Punjab: ਭਾਕਿਯੂ ਦੇ ਆਗੂਆਂ ਤੇ ਕਿਸਾਨਾਂ ਨੇ ਦੋ ਥਾਵਾਂ ’ਤੇ ਲਾਇਆ ਧਰਨਾ

Talwandi Sabo News
ਤਲਵੰਡੀ ਸਾਬੋ : ਤਲਵੰਡੀ ਸਾਬੋ ਦੇ ਰਵਿਦਾਸ ਚੌਕ ’ਚ ਲਾਏ ਗਏ ਧਰਨੇ ਦਾ ਦ੍ਰਿਸ਼।

ਆਵਾਜਾਈ ਬੰਦ ਹੋਣ ਕਰਕੇ ਲੋਕਾਂ ਨੂੰ ਹੋਣਾ ਪਿਆ ਖੱਜਲ-ਖੁਆਰ | Talwandi Sabo News

ਤਲਵੰਡੀ ਸਾਬੋ (ਕਮਲਪ੍ਰੀਤ ਸਿੰਘ)। Talwandi Sabo News: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਤਲਵੰਡੀ ਸਾਬੋ ਦੀ ਭਾਕਿਯੂ ਏਕਤਾ ਉਗਰਾਹਾਂ ਦੀਆਂ ਸਾਰੀਆਂ ਜਥੇਬੰਦੀਆਂ ਵੱਲੋਂ ਦੋ ਥਾਵਾਂ ’ਤੇ ਧਰਨੇ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਤਲਵੰਡੀ ਸਾਬੋ ਦੇ ਰਵਿਦਾਸ ਚੌਂਕ ’ਚ ਲਾਏ ਗਏ ਧਰਨੇ ਦੀ ਅਗਵਾਈ ਭਾਕਿਯੂ ਏਕਤਾ ਲੱਖੋਵਾਲ ਦੇ ਸੂਬਾ ਆਗੂ ਸਰੂਪ ਸਿੰਘ ਰਾਮਾ ਨੇ ਕੀਤੀ। ਇਸ ਮੌਕੇ ਪਿੰਡ ਭਾਗੀਵਾਂਦਰ ਕੋਲ ਵੀ ਭਾਕਿਯੂ ਦੀਆਂ ਜਥੇਬੰਦੀਆਂ ਨੇ ਧਰਨਾ ਲਾ ਕੇ ਰੋਸ਼ ਪ੍ਰਦਰਸ਼ਨ ਕੀਤਾ ਤੇ ਕਿਸਾਨਾਂ ਦੀ ਝੋਨੇ ਦੀ ਫਸਲ ਨੂੰ ਤੁਰੰਤ ਖਰੀਦਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਹ 29 ਤਰੀਕ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਦੇ ਦਫਤਰ ਨੂੰ ਘੇਰ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨਗੇ। ਉਧਰ ਕਿਸਾਨਾਂ ਵੱਲੋਂ ਲਾਏ ਗਏ ਧਰਨਿਆਂ ਤੋਂ ਬਹੁਤ ਸਾਰੇ ਲੋਕਾਂ ਨੂੰ ਪਰੇਸ਼ਾਨੀ ਝੱਲਣੀ ਪਈ। Punjab News

Read This : Body Donation: ਪ੍ਰੇਮੀ ਰੂਪ ਸਿੰਘ ਇੰਸਾਂ ਦੀ ਮ੍ਰਿਤਕ ਦੇਹ ’ਤੇ ਹੋਣਗੀਆਂ ਮੈਡੀਕਲ ਖੋਜਾਂ

LEAVE A REPLY

Please enter your comment!
Please enter your name here