ਵਿੱਤ ਮੰਤਰੀ ਨੇ ਕਿਸਾਨਾਂ ਨੂੰ ਫਲ ਅਤੇ ਸਬਜ਼ੀਆਂ ਦੀ ਖੇਤੀ ਕਰਨ ਦੀ ਕੀਤੀ ਅਪੀਲ
Dragon Fruit Punjab: (ਪ੍ਰਵੀਨ ਗਰਗ) ਦਿੜ੍ਹਬਾ ਮੰਡੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਦੀਵਾਲੀ ਦੇ ਮੌਕੇ ਉੱਤੇ ਦੇਸ਼ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਅਤੇ ਵਿਸ਼ਕਰਮਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਹਲਕਾ ਦਿੜ੍ਹਬਾ ਦੇ ਪਿੰਡ ਰੋਗਲਾ ਦੇ ਇੱਕ ਕਿਸਾਨ ਬਲਵਿੰਦਰ ਸਿੰਘ ਵੱਲੋਂ ਸਖ਼ਤ ਮਿਹਨਤ ਕਰਕੇ ਉਗਾਏ ਹੋਏ ਡਰੈਗਨ ਫਲ ਕੁਆਲਿਟੀ ਪੱਖੋਂ ਮਸ਼ਹੂਰ ਹੋ ਚੁੱਕਿਆ ਹੈ ਜਿਸ ਦੀ ਦੇਸ਼ ਤੋਂ ਇਲਾਵਾ ਵਿਦੇਸ਼ ਵਿੱਚ ਵੀ ਮੰਗ ਹੋਣ ਲੱਗੀ ਹੈ। ਉਹਨਾਂ ਵੱਲੋਂ ਕਿਸਾਨ ਬਲਵਿੰਦਰ ਸਿੰਘ ਤੋਂ ਡਰੈਗਨ ਫਰੂਟ ਲੈ ਕੇ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਅਤੇ ਸੋਲਵੇਂ ਫਾਇਨਾਂਸ ਕਮਿਸ਼ਨ ਦੇ ਚੇਅਰਮੈਨ ਅਰਵਿੰਦ ਪਨਗਰੀਆ ਨੂੰ ਭੇੱਟ ਕੀਤੇ ਉਹਨਾਂ ਵੱਲੋਂ ਜਿੱਥੇ ਫਰੂਟ ਦੀ ਕੁਆਲਿਟੀ ਦੀ ਸ਼ਲਾਘਾ ਕੀਤੀ ਗਈ ਇਸ ਦੇ ਨਾਲ ਹੀ ਹਲਕਾ ਦਿੜ੍ਹਬਾ ਦੇ ਅਧੀਨ ਆਉਂਦੇ ਪਿੰਡ ਰੋਗਲਾ ਦੇ ਕਿਸਾਨ ਬਲਵਿੰਦਰ ਸਿੰਘ ਨੂੰ ਫਲਾਂ ਦੀ ਬਦਲਵੀਂ ਫਸਲ ਬੀਜਣ ਉੱਤੇ ਵਧਾਈ ਦਿੱਤੀ।
ਇਹ ਵੀ ਪੜ੍ਹੋ: Barnala News: ਬਰਨਾਲਾ ਦੇ ਡੇਰਾ ਸ਼ਰਧਾਲੂਆਂ ਨੇ ਝੁੱਗੀ ਝੌਂਪੜੀ ਵਾਲਿਆਂ ਨਾਲ ਮਨਾਈ ਦੀਵਾਲੀ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਕਿਸਾਨ ਬਲਵਿੰਦਰ ਸਿੰਘ ਫਲਾਂ ਦੀ ਖੇਤੀ ਕਰਕੇ ਲੱਖਾਂ ਰੁਪਏ ਕਮਾ ਰਿਹਾ ਹੈ ਇਸ ਦੇ ਨਾਲ ਝੋਨੇ ਅਤੇ ਕਣਕ ਦੇ ਚੱਕਰ ਵਿੱਚੋਂ ਵੀ ਬਾਹਰ ਨਿਕਲ ਗਿਆ ਹੈ। ਉਹਨਾਂ ਪੰਜਾਬ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਕਣਕ ਅਤੇ ਝੋਨੇ ਦੇ ਚੱਕਰ ਵਿੱਚੋਂ ਬਾਹਰ ਨਿਕਲ ਕੇ ਫਰੂਟ ਅਤੇ ਸਬਜ਼ੀਆਂ ਦੀ ਬਦਲਵੀਂ ਫਸਲ ਬੀਜੀ ਜਾਵੇ ਜਿਸ ਨਾਲ ਕਿਸਾਨ ਖੁਸ਼ਹਾਲ ਤਾਂ ਹੋਵੇਗਾ ਹੀ ਇਸ ਦੇ ਨਾਲ ਪਾਣੀ ਦੀ ਬੱਚਤ ਹੋਵੇਗੀ। ਧਰਤੀ ਦੀ ਉਪਜਾਊ ਸ਼ਕਤੀ ਵਧੇਗੀ ਅਤੇ ਵਾਤਾਵਰਨ ਪ੍ਰਦੂਸ਼ਣ ਹੋਣ ਤੋਂ ਵੀ ਬਚਿਆ ਰਹੇਗਾ। ਇਸ ਮੌਕੇ ਓਐਸਡੀ ਤਪਿੰਦਰ ਸਿੰਘ ਸੋਹੀ, ਵਿਜੇ ਕੁਮਾਰ ਬਿੱਟੂ, ਜੋਨਡੀਅਰ ਉਗਰਾਹਾਂ, ਸਰਪੰਚ ਰਵਿੰਦਰ ਸਿੰਘ ਮਾਨ, ਧਰਮਪਾਲ ਗਰਗ, ਸ਼ਿਵ ਚੰਦ ਤਾਇਲ ਅਤੇ ਹੋਰ ਵਰਕਰ ਹਾਜ਼ਰ ਸਨ। Dragon Fruit Punjab