ਆਤਿਸ਼ਬਾਜੀ ਦੌਰਾਨ ਪਟਾਖਾ ਗੋਦਾਮ ਤੱਕ ਪਹੁੰਚੀ ਚਿੰਗਾਰੀ
ਤਿਰੂਵਨੰਤਪੁਰਮ (ਏਜੰਸੀ)। ਕੇਰਲ ਦੇ ਕਾਸਾਰਗੋਡ ਸਥਿਤ ਅੰਜੁਤੰਬਲਮ ਵੀਰਕਾਵੂ ਮੰਦਰ ’ਚ ਸੋਮਵਾਰ ਰਾਤ ਕਰੀਬ 12:30 ਵਜੇ ਆਤਿਸ਼ਬਾਜ਼ੀ ਦੌਰਾਨ ਧਮਾਕਾ ਹੋਇਆ। ਇਸ ’ਚ 150 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ। ਕਾਸਰਗੋਡ ਪੁਲਿਸ ਨੇ ਦੱਸਿਆ ਕਿ 8 ਲੋਕਾਂ ਦੀ ਹਾਲਤ ਨਾਜ਼ੁਕ ਹੈ, ਜਿਨ੍ਹਾਂ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ 1500 ਲੋਕ ਸਲਾਨਾ ਕਾਲੀਆਤਮ ਤਿਉਹਾਰ ਲਈ ਮੰਦਰ ’ਚ ਇਕੱਠੇ ਹੋਏ ਸਨ। ਇੱਥੇ ਆਤਿਸ਼ਬਾਜ਼ੀ ਚਲਾਈ ਜਾ ਰਹੀ ਸੀ, ਜਿਸ ਕਾਰਨ ਚੰਗਿਆੜੀਆਂ ਪਟਾਕਿਆਂ ਦੇ ਗੋਦਾਮ ਤੱਕ ਪਹੁੰਚ ਗਈਆਂ, ਜਿੱਥੇ ਅੱਗ ਲੱਗਣ ਕਾਰਨ ਧਮਾਕਾ ਹੋ ਗਿਆ। ਇਸ ਗੋਦਾਮ ਵਿੱਚ 25 ਹਜ਼ਾਰ ਰੁਪਏ ਦੇ ਪਟਾਕੇ ਰੱਖੇ ਗਏ ਸਨ। ਪੁਲਿਸ ਨੇ ਹਾਦਸੇ ਸਬੰਧੀ ਮੰਦਰ ਕਮੇਟੀ ਦੇ ਦੋ ਮੈਂਬਰਾਂ ਨੂੰ ਹਿਰਾਸਤ ’ਚ ਲੈ ਲਿਆ ਹੈ। ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮੰਦਰ ਕਮੇਟੀ ਨੇ ਪਟਾਕੇ ਅਤੇ ਆਤਿਸ਼ਬਾਜ਼ੀ ਚਲਾਉਣ ਦਾ ਲਾਇਸੈਂਸ ਵੀ ਨਹੀਂ ਲਿਆ ਸੀ। Kerala Temple Blast
Read This : Mansa News: ਪੈਟਰੋਲ ਪੰਪ ’ਤੇ ਸ਼ੱਕੀ ਹਾਲਾਤਾਂ ’ਚ ਧਮਾਕੇ ਮਗਰੋਂ ਆਈ ਫਿਰੌਤੀ ਦੀ ਕਾਲ
ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ’ਚ ਪਹੁੰਚਾਇਆ
ਪੁਲਿਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ’ਚ ਦਾਖਲ ਕਰਵਾਇਆ ਗਿਆ ਹੈ। ਤਿੰਨ ਗੰਭੀਰ ਲੋਕਾਂ ਨੂੰ ਪਰਿਆਰਾਮ ਮੈਡੀਕਲ ਕਾਲਜ ਅਤੇ ਕਈਆਂ ਨੂੰ ਮੈਂਗਲੋਰ, ਕੂਨੂਰ ਤੇ ਕਾਸਰਗੋਡ ਦੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ। ਕਾਸਰਗੋਡ ਜ਼ਿਲ੍ਹਾ ਪੁਲਿਸ ਮੁਖੀ, ਕਲੈਕਟਰ ਤੇ ਹੋਰ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ।
ਸੀਪੀਆਈ (ਐਮ) ਵਿਧਾਇਕ ਨੇ ਕਿਹਾ- ਛੋਟੇ ਪਟਾਕੇ ਸਨ, ਜਿਸ ਕਾਰਨ ਚੰਗਿਆੜੀਆਂ ਨਿਕਲੀਆਂ
ਸੱਤਾਧਾਰੀ ਸੀਪੀਆਈ-ਐਮ ਦੇ ਵਿਧਾਇਕ ਐਮ. ਰਾਜਗੋਪਾਲ ਨੇ ਇਸ ਘਟਨਾ ਨੂੰ ਬਹੁਤ ਮੰਦਭਾਗਾ ਦੱਸਿਆ ਹੈ। ਉਨ੍ਹਾਂ ਘਟਨਾ ਦਾ ਕਾਰਨ ਜਾਣਨ ਲਈ ਜ਼ਿਲ੍ਹਾ ਕੁਲੈਕਟਰ ਨਾਲ ਵੀ ਗੱਲ ਕੀਤੀ। ਰਾਜਗੋਪਾਲ ਨੇ ਕਿਹਾ- ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਪਟਾਕੇ ਛੋਟੇ ਸਨ ਪਰ ਇਨ੍ਹਾਂ ਪਟਾਕਿਆਂ ਤੋਂ ਨਿਕਲਣ ਵਾਲੀਆਂ ਚੰਗਿਆੜੀਆਂ ਉਸ ਥਾਂ ’ਤੇ ਡਿੱਗੀਆਂ ਜਿੱਥੇ ਹੋਰ ਪਟਾਕੇ ਰੱਖੇ ਗਏ ਸਨ। ਕਾਸਰਗੋਡ ਦੇ ਸੰਸਦ ਮੈਂਬਰ ਰਾਜਮੋਹਨ ਉਨੀਥਨ ਨੇ ਵੀ ਜ਼ਖਮੀਆਂ ਦੇ ਠੀਕ ਹੋਣ ਦੀ ਕਾਮਨਾ ਕੀਤੀ ਹੈ।