Khanna News Today: ਏਸ਼ੀਆ ਦੀ ਸਭ ਤੋਂ ਵੱਡੀ ਅਨਾਜ਼ ਮੰਡੀ ’ਚ ਕੈਪਟਨ ਨੇ ਸੁਣੀਆਂ ਆੜ੍ਹਤੀਆਂ ਤੇ ਕਿਸਾਨਾਂ ਦੀਆਂ ਮੁਸ਼ਕਿਲਾਂ

Khanna News Today

Khanna News Today: ਖੰਨਾ/ਲੁਧਿਆਣਾ (ਜਸਵੀਰ ਸਿੰਘ ਗਹਿਲ)। ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਤੋਂ ਬਾਅਦ ਲੰਮੇ ਸਮੇਂ ਬਾਅਦ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਗਵੰਤ ਮਾਨ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਕੈਪਟਨ ਅਮਰਿੰਦਰ ਸਿੰਘ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ਼ ਮੰਡੀ ਖੰਨਾ ’ਚ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਆ ਰਹੀਆਂ ਦਿੱਕਤਾਂ ਵਾਰੇ ਜਾਨਣ ਪਹੁੰਚੇ ਸਨ।

Read Also : ਕਤਲ ਦੇ ਦੋਸ਼ੀ ਨੂੰ ਉਮਰ ਕੈਦ, NRI ਨੇ ਗੋਲੀ ਮਾਰ ਕੇ ਕੀਤਾ ਸੀ ਦੋਸਤ ਦਾ ਕਤਲ

ਖ੍ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਆੜ੍ਹਤੀਆਂ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਨੂੰ ਸਰਕਾਰ ਚਲਾਉਣ ਦਾ ਤਜ਼ਰਬਾ ਨਹੀਂ। ਜਿਸ ਕਰਕੇ ਮੰਡੀਆਂ ਪੰਜਾਬ ਦੀਆਂ ਸਾਰੀਆਂ ਮੰਡੀਆਂ ਝੋਨੇ ਨਾਲ ਭਰੀਆਂ ਪਈਆਂ ਹਨ ਅਤੇ ਕਿਸਾਨਾਂ ਨੂੰ ਉਨ੍ਹਾਂ ਦਾ ਪੈਸਾ ਨਹੀਂ ਮਿਲ ਰਿਹਾ। ਲਿਫਟਿੰਗ ਨਾ ਹੋਣ ਕਾਰਨ ਮਜ਼ਦੂਰਾਂ ਨੂੰ ਵੀ ਪ੍ਰੇਸ਼ਾਨੀਆਂ ਝੱਲਣੀਆਂ ਪੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਫ਼ਰਜ ਬਣਦਾ ਹੈ ਕਿ ਉਹ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਕੇਂਦਰ ਸਰਕਾਰ ਕੋਲ ਜਾ ਕੇ ਲੋੜੀਂਦੇ ਮਸਲੇ ਹੱਲ ਕਰਵਾਵੇ ਤੇ ਪ੍ਰਬੰਧਾਂ ਲਈ ਫ਼ੰਡ ਲੈ ਕੇ ਆਵੇ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਜਿਹਾ ਨਹੀਂ ਕੀਤਾ ਗਿਆ। ਭਗਵੰਤ ਮਾਨ ਸਰਕਾਰ ਆਪਣੇ ਹੰਕਾਰ ’ਚ ਪੰਜਾਬ ਨੂੰ ਬਰਬਾਦ ਕਰਨ ’ਤੇ ਤੁਲੀ ਹੋਈ ਹੈ।

Khanna News Today

ਜਿੰਨ੍ਹਾਂ ਕੋਲ ਸਰਕਾਰ ਚਲਾਉਣ ਦਾ ਕੋਈ ਅਨੁਭਵ ਨਹੀਂ। ਉਨ੍ਹਾਂ ਕਿਹਾ ਕਿ ਸਰਕਾਰੀ ਖ੍ਰੀਦ ਇੱਕ ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ ਪਰ ਮੁੱਖ ਮੰਤਰੀ ਸਣੇ ਉਸਦੇ ਮੰਤਰੀ ਤੇ ਵਿਧਾਇਕਾਂ ਨੇ ਮੰਡੀਆਂ ’ਚ ਰੁਲ ਰਹੇ ਕਿਸਾਨਾਂ ਦੀ ਸਾਰ ਤੱਕ ਨਹੀਂ ਲਈ। ਜਦਕਿ ਪੰਜਾਬ ਸਰਕਾਰ ਦੀ ਇਹ ਜ਼ਿੰਮੇਵਾਰੀ ਹੁੰਦੀ ਹੈ ਕਿ ਉਹ ਆਪਣੇ ਸੂਬੇ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਅਧਾਰ ’ਤੇ ਕਰੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ 10 ਸਾਲ ਪੰਜਾਬ ਦੀ ਵਾਗਡੋਰ ਸੰਭਾਲੀ ਹੈ, ਇਸ ਦੌਰਾਨ ਇੱਕ ਦਿਨ ਵੀ ਕਿਸਾਨ ਨੂੰ ਮੰਡੀਆਂ ਵਿੱਚ ਨਹੀਂ ਬੈਠਣਾ ਪਿਆ। ਸਭਨਾਂ ਮੌਕੇ ’ਤੇ ਹੀ ਉਨ੍ਹਾਂ ਦੀ ਪੇਮੈਂਟ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਜਾਂ ਇਸਦੇ ਲੋਕਾਂ ਲਈ ਕਦੇ ਵੀ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਜਾਂ ਕੇਂਦਰੀ ਖੇਤੀਬਾੜੀ ਮੰਤਰੀ ਕੋਲ ਨਹੀਂ ਗਈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਹਰ ਪੱਧਰ ’ਤੇ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ।

LEAVE A REPLY

Please enter your comment!
Please enter your name here