ਫਾਜਿਲਕਾ (ਰਜਨੀਸ਼ ਰਵੀ)। Fazilka News: ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਬੀਐਨਐਸਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਦਸੰਬਰ 2024 ਤੱਕ ਲਾਗੂ ਰਹਿਣਗੀਆਂ ਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਾਬੰਦੀਆਂ ਅਨੁਸਾਰ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਹਰੇ ਝੋਨੇ ਦੀ ਪਰਾਲੀ/ਰਹਿੰਦ ਖੂੰਹਦ ਨੂੰ ਅੱਗ ਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਾ ਦਿੱਤੀ ਹੈ। Fazilka News
ਇਹ ਖਬਰ ਵੀ ਪੜ੍ਹੋ : Gold Price in Punjab: ਧਨਤੇਰਸ ’ਤੇ ਪੰਜਾਬ ’ਚ ਸੋਨਾ-ਚਾਂਦੀ ਦੀਆਂ ਕੀਮਤਾਂ ਪਹੁੰਚੀਆਂ ਸਿਖਰ ‘ਤੇ, ਜਾਣੋ ਆਪਣੇ …
ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫਾਜ਼ਿਲਕਾ ’ਚ ਪੈਂਦੇ ਅੰਤਰਰਾਸ਼ਟਰੀ ਬਾਰਡਰ ਏਰੀਆ ਨਾਲ ਲੱਗਦੇ 4 ਕਿਲੋਮੀਟਰ ਦੇ ਏਰੀਏ ਵਿੱਚ ਪਾਕਿਸਤਾਨੀ ਸਿਮ ਕਾਰਡਸ ਰੱਖਣ ਤੇ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਾਈ ਹੈ। ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜਿਲਕਾ ’ਚ ਪੈਂਦੇ ਅੰਤਰ-ਰਾਸਟਰੀ ਬਾਰਡਰ ਏਰੀਆ ਨਾਲ ਲੱਗਦੇ 4 ਕਿਲੋਮੀਟਰ ਦੇ ਏਰੀਏ ’ਚ 4 ਫੁੱਟ ਤੋਂ ਉੱਚੀ ਕਵਾਡ-ਕਾਪਟਰ(ਡਰੋਨ ਕੈਮਰੇ) ਆਦਿ ਉਡਾਉਣ ਤੇ ਪਾਬੰਦੀ ਲਾਈ ਹੈ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜ਼ਿਲਕਾ ’ਚ ਸਬ ਜ਼ੇਲ੍ਹ ਫਾਜਿਲਕਾ ਦੇ 500 ਵਰਗ ਮੀਟਰ ਏਰੀਆ ਨੂੰ ਨੋ ਡਰੋਨ ਜ਼ੋਨ ਐਲਾਨਿਆ ਹੈ। Fazilka News
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਡਰੋਨ ਜੋ ਆਮ ਲੋਕਾਂ ਤੱਕ ਆਸਾਨੀ ਨਾਲ ਪਹੁੰਚ ਬਣਾ ਚੁਕਿਆ ਹੈ ਤੇ ਕੋਈ ਵੀ ਇਸ ਦੀ ਦੁਰਵਰਤੋ ਕਰਕੇ ਜ਼ੇਲ੍ਹਾਂ ’ਚ ਬੰਦ ਖਤਰਨਾਕ ਕੈਦੀਆਂ ਤੱਕ ਮੋਬਾਇਲ ਫੋਨ/ਡਰੱਗ ਹਥਿਆਰ ਤੇ ਉਨ੍ਹਾਂ ਨੂੰ ਭੱਜਣ ’ਚ ਮਦਦ ਕਰਨ ਵਾਲੀ ਸਮੱਗਰੀ ਦੀ ਸਪਲਾਈ ਕਰ ਸਕਦਾ ਹੈ। ਜਿਸ ਲਾਲ ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਜਿਹੇ ਸਖਤ ਕਦਮ ਚੁੱਕਣ ਦੀ ਲੋੜ ਹੈ। ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾਂ ’ਚ ਸ਼ਾਮ 5 ਵਜੇ ਤੋਂ ਬਾਅਦ ਡੀਜੇ (ਮਿਊਜਿਕ ਸਿਸਟਮ), ਪਟਾਖੇ ਚਲਾਉਣ ਤੇ ਲੇਜਰ ਲਾਇਟਾਂ ਦੀ ਵਰਤੋਂ ਕਰਨ ਤੇ ਰੋਕ ਲਾ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਬਾਰਡਰ ਦੇ ਪਾਰ ਤੋਂ ਰਾਤ ਸਮੇਂ ਡਰੋਨ ਰਾਹੀਂ ਘੁਸਪੈਠ ਦੀ ਕੋਸਿਸ਼ ਹੁੰਦੀ ਹੈ ਤੇ ਡੀਜੇ ਦੀ ਉਚੀ ਅਵਾਜ ਵਿੱਚ ਹਿੰਦ-ਪਾਕਿ ਸੀਮਾ ’ਤੇ ਡਿਊਟੀ ਕਰ ਰਹੇ ਜਵਾਨਾਂ ਨੂੰ ਡਰੋਨ ਦੀ ਗੂੰਜ ਸੁਣਾਈ ਨਹੀਂ ਦਿੰਦੀ, ਜਿਸ ਕਾਰਨ ਡਰੋਨ ਗਤੀਵਿਧੀ ਦਾ ਪਤਾ ਲਾਉਣਾ ਮੁਸ਼ਕਲ ਹੋ ਜਾਂਦਾ ਹੈ। ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾ ਤੇ ਬੀਪੀਓਜ ਦੇ ਨੇੜੇ ਸ਼ਾਮ 6 ਵਜੇ ਤੋਂ ਸਵੇਰੇ 8 ਵਜੇ ਤੱਕ ਆਮ ਜਨਤਾ ਨੂੰ ਆਉਣ ਜਾਣ ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਫੌਜ, ਬੀਐਸਐਫ, ਪੁਲਿਸ, ਠੇਕੇਦਾਰ ’ਤੇ ਉਹ ਮਜ਼ਦੂਰ ਜੋ ਕਿ ਮਿਲਟਰੀ ਏਰੀਆ ਵਿੱਚ ਮਜ਼ਦੂਰੀ ਦਾ ਕੰਮ ਕਰਦੇ ਹੋਣ ਜਾਂ ਸਮਰੱਥ ਅਧਿਕਾਰੀ ਵੱਲੋਂ ਜਾਰੀ ਪਰਮਿਟ ’ਤੇ ਲਾਗੂ ਨਹੀਂ ਹੋਣਗੇ। Fazilka News