ਨਵੀਂ ਦਿੱਲੀ (ਏਜੰਸੀ)। Gold Price in Punjab: ਧਨਤੇਰਸ ਤੇ ਦੀਵਾਲੀ ’ਤੇ ਸੋਨਾ-ਚਾਂਦੀ ਖਰੀਦਣਾ ਸ਼ੁਭ ਮੰਨਿਆ ਜਾਂਦਾ ਹੈ। ਅਜਿਹੇ ’ਚ ਅੱਜ ਧਨਤੇਰਸ ’ਤੇ ਸੋਨੇ ਦੀਆਂ ਕੀਮਤਾਂ ਆਸਮਾਨ ਨੂੰ ਛੂਹ ਰਹੀਆਂ ਹਨ। ਪੰਜਾਬ ’ਚ ਮੰਗਲਵਾਰ ਨੂੰ 24 ਕੈਰੇਟ ਸੋਨੇ ਦੀ ਕੀਮਤ 81,000 ਰੁਪਏ ਦਰਜ ਕੀਤੀ ਗਈ ਜਦੋਂ ਕਿ ਪਹਿਲਾਂ ਇਹ 80,400 ਰੁਪਏ ਸੀ। ਅੱਜ 22 ਕੈਰੇਟ ਸੋਨੇ ਦੀ ਕੀਮਤ 75,330 ਰੁਪਏ ਹੈ ਜਦੋਂ ਕਿ ਪਹਿਲਾਂ ਇਹ 74,770 ਰੁਪਏ ਸੀ। ਚਾਂਦੀ ਦੀ ਗੱਲ ਕਰੀਏ ਤਾਂ 23 ਕਿਲੋ ਚਾਂਦੀ ਅੱਜ 78,980 ’ਤੇ ਰਿਕਾਰਡ ਕੀਤੀ ਗਈ। Gold Price in Punjab
Read This : Punjab News: ਪੰਜਾਬ ਦੇ ਇਨ੍ਹਾਂ ਕਰਮਚਾਰੀਆਂ ਦੀ ਹੋਈ ਮੌਜ਼, ਪੰਜਾਬ ਸਰਕਾਰ ਦਾ ਵੱਡਾ ਐਲਾਨ
ਜਦੋਂ ਕਿ ਸੋਮਵਾਰ ਨੂੰ ਇਹ 78,390 ਦਰਜ ਕੀਤੀ ਗਈ ਸੀ। ਅਜਿਹੇ ’ਚ ਜੇਕਰ ਤੁਸੀਂ ਅੱਜ ਧਨਤੇਰਸ ’ਤੇ ਸੋਨਾ ਖਰੀਦ ਰਹੇ ਹੋ ਤਾਂ ਇਸ ਰੇਟ ਦੇ ਹਿਸਾਬ ਨਾਲ ਖਰੀਦ ਸਕਦੇ ਹੋ। ਤੁਹਾਨੂੰ ਦੱਸ ਦਈਏ ਕਿ ਮਾਹਰਾਂ ਦਾ ਮੰਨਣਾ ਹੈ ਕਿ ਸੋਨੇ ਦੀ ਖਰੀਦ ਨੂੰ ਲੈ ਕੇ ਧਾਰਨਾ ਅਜੇ ਵੀ ਸਕਾਰਾਤਮਕ ਬਣੀ ਹੋਈ ਹੈ। ਪਿਛਲੇ ਇੱਕ ਸਾਲ ’ਚ, ਸੋਨੇ ਨੇ ਆਪਣੇ ਨਿਵੇਸ਼ਕਾਂ ਨੂੰ 30 ਫੀਸਦੀ ਤੋਂ ਜ਼ਿਆਦਾ ਦਾ ਰਿਟਰਨ ਦਿੱਤਾ ਹੈ। ਮੌਜੂਦਾ ਹਾਲਾਤ ਤੇ ਤਿਉਹਾਰਾਂ ਦੀ ਮੰਗ ਨੂੰ ਵੇਖਦੇ ਹੋਏ ਆਉਣ ਵਾਲੇ ਮਹੀਨਿਆਂ ’ਚ ਇਸ ’ਚ 10 ਫੀਸਦੀ ਹੋਰ ਵਾਧਾ ਕੀਤਾ ਜਾਣਾ ਸੰਭਵ ਹੈ। ਦੂਜੇ ਪਾਸੇ ਵਿਦੇਸ਼ੀ ਬਾਜ਼ਾਰਾਂ ’ਚ ਕਮਜ਼ੋਰ ਰੁਖ ਦੇ ਵਿਚਕਾਰ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ’ਚ ਸੋਨੇ ਦੀ ਕੀਮਤ। Gold Price in Punjab
400 ਰੁਪਏ ਡਿੱਗ ਕੇ 81,100 ਰੁਪਏ ਪ੍ਰਤੀ 10 ਗ੍ਰਾਮ ’ਤੇ ਆ ਗਈ। ਆਲ ਇੰਡੀਆ ਬੁਲੀਅਨ ਐਸੋਸੀਏਸ਼ਨ ਨੇ ਇਹ ਜਾਣਕਾਰੀ ਦਿੱਤੀ। ਸ਼ਨਿੱਚਰਵਾਰ ਨੂੰ 99.9 ਫੀਸਦੀ ਤੇ 99.5 ਫੀਸਦੀ ਸ਼ੁੱਧਤਾ ਵਾਲਾ ਸੋਨਾ ਲੜੀਵਾਰ 81,500 ਰੁਪਏ ਤੇ 81,100 ਰੁਪਏ ਪ੍ਰਤੀ 10 ਗ੍ਰਾਮ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚ ਗਿਆ। ਹਾਲਾਂਕਿ ਚਾਂਦੀ 99, 500 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਸਥਿਰ ਰਹੀ। ਇਸ ਦੌਰਾਨ ਸੋਮਵਾਰ ਨੂੰ 99.5 ਫੀਸਦੀ ਸ਼ੁੱਧਤਾ ਵਾਲਾ ਸੋਨਾ 400 ਰੁਪਏ ਡਿੱਗ ਕੇ 80,700 ਰੁਪਏ ਪ੍ਰਤੀ 10 ਗ੍ਰਾਮ ’ਤੇ ਆ ਗਿਆ। Gold Price in Punjab