ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਆਵਾਜਾਈ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਐਤਵਾਰ ਨੂੰ ਕਿਹਾ ਕਿ ਸਰਕਾਰ ਨੇ ਪਨਬਸ ਕਰਮਚਾਰੀਆਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦੇ ਹੋਏ 3189 ਕਰਮਚਾਰੀਆਂ ਨੂੰ ਸਾਲਾਨਾ ਤਨਖ਼ਾਹ ਵਧਾਣ ਦੇ ਏਰੀਅਰ ਦੀ ਪਹਿਲੀ ਕਿਸ਼ਤ ਦੇ ਰੂਪ ’ਚ 1.15 ਕਰੋੜ ਰੁਪਏ ਜਾਰੀ ਕੀਤੇ ਹਨ। ਭੁੱਲਰ ਨੇ ਕਿਹਾ ਕਿ ਸਰਕਾਰ ਨੇ ਪਨਬਸ ਦੇ ਠੇਕਾ ਤੇ ਆਊਟਸੋਰਸਜ਼ ਕਰਮਚਾਰੀਆਂ ਲਈ ਅਕਤੂਬਰ 2022 ਤੋਂ ਅਗਸਤ 2023 ਤੱਕ ਪੰਜ ਫ਼ੀਸਦੀ ਸਾਲਾਨਾ ਤਨਖ਼ਾਹ ਵਧਾਉਣ ਦੇ ਏਰੀਅਰ ਦੀ ਵੰਡ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪਨਬਸ ਨੇ ਲਗਭਗ 4052 ਆਊਟਸੋਰਸਜ਼ ਅਤੇ ਠੇਕੇ ’ਤੇ ਰੱਖੇ ਕਰਮਚਾਰੀਆਂ ਨੂੰ ਆਉਂਦੇ ਤਿਉਹਾਰ ਦੇ ਰੂਪ ’ਚ ਪ੍ਰਤੀ ਕਰਮਚਾਰੀ ਦਸ ਹਜ਼ਾਰ ਰੁਪਏ ਦੇਣ ਦਾ ਫ਼ੈਸਲਾ ਕੀਤਾ ਹੈ।
Read Also : Punjab Police: ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਜਾਣੋ…
ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੇ ਬਕਾਏ ਦੀ ਇਹ ਵੰਡ ਤਿੰਨ ਪੜਾਵਾਂ ’ਚ ਕੀਤੀ ਜਾਵੇਗੀ, ਜਿਸ ਦੇ ਤਹਿਤ 3189 ਕਰਮਚਾਰੀਆਂ ਨੂੰ ਲਗਭਗ 1.15 ਕਰੋੜ ਰੁਪਏ ਦੀ ਕਿਸ਼ਤ ਜਾਰੀ ਕੀਤੀ ਜਾ ਰਹੀ ਹੈ। ਬਾਕੀ ਕਿਸ਼ਤਾਂ ਲਈ ਜਨਵਰੀ ਅਤੇ ਮਾਰਚ 2025 ਦੀ ਸਮਾਂ ਸੀਮਾ ਤੈਅ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਤੰਬਰ 2023 ਤੋਂ ਬਾਅਦ ਕਰਮਚਾਰੀਆਂ ਦੀ ਵਧੀ ਹੋਈ ਤਨਖਾਹ ਤੈਅ ਸਮਾਂ ਸੀਮਾ ਦੇ ਅੰਦਰ ਜਾਰੀ ਕੀਤੀ ਜਾ ਰਹੀ ਹੈ।