Petrol-Diesel Prices Today: ਧਨਤੇਰਸ ਦੇ ਦਿਨ ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਕੀ ਲੋਕਾਂ ਨੂੰ ਮਿਲੀ ਰਾਹਤ, ਹੁਣੇ ਜਾਣੋ

Petrol-Diesel Prices Today
Petrol-Diesel Prices Today: ਧਨਤੇਰਸ ਦੇ ਦਿਨ ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਕੀ ਲੋਕਾਂ ਨੂੰ ਮਿਲੀ ਰਾਹਤ, ਹੁਣੇ ਜਾਣੋ

Petrol-Diesel Prices Today: ਨਵੀਂ ਦਿੱਲੀ (ਏਜੰਸੀ)। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਰਾਸ਼ਟਰੀ ਤੇਲ ਕੰਪਨੀਆਂ ਵੱਲੋਂ ਹਰ ਰੋਜ਼ ਅਪਡੇਟ ਕੀਤੀਆਂ ਜਾਂਦੀਆਂ ਹਨ। ਅੱਜ ਭਾਵ 29 ਅਕਤੂਬਰ 2024 ਦੀ ਤਾਜ਼ਾ ਅਪਡੇਟ ਮੁਤਾਬਕ ਧਨਤੇਰਸ ’ਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਦੇ ਨਾਲ ਹੀ ਕੌਮਾਂਤਰੀ ਬਾਜ਼ਾਰ ’ਚ ਕੱਚੇ ਤੇਲ ਦੀਆਂ ਕੀਮਤਾਂ ’ਚ ਉਤਰਾਅ-ਚੜ੍ਹਾਅ ਜਾਰੀ ਹੈ। ਆਓ ਜਾਣਦੇ ਹਾਂ ਮਹਾਨਗਰਾਂ ’ਚ ਪੈਟਰੋਲ ਦੀ ਕੀਮਤ?

ਕੱਚੇ ਤੇਲ ਦੀਆਂ ਕੀਮਤਾਂ | Petrol-Diesel Prices Today

ਕੌਮਾਂਤਰੀ ਬਾਜ਼ਾਰ ’ਚ ਬ੍ਰੈਂਟ ਕਰੂਡ 71.81 ਡਾਲਰ ਪ੍ਰਤੀ ਬੈਰਲ ’ਤੇ ਕਾਰੋਬਾਰ ਕਰ ਰਿਹਾ ਹੈ, ਜਦਕਿ ਡਬਲਯੂਟੀਆਈ ਕਰੂਡ 67.73 ਡਾਲਰ ਪ੍ਰਤੀ ਬੈਰਲ ’ਤੇ ਕਾਰੋਬਾਰ ਕਰ ਰਿਹਾ ਹੈ। ਜਦੋਂ ਕਿ ਜੇਕਰ ਭਾਰਤ ਦੀ ਗੱਲ ਕਰੀਏ ਤਾਂ ਸਰਕਾਰੀ ਤੇਲ ਕੰਪਨੀਆਂ ਨੇ ਅੱਜ 29 ਅਕਤੂਬਰ 2024 ਨੂੰ ਵੀ ਸਾਰੇ ਮਹਾਨਗਰਾਂ ’ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਰੱਖੀਆਂ ਹਨ।

Read This : Punjab Weather: ਦੀਵਾਲੀ ’ਤੇ ਪੰਜਾਬ ’ਚ ਕਿਵੇਂ ਰਹੇਗਾ ਮੌਸਮ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ

ਮੁੰਬਈ, ਦਿੱਲੀ, ਕੋਲਕਾਤਾ ਤੇ ਚੇਨਈ ’ਚ ਅੱਜ ਹੀ ਹਨ ਪੈਟਰੋਲ ਦੀਆਂ ਕੀਮਤਾ?

ਅੱਜ ਨਵੀਂ ਦਿੱਲੀ ’ਚ ਪੈਟਰੋਲ ਦੀ ਕੀਮਤ 94.72 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ’ਚ ਪੈਟਰੋਲ ਦੀ ਕੀਮਤ 103.44 ਰੁਪਏ ਹੈ। ਕੋਲਕਾਤਾ ’ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਚੇਨਈ ’ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਹੈ। Petrol-Diesel Prices Today

ਅੱਜ ਕੀ ਹਨ ਡੀਜ਼ਲ ਦੀਆਂ ਕੀਮਤਾਂ? | Petrol-Diesel Prices Today

ਅੱਜ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ’ਚ ਡੀਜ਼ਲ ਦੀ ਕੀਮਤ 87.62 ਰੁਪਏ ਹੈ। ਇਸ ਦੇ ਨਾਲ ਹੀ ਮੁੰਬਈ ’ਚ ਡੀਜ਼ਲ ਦੀ ਕੀਮਤ 89.97 ਰੁਪਏ ਹੈ। ਕੋਲਕਾਤਾ ’ਚ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਤੇ ਚੇਨਈ ’ਚ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਇੱਥੇ ਜਾਣੋ ਵੱਖ-ਵੱਖ ਸ਼ਹਿਰਾਂ ’ਚ ਪੈਟਰੋਲ ਦੀਆਂ ਕੀਮਤਾਂ

ਅੱਜ ਚਿਤੌੜ ’ਚ ਪੈਟਰੋਲ ਦੀ ਕੀਮਤ 93.26 ਰੁਪਏ ਪ੍ਰਤੀ ਲੀਟਰ ਹੈ। ਅੱਜ ਈਟਾਨਗਰ ’ਚ ਪੈਟਰੋਲ ਦੀ ਕੀਮਤ 91.04 ਰੁਪਏ ਪ੍ਰਤੀ ਲੀਟਰ ਹੈ। ਅੱਜ ਗੁਹਾਟੀ ’ਚ ਪੈਟਰੋਲ ਦੀ ਕੀਮਤ 99.69 ਰੁਪਏ ਪ੍ਰਤੀ ਲੀਟਰ ਹੈ। ਅੱਜ ਗਯਾ ’ਚ ਪੈਟਰੋਲ ਦੀ ਕੀਮਤ 106.38 ਰੁਪਏ ਪ੍ਰਤੀ ਲੀਟਰ ਹੈ। ਅੱਜ ਚੰਡੀਗੜ੍ਹ ’ਚ ਪੈਟਰੋਲ ਦੀ ਕੀਮਤ 94.24 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਅੱਜ ਪਣਜੀ ’ਚ ਪੈਟਰੋਲ ਦੀ ਕੀਮਤ 96.54 ਰੁਪਏ ਪ੍ਰਤੀ ਲੀਟਰ ਹੈ। ਅੱਜ ਰਾਜਕੋਟ ’ਚ ਪੈਟਰੋਲ ਦੀ ਕੀਮਤ 94.19 ਰੁਪਏ ਪ੍ਰਤੀ ਲੀਟਰ ਹੈ। ਰੋਹਤਕ ’ਚ ਅੱਜ ਪੈਟਰੋਲ ਦੀ ਕੀਮਤ 95.25 ਰੁਪਏ ਪ੍ਰਤੀ ਲੀਟਰ ਹੈ। ਕੁੱਲੂ ’ਚ ਅੱਜ ਪੈਟਰੋਲ ਦੀ ਕੀਮਤ 95.46 ਰੁਪਏ ਪ੍ਰਤੀ ਲੀਟਰ ਹੈ।

ਹਰ ਰੋਜ ਸਵੇਰੇ 6 ਵਜੇ ਅਪਡੇਟ ਹੁੰਦੀਆਂ ਹਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ

ਭਾਰਤ ’ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ ’ਤੇ ਆਧਾਰਿਤ ਹਨ। ਭਾਰਤੀ ਤੇਲ ਮਾਰਕੀਟਿੰਗ ਕੰਪਨੀਆਂ ਅੰਤਰਰਾਸ਼ਟਰੀ ਬਾਜ਼ਾਰ ’ਚ ਕੱਚੇ ਤੇਲ ਦੀਆਂ ਕੀਮਤਾਂ ਦੀ ਸਮੀਖਿਆ ਕਰਨ ਤੋਂ ਬਾਅਦ ਰੋਜ਼ਾਨਾ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਤੈਅ ਕਰਦੀਆਂ ਹਨ। ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਤੇ ਹਿੰਦੁਸਤਾਨ ਪੈਟਰੋਲੀਅਮ ਤੇਲ ਕੰਪਨੀਆਂ ਰੋਜ਼ਾਨਾ ਸਵੇਰੇ 6 ਵੱਖ-ਵੱਖ ਸ਼ਹਿਰਾਂ ਦੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਬਾਰੇ ਜਾਣਕਾਰੀ ਅਪਡੇਟ ਕਰਦੀਆਂ ਹਨ।

SMS ਰਾਹੀਂ ਚੈੱਕ ਕਰੋ ਆਪਣੇ ਸ਼ਹਿਰ ’ਚ ਤੇਲ ਦੀਆਂ ਕੀਮਤਾਂ

ਤੁਹਾਨੂੰ ਦੱਸ ਦੇਈਏ ਕਿ ਸੂਬਾ ਪੱਧਰ ’ਤੇ ਪੈਟਰੋਲ ’ਤੇ ਲਾਏ ਗਏ ਟੈਕਸ ਕਾਰਨ ਵੱਖ-ਵੱਖ ਸ਼ਹਿਰਾਂ ’ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵੀ ਵੱਖ-ਵੱਖ ਹਨ। ਤੁਸੀਂ ਆਪਣੇ ਫ਼ੋਨ ਤੋਂ SMS ਰਾਹੀਂ ਹਰ ਰੋਜ਼ ਭਾਰਤ ਦੇ ਵੱਡੇ ਸ਼ਹਿਰਾਂ ’ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵੀ ਜਾਣ ਸਕਦੇ ਹੋ। ਇਸ ਦੇ ਲਈ ਇੰਡੀਅਨ ਆਇਲ (IOCL) ਦੇ ਗਾਹਕਾਂ ਨੂੰ RSP ਕੋਡ ਲਿਖ ਕੇ 9224992249 ਨੰਬਰ ’ਤੇ ਭੇਜਣਾ ਹੋਵੇਗਾ। ਆਪਣੇ ਸ਼ਹਿਰ ਦਾ RSP ਕੋਡ ਜਾਣਨ ਲਈ ਇੱਥੇ ਕਲਿੱਕ ਕਰੋ।

LEAVE A REPLY

Please enter your comment!
Please enter your name here