Pensioners: ਪੈਨਸ਼ਨਰਾਂ ਨੇ ਐਸਡੀਐਮ ਦਫ਼ਤਰ ਲਈ ਕਰ ਦਿੱਤਾ ਐਲਾਨ, ਹੁਣੇ ਜਾਣੋ

Pensioners

Pensioners: ਸਾਥੀਆਂ ਨੂੰ ਅਰਥੀ ਫੂਕ ਮੁਜ਼ਾਹਰੇ ਵਿੱਚ ਸ਼ਾਮਲ ਹੋਣ ਦੀ ਕੀਤੀ ਅਪੀਲ

Pensioners: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਅਤੇ ਪਾਵਰਕੌਮ ਅਤੇ ਟਰਾਂਸਕੋ ਪੈਨਸ਼ਨਰ ਯੂਨੀਅਨ ਸੁਨਾਮ ਦੀ ਸਾਂਝੀ ਮੀਟਿੰਗ ਕੇਹਰ ਸਿੰਘ ਜੋਸਨ ਦੀ ਪ੍ਰਧਾਨਗੀ ਹੇਠ ਪੈਨਸ਼ਨ ਭਵਨ ਸੁਨਾਮ ਵਿਖੇ ਹੋਈ। ਮੀਟਿੰਗ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਜੁਆਇੰਟ ਫਰੰਟ ਪੰਜਾਬ ਵਲੋਂ ਵਿਧਾਨ ਸਭਾ ਜ਼ਿਮਨੀ ਚੋਣਾਂ ਦੌਰਾਨ ਕੀਤੇ ਜਾ ਰਹੇ ਸੰਘਰਸ਼ ਤੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਵਿਤੀ ਮੰਗਾਂ ਨੂੰ ਬਿਲਕੁਲ ਹੀ ਅਖੋਂ ਪਰੋਖੇ ਕਰਨ ਅਤੇ ਡੰਗ ਟਪਾਊ ਨੀਤੀ ਦੀ ਜ਼ੋਰਦਾਰ ਸ਼ਬਦਾਂ ਵਿੱਚ ਸਖ਼ਤ ਨਿਖੇਧੀ ਕੀਤੀ ਗਈ ਅਤੇ ਮੰਗ ਕੀਤੀ ਗਈ ਸਰਕਾਰ ਵਲੋਂ ਪੰਜਾਬ ਦੀ ਜੰਤਾ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣ।

Read Also : Health News: ਪੰਜਾਬੀਆਂ ਦੀ ਸਿਹਤ ’ਤੇ ਮੰਡਰਾ ਰਿਹੈ ਖਤਰਾ, ਇਸ ਬਿਮਾਰੀ ਨੇ ਡਰਾਇਆ, ਸਿਹਤ ਵਿਭਾਗ ਅਲਰਟ

ਮੀਟਿੰਗ ਮੌਕੇ ਆਗੂਆਂ ਨੇ ਕਿਹਾ ਕਿ ਕਿਹ ਸਰਕਾਰ ਵਿੱਚ ਮੌਜੂਦਾ ਮੰਤਰੀ ਸਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਧਰਨਿਆਂ ਵਿੱਚ ਆ ਕੇ ਬੈਠਦੇ ਸਨ ਅਤੇ ਇਨ੍ਹਾਂ ਹੀ ਮੰਗਾਂ ਨੂੰ ਬਿਲਕੁਲ ਸਹੀ ਅਤੇ ਜਾਇਜ਼ ਕਰਾਰ ਦਿੰਦੇ ਸਨ। ਅੱਜ ਜਦੋਂ ਪੰਜਾਬ ਦੇ ਲੋਕਾਂ ਨੇ ਇਨ੍ਹਾਂ ਨੂੰ ਸੱਤਾ ਸੌਂਪ ਦਿੱਤੀ ਸੱਤਾ ਦੇ ਨਸ਼ੇ ਵਿੱਚ ਗਲਤਾਨ ਇਹ ਲੋਕ ਕੀਤੇ ਵਾਅਦਿਆਂ ਤੋਂ ਮੁੱਕਰ ਗਏ। ਇਥੇ ਇਹ ਕਹਿਣਾ ਜਾਇਜ਼ ਹੋਵੇਗਾ ਇਨ੍ਹਾਂ ਨੇ ਬੇਸ਼ਰਮੀ ਹੀ ਧਾਰ ਲਈ।

Pensioners

ਸੋ ਮੀਟਿੰਗ ਨੇ ਫੈਸਲਾ ਕੀਤਾ ਹੈ ਮਿਤੀ 29 ਅਕਤੂਬਰ ਨੂੰ ਐਸ ਡੀ ਐਮ ਦਫਤਰ ਸੁਨਾਮ ਅੱਗੇ 10.30 ਵਜੇ ਮੁੱਖ ਮੰਤਰੀ ਦੀ ਅਰਥੀ ਸਾੜੀ ਜਾਵੇਗੀ। ਅਤੇ 10 ਨਵੰਬਰ ਨੂੰ ਹਲਕਾ ਬਰਨਾਲਾ ਵਿਖੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਮੁਲਾਜ਼ਮ ਅਤੇ ਪੈਨਸ਼ਨਰਜ ਜੁਆਇੰਟ ਫਰੰਟ ਵਿੱਚ ਸ਼ਾਮਲ ਸਾਰੀਆਂ ਧਿਰਾਂ ਨੂੰ ਅਰਥੀ ਫੂਕ ਮੁਜ਼ਾਹਰੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਜਾਂਦੀ ਹੈ। ਤਾਂ ਜ਼ੋ ਆਪਾਂ ਸਾਰੇ ਇਕੱਠੇ ਹੋ ਕੇ ਅਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਮਨਵਾਉਣ ਲਈ ਸਰਕਾਰ ਤੱਕ ਅਪਣੀ ਅਵਾਜ਼ ਪਹੁਚਾ ਸਕੀਏ।

ਇਸ ਮੌਕੇ ਮੀਟਿੰਗ ਨੂੰ ਬਲਵਿੰਦਰ ਸਿੰਘ ਜਿਲੇਦਾਰ, ਜੀਤ ਸਿੰਘ ਬੰਗਾ, ਹਰਨੇਕ ਸਿੰਘ ਨੱਬੇ, ਜਗਦੇਵ ਸਿੰਘ ਬਾਹੀਆ, ਸੁਰਿੰਦਰ ਸਿੰਘ, ਪਵਨ ਕੁਮਾਰ ਸ਼ਰਮਾ, ਧਰਮ ਸਿੰਘ, ਗੁਰਬਚਨ ਸਿੰਘ ਨੇ ਸੰਬੋਧਨ ਕੀਤਾ। ਅਤੇ ਸਹੀ ਸਮੇਂ ਸਾਥੀਆਂ ਨੂੰ ਅਰਥੀ ਫੂਕ ਮੁਜ਼ਾਹਰੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।