅਤੇ ਸੁਖਚੈਨ ਸਿੰਘ ਦੀਵਾ ਨਾਲ। ਤਸਵੀਰ: ਅਨਿਲ ਲੁਟਾਵਾ

ਆਮ ਆਦਮੀ ਪਾਰਟੀ ਨਾਲ ਸਬੰਧਿਤ ਵੱਡੀ ਗਿਣਤੀ ਪਿੰਡਾਂ ਦੇ ਲੋਕਾਂ ਨੇ ਪੰਚਾਇਤਾਂ ਬਣਾਕੇ ਆਪ ਪਾਰਟੀ ਨਾਲ ਚੱਟਾਨ ਵਾਂਗ ਖ਼ੜੇ ਹੋਣ ਦਾ ਦਿੱਤਾ ਸਬੂਤ:ਵਿਧਾਇਕ ਗੈਰੀ ਬੜਿੰਗ

(ਅਨਿਲ ਲੁਟਾਵਾ) ਅਮਲੋਹ। ਆਮ ਆਦਮੀ ਪਾਰਟੀ ਨਾਲ ਸਬੰਧਿਤ ਉਮੀਦਵਾਰਾਂ ਨੂੰ ਪੰਚਾਇਤੀ ਚੋਣਾਂ ਵਿੱਚ ਲੋਕਾਂ ਨੇ ਵੱਡੀਆਂ ਜਿੱਤਾ ਦਰਜ ਕਰਵਾਕੇ ਸਾਬਤ ਕਰ ਦਿੱਤਾ ਕਿ ਉਹ ਆਪ ਪਾਰਟੀ ਨਾਲ ਚੱਟਾਨ ਵਾਂਗ ਖ਼ੜੇ ਹਨ ਅਤੇ ਸਾਨੂੰ ਉਮੀਦ ਹੈ ਆਉਣ ਵਾਲੀਆਂ ਚੋਣਾਂ ਵਿੱਚ ਵੀ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। Amloh News

ਇਹ ਵੀ ਪੜ੍ਹੋ: MLA Satkar Kaur: ਸਾਬਕਾ ਵਿਧਾਇਕ ’ਤੇ BJP ਦਾ ਵੱਡਾ ਐਕਸ਼ਨ, ਪੜ੍ਹੋ ਪੂਰਾ ਮਾਮਲਾ

ਇਸ ਮੌਕੇ ਬਲਾਕ ਪ੍ਰਧਾਨ ਮਨਿੰਦਰ ਸਿੰਘ ਭੱਟੋਂ, ਲਖਵੀਰ ਸਿੰਘ ਲੱਖਾ ਸਰਪੰਚ ਦੀਵਾ ਗੰਢੂਆਂ, ਸੀਨੀਅਰ ਆਗੂ ਸੁਖਚੈਨ ਸਿੰਘ ਦੀਵਾ ਵੱਲੋਂ ਵਿਧਾਇਕ ਗੈਰੀ ਬੜਿੰਗ ਨਾਲ ਮੀਟਿੰਗ ਕਰਕੇ ਅਹਿਮ ਵਿਚਾਰਾਂ ਕੀਤੀਆਂ ਗਈਆਂ ਅਤੇ ਹਲਕੇ ਦੀਆਂ ਕੁਝ ਸਮੱਸਿਆਵਾਂ ਬਾਰੇ ਵੀ ਜਾਣੂ ਕਰਵਾਇਆ ਗਿਆ ਜਿਨ੍ਹਾਂ ਨੂੰ ਵਿਧਾਇਕ ਵੱਲੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਆਮ ਘਰਾਂ ਦੇ ਧੀ ਪੁੱਤ ਪੰਚ ਸਰਪੰਚ ਬਣ ਰਹੇ ਹਨ। ਆਪ ਦੀ ਇਹ ਪਹਿਲੀ ਸਰਕਾਰ ਹੈ ਜਿਸ ਨੇ ਆਮ ਘਰਾਂ ਦੇ ਧੀਆਂ ਪੁੱਤਾਂ ਨੂੰ ਤਰਜੀਹ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਦੇ ਵਿੱਚ ਜਿਆਦਾਤਰ ਪੰਚਾਇਤਾਂ ਸਰਬਸੰਮਤੀ ਦੇ ਨਾਲ ਬਣੀਆਂ ਹਨ,ਜਿਨ੍ਹਾਂ ਦਾ ਉਨ੍ਹਾਂ ਵੱਲੋਂ ਸਵਾਗਤ ਕੀਤਾ ਗਿਆ। ਜਿਹੜੇ ਪਿੰਡਾਂ ਦੇ ਵਿੱਚ ਚੋਣ ਹੋਈ ਹੈ ਉਨ੍ਹਾਂ ਵਿੱਚੋਂ ਵਧੇਰੇ ਗਿਣਤੀ ’ਚ ਆਪ ਦੇ ਪੰਚ ਸਰਪੰਚ ਜਿੱਤੇ ਹਨ। ਉਹ ਜਿੱਥੇ ਨਵੇਂ ਚੁਣੇ ਪੰਚਾਂ ਸਰਪੰਚਾਂ ਨੂੰ ਵਧਾਈ ਦਿੰਦੇ ਹਨ ਉੱਥੇ ਹੀ ਵਿਸ਼ਵਾਸ ਦਿਵਾਉਂਦੇ ਹਨ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਕੇ ਖੜਨਗੇ।

ਉਨ੍ਹਾਂ ਕਿਹਾ ਕਿ ਭਾਵੇਂ ਪਿਛਲੇ ਢਾਈ ਸਾਲਾਂ ਦੌਰਾਨ ਪਿੰਡਾਂ ਦੇ ਵਿੱਚ ਉਨ੍ਹਾਂ ਦੀਆਂ ਪੰਚਾਇਤਾਂ ਨਹੀਂ ਸਨ, ਫੇਰ ਵੀ ਉਨ੍ਹਾਂ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਦੇ ਲਈ ਪੂਰਾ ਕੰਮ ਕੀਤਾ ਗਿਆ ਹੈ, ਆਉਣ ਵਾਲੇ ਸਮੇਂ ਵਿੱਚ ਵੀ ਨਵੀਆਂ ਪੰਚਾਇਤਾਂ ਨੂੰ ਨਾਲ ਲੈ ਕੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ। ਅਧੂਰੇ ਪਏ ਕਾਰਜ ਜਲਦ ਪੂਰੇ ਹੋਣਗੇ, ਜੋ ਨਵੇਂ ਕਰਵਾਏ ਜਾਣੇ ਹਨ ਉਹਨਾਂ ਦੀ ਵੀ ਸ਼ੁਰੂਆਤ ਹੋਵੇਗੀ। ਇਸ ਮੌਕੇ ਵਿਧਾਇਕ ਗੈਰੀ ਬੜਿੰਗ ਵੱਲੋਂ ਬਲਾਕ ਪ੍ਰਧਾਨ ਮਨਿੰਦਰ ਭੱਟੋ ਅਤੇ ਲਖਵੀਰ ਸਿੰਘ ਲੱਖਾ ਸਰਪੰਚ ਦੀਵਾ ਗੰਢੂਆਂ ਦਾ ਸਨਮਾਨ ਵੀ ਕੀਤਾ ਗਿਆ। ਉਥੇ ਹੀ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਹਲਕਾ ਅਮਲੋਹ ਦੇ ਸਮੂਹ ਵੋਟਰਾਂ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ ਗਿਆ। Amloh News