Bharat Indira Chahal: ਭਰਤਇੰਦਰ ਚਾਹਲ ਦੀਆਂ ਮੁਸ਼ਕਿਲਾਂ ਵਧੀਆਂ, ਅਦਾਲਤ ਵੱਲੋਂ ਗ੍ਰਿਫਤਾਰੀ ਵਰੰਟ ਜਾਰੀ

Bharat Indira Chahal

Bharat Indira Chahal: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਰਹੇ ਹਨ ਚਾਹਲ

Bharat Indira Chahal: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤਇੰਦਰ ਚਾਹਲ ਦੀਆਂ ਮੁਸ਼ਕਲਾਂ ਵਧ ਗਈਆਂ ਹਨ ਅਤੇ ਅਦਾਲਤ ਵੱਲੋਂ ਉਹਨਾਂ ਦੇ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਮਾਨਯੋਗ ਅਦਾਲਤ ਵੱਲੋਂ ਵਿਜੀਲੈਂਸ ਨੂੰ ਚਾਹਲ ਦੀ ਗ੍ਰਿਫ਼ਤਾਰੀ ਕਰਕੇ 28 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਗਿਆ ਹੈ।

Read Also : Captain Amarinder Singh: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਆਏ ਮੈਦਾਨ ‘ਚ

ਇਸੇ ਮਾਮਲੇ ‘ਚ ਅਗਾਊਂ ਜ਼ਮਾਨਤ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ‘ਚ ਭਰਤ ਇੰਦਰ ਚਾਹਲ ਨੇ ਹਾਈ ਕੋਰਟ ਵਿੱਚ ਕਿਹਾ ਸੀ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸੀ ਰੰਜਿਸ਼ ਕਾਰਨ ਪਿਛਲੀ ਸਰਕਾਰ ਦੇ ਆਗੂਆਂ ਅਤੇ ਉਹਨਾਂ ਦੇ ਨਜ਼ਦੀਕੀਆਂ ਤੇ ਕਾਰਵਾਈ ਕਰ ਰਹੀ ਹੈ। ਜ਼ਿਕਰ ਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਸਾਲ 2022 ਵਿੱਚ ਭਰਤ ਇੰਦਰ ਸਿੰਘ ਚਾਹਲ ਖਿਲਾਫ ਜਾਂਚ ਸ਼ੁਰੂ ਕੀਤੀ ਸੀ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਵੀ ਜਾਂਚ ਕੀਤੀ ਗਈ ਸੀ। Bharat Indira Chahal

ਉਹ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਘਿਰੇ ਹੋਏ ਹਨ। ਜਿਸ ਤੋਂ ਬਾਅਦ ਵਿਜੀਲੈਂਸ ਨੇ ਪਿਛਲੇ ਸਾਲ ਸਤੰਬਰ ਵਿੱਚ ਇਸ ਮਾਮਲੇ ਵਿੱਚ ਉਸਦੇ ਖਿਲਾਫ ਐਫਆਈਆਰ ਦਰਜ ਕੀਤੀ ਸੀ। ਭਰਤਇੰਦਰ ਚਹਿਲ ਲਗਾਤਾਰ ਅਲੋਪ ਚੱਲ ਰਹੇ ਹਨ। ਪਿਛਲੇ ਸਮੇਂ ਜਾਂਚ ਦੌਰਾਨ ਵਿਜੀਲੈਂਸ ਵੱਲੋਂ ਜਦੋਂ ਉਹਨਾਂ ਦੇ ਘਰ ਵਿਖੇ ਦਸਤਕ ਦਿੱਤੀ ਗਈ ਸੀ ਤਾਂ ਉਹ ਮੌਜੂਦ ਨਹੀਂ ਸਨ।