ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab News: ਦੀਵਾਲੀ ਮੌਕੇ ’ਤੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਕਈ ਵੱਡੇ ਐਲਾਨ ਕੀਤੇ ਜਾ ਰਹੇ ਹਨ। ਇਸ ਦੌਰਾਨ ਪੰਜਾਬ ਦੇ ਵਿੱਤ, ਯੋਜਨਾ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਪੰਜਾਬ ਮਿਡ-ਡੇ-ਮੀਲ ਸੁਸਾਇਟੀ ਨੇ ਕੇਨਰਾ ਬੈਂਕ ਨਾਲ ਸਮਝੌਤਾ ਕੀਤਾ ਹੈ, ਜਿਸ ਤਹਿਤ ਮਿਡ-ਡੇ-ਮੀਲ ਕੁੱਕ ਅਤੇ ਹੈਲਪਰਾਂ ਦਾ ਮੁਫਤ ਬੀਮਾ ਕੀਤਾ ਜਾਵੇਗਾ। ਵਿੱਤ ਮੰਤਰੀ ਚੀਮਾ ਨੇ ਖੁਲ੍ਹਾਸਾ ਕੀਤਾ ਕਿ ਕੈਬਨਿਟ ਸਬ-ਕਮੇਟੀ ਨੇ ਵੀ ਕੇਂਦਰ ਸਰਕਾਰ ਨੂੰ ਇੱਕ ਡੈਮੀ-ਅਧਿਕਾਰਤ ਪੱਤਰ ਲਿਖ ਕੇ ਮਿਡ-ਡੇ-ਮੀਲ ਕੁੱਕਾਂ ਦੀ ਤਨਖਾਹ 600 ਰੁਪਏ ਤੋਂ ਵਧਾ ਕੇ 2000 ਰੁਪਏ ਕਰਨ ਦੀ ਸਿਫਾਰਸ਼ ਕੀਤੀ ਹੈ।
ਇਹ ਖਬਰ ਵੀ ਪੜ੍ਹੋ : Punjab Weather: ਦੀਵਾਲੀ ’ਤੇ ਪੰਜਾਬ ’ਚ ਕਿਵੇਂ ਰਹੇਗਾ ਮੌਸਮ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ
ਇੱਥੇ ਆਪਣੇ ਦਫ਼ਤਰ ਵਿਖੇ ਮਿਡ-ਡੇ-ਮੀਲ ਕੁੱਕਜ਼ ਯੂਨੀਅਨ ਪੰਜਾਬ (ਬੀਐੱਮਐੱਸ) ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਵਾਇਆ ਕਿ ਕੇਨਰਾ ਬੈਂਕ ’ਚ ਜ਼ੀਰੋ ਬੈਲੇਂਸ ਖਾਤੇ ਖੋਲ੍ਹਣ ਵਾਲੇ ਸਾਰੇ ਮਿਡ-ਡੇ-ਮੀਲ ਕੁੱਕ ਤੇ ਹੈਲਪਰਾਂ ਨੂੰ ਪੱਕਾ ਕੀਤਾ ਜਾਵੇਗਾ। ਇਸ ਬੀਮਾ ਯੋਜਨਾ ਤਹਿਤ ਕਵਰ ਕੀਤਾ ਜਾਵੇਗਾ। ਇਸ ਯੋਜਨਾ ਵਿੱਚ ਦੁਰਘਟਨਾ ਮੌਤ ਦੇ ਮਾਮਲੇ ’ਚ 16 ਲੱਖ ਰੁਪਏ, ਕੁਦਰਤੀ ਮੌਤ ਮਾਮਲੇ ਵਿੱਚ 1 ਲੱਖ ਰੁਪਏ ਤੇ ਜੀਵਨ ਸਾਥੀ ਦੀ ਦੁਰਘਟਨਾ ’ਚ ਮੌਤ ਦੇ ਮਾਮਲੇ ਵਿੱਚ 2 ਲੱਖ ਰੁਪਏ ਦਾ ਬੀਮਾ ਕਵਰੇਜ ਸ਼ਾਮਲ ਹੈ। ਤਨਖ਼ਾਹ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਦੱਸਿਆ ਕਿ ਕੈਬਨਿਟ ਸਬ ਕਮੇਟੀ ਵੱਲੋਂ ਕੇਂਦਰ ਸਰਕਾਰ ਨੂੰ ਲਿਖੇ ਗਏ। Punjab News
ਸਿਫ਼ਾਰਿਸ਼ ਪੱਤਰ ਤੋਂ ਇਲਾਵਾ ਸਿੱਖਿਆ ਮੰਤਰੀ ਅਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀ ਇਸ ਬਾਰੇ ਵਿਚਾਰ ਕਰ ਰਹੇ ਹਨ। ਇਹ ਮਾਮਲਾ ਸਬੰਧਤ ਕੇਂਦਰੀ ਮੰਤਰਾਲੇ ਨਾਲ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਲਿਖੇ ਪੱਤਰ ਵਿੱਚ ਹਰ 50 ਵਿਦਿਆਰਥੀਆਂ ਪਿੱਛੇ ਇੱਕ ਰਸੋਈਏ ਮੁਹੱਈਆ ਕਰਵਾਉਣ ਦੀ ਵੀ ਸਿਫ਼ਾਰਸ਼ ਕੀਤੀ ਗਈ ਹੈ। ਜਦੋਂ ਕਿ ਮੌਜੂਦਾ ਪ੍ਰਣਾਲੀ ਅਨੁਸਾਰ 1 ਤੋਂ 25 ਵਿਦਿਆਰਥੀਆਂ ਲਈ ਇੱਕ ਮਿਡ-ਡੇ-ਮੀਲ ਕੁੱਕ, 25 ਤੋਂ 100 ਵਿਦਿਆਰਥੀਆਂ ਲਈ 2 ਮਿਡ-ਡੇ-ਮੀਲ ਕੁੱਕ ਤੇ 100 ਤੋਂ ਉੱਪਰ ਦੇ ਹਰ 100 ਵਿਦਿਆਰਥੀਆਂ ਲਈ ਇੱਕ ਕੁੱਕ ਹੈ। ਉਨ੍ਹਾਂ ਕਿਹਾ ਕਿ ਕੁੱਕਾਂ ਦੀ ਗਿਣਤੀ ਵਧਣ ਨਾਲ ਮਿਡ-ਡੇ-ਮੀਲ ਤਿਆਰ ਕਰਨ ਦੀਆਂ ਚੁਣੌਤੀਆਂ ਵੀ ਦੂਰ ਹੋ ਜਾਣਗੀਆਂ।
ਇਸ ਦੌਰਾਨ ਮੰਤਰੀ ਹਰਪਾਲ ਚੀਮਾ ਨੇ ਸਕੂਲ ਸਿੱਖਿਆ ਦੇ ਸਕੱਤਰ ਕੇ.ਕੇ.ਯਾਦਵ ਨੂੰ ਵੀ ਕਿਹਾ ਕਿ ਉਹ ਬਲਾਕ ਪੱਧਰ ’ਤੇ ਮਿਡ-ਡੇ-ਮੀਲ ਕੁੱਕਾਂ ਦੀਆਂ ਵਾਧੂ ਅਸਾਮੀਆਂ ਸਿਰਜਣ ਲਈ ਵਿਚਾਰ ਕਰਨ ਤਾਂ ਜੋ ਮੁਲਾਜ਼ਮਾਂ ਨੂੰ ਛੁੱਟੀ ਦੀ ਲੋੜ ਪੈਣ ’ਤੇ ਬਦਲਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਮਿਡ-ਡੇ-ਮੀਲ ਸੋਸਾਇਟੀ ਦੇ ਮੈਨੇਜਿੰਗ ਡਾਇਰੈਕਟਰ ਵਰਿੰਦਰ ਸਿੰਘ ਬਰਾੜ ਨੂੰ ਵੀ ਹਦਾਇਤ ਕੀਤੀ ਕਿ ਉਹ ਮਿਡ-ਡੇ-ਮੀਲ ਵਰਕਰਾਂ ਨੂੰ ਜ਼ਰੂਰੀ ਕੱਪੜਿਆਂ ਜਿਵੇਂ ਕਿ ਐਪਰਨ, ਟੋਪੀਆਂ ਅਤੇ ਦਸਤਾਨੇ ਜਲਦੀ ਤੋਂ ਜਲਦੀ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ। Punjab News