Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਦੇਸ਼ ਭਰ ’ਚ ਦੀਵਾਲੀ ਦੇ ਉਤਸ਼ਾਹ ਦਰਮਿਆਨ ਸੂਬਿਆਂ ’ਚ ਪ੍ਰਦੂਸ਼ਣ ਦਾ ਪੱਧਰ ਕਈ ਗੁਣਾ ਵੱਧ ਗਿਆ ਹੈ। ਇਸੇ ਤਰ੍ਹਾਂ ਪੰਜਾਬ ’ਚ ਦੀਵਾਲੀ ਦੀ ਰਾਤ ਪ੍ਰਦੂਸ਼ਣ ਖਤਰਨਾਕ ਪੱਧਰ ’ਤੇ ਪਹੁੰਚ ਗਿਆ, ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ’ਚ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਘਰੋਂ ਬਾਹਰ ਨਿਕਲਣਾ ਵੀ ਔਖਾ ਹੋ ਗਿਆ ਹੈ। ਦਰਅਸਲ ਪੰਜਾਬ ਸਰਕਾਰ ਤੇ ਵਾਤਾਵਰਨ ਵਿਭਾਗ ਵੱਲੋਂ ਪਟਾਕਿਆਂ ’ਤੇ ਅੰਸ਼ਕ ਪਾਬੰਦੀ ਦੇ ਬਾਵਜੂਦ ਲੋਕਾਂ ਨੇ ਵੱਡੀ ਮਾਤਰਾ ’ਚ ਪਟਾਕੇ ਚਲਾਏ।
Read This : Railway Recruitment Board: ਆਰਆਰਬੀ ਜੇਈ ਫਾਰਮ ਦਾ ਐਪਲੀਕੇਸ਼ਨ ਸਟੇਟਸ ਜਾਰੀ
ਜ਼ਿਲ੍ਹਾ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਤੇ ਪਟਿਆਲਾ ਵਰਗੇ ਸ਼ਹਿਰਾਂ ਨੇ ਏਕਿਊਆਈ ਨੂੰ ਖਤਰਨਾਕ ਸ਼੍ਰੇਣੀ ’ਚ ਦਰਜ਼ ਕੀਤਾ ਗਿਆ ਹੈ। ਇਨ੍ਹਾਂ ਸ਼ਹਿਰਾਂ ’ਚ ਏਕਿਊਆਈ 400 ਤੋਂ 500 ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਖਰਾਬ ਹਵਾ ਕਾਰਨ ਸਾਹ, ਦਮਾ ਤੇ ਦਿਲ ਦੀਆਂ ਬੀਮਾਰੀਆਂ ਵਰਗੀਆਂ ਸਮੱਸਿਆਵਾਂ ਦਾ ਖਤਰਾ ਵਧ ਗਿਆ ਹੈ। ਦੱਸ ਦਈਏ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਦੀਵਾਲੀ ’ਤੇ ਪਟਾਕੇ ਚਲਾਉਣ ਦਾ ਸਮਾਂ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੈ। ਇਸ ਨਿਯਮ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਦਾ ਵੀ ਪ੍ਰਬੰਧ ਹੈ ਪਰ ਇਸ ਦੇ ਬਾਵਜੂਦ ਸ਼ਾਮ ਵੇਲੇ ਸ਼ੁਰੂ ਹੋਏ ਪਟਾਕੇ ਦੇਰ ਰਾਤ ਤੱਕ ਜਾਰੀ ਰਹੇ। Punjab News