Punjab News: ਸ਼ਿਵ ਸੈਨਾ ਆਗੂ ਦੇ ਘਰ ’ਤੇ ਪੈਟਰੋਲ ਬੰਬ ਨਾਲ ਹਮਲਾ

Punjab News
Punjab News: ਸ਼ਿਵ ਸੈਨਾ ਆਗੂ ਦੇ ਘਰ ’ਤੇ ਪੈਟਰੋਲ ਬੰਬ ਨਾਲ ਹਮਲਾ

Punjab News: ਪਹਿਲਾਂ ਵੀ ਹੋ ਚੁੱਕਿਆ ਹੋਰ ਆਗੂ ’ਤੇ ਹਮਲਾ

Punjab News: ਲੁਧਿਆਣਾ (ਰਘਬੀਰ ਸਿੰਘ)। ਸੁਵੱਖਤੇ ਲਗਭਗ 3:45 ਵਜੇ ਕੁਝ ਅਣਪਛਾਤੇ ਬਾਈਕ ਸਵਾਰਾਂ ਨੇ ਸ਼ਿਵ ਸੈਨਾ ਹਿੰਦੂ ਸਿੱਖ ਵਿੰਗ ਦੇ ਕੌਮੀ ਪ੍ਰਧਾਨ ਹਰਕੀਰਤ ਸਿੰਘ ਖੁਰਾਣਾ ਦੇ ਘਰ ’ਤੇ ਪੈਟਰੋਲ ਬੰਬ ਨਾਲ ਹਮਲਾ ਕਰ ਦਿੱਤਾ। ਹਮਲੇ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ’ਚ ਬਾਈਕ ਸਵਾਰ ਸਾਫ ਦਿਖਾਈ ਦੇ ਰਹੇ ਹਨ। ਤਿੰਨ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Read Also : Washington: ਹੈਰਿਸ ਨੇ ਮਿਸ਼ੀਗਨ ’ਚ ਟਰੰਪ ਨੂੰ ਪਛਾੜਿਆ

ਜ਼ਿਕਰਯੋਗ ਹੈ ਕਿ ਪਿਛਲੇ 15 ਦਿਨਾਂ ਵਿੱਚ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਸ਼ਿਵ ਸੈਨਾ ਭਾਰਤੀ ਆਗੂ ਯੋਗੇਸ਼ ਬਖਸ਼ੀ ਦੇ ਘਰ ਦੇ ਬਾਹਰ ਕੁਝ ਸ਼ਰਾਰਤੀ ਅਨਸਰਾਂ ਨੇ ਬੋਤਲ ਵਿੱਚ ਭਰਿਆ ਡੀਜ਼ਲ ਜਾਂ ਪੈਟਰੋਲ ਸੁੱਟ ਦਿੱਤਾ ਸੀ। ਇਸ ਕਾਰਨ ਵੱਡਾ ਧਮਾਕਾ ਹੋਇਆ।ਹਰਕੀਰਤ ਸਿੰਘ ਖੁਰਾਣਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅਣਪਛਾਤੇ ਵਿਦੇਸ਼ੀ ਨੰਬਰਾਂ ਤੋਂ ਅਕਸਰ ਧਮਕੀਆਂ ਦੀਆਂ ਕਾਲਾਂ ਆ ਰਹੀਆਂ ਹਨ। ਬੀਤੀ ਰਾਤ ਵੀ ਇਸ ਧਮਾਕੇ ਤੋਂ ਪਹਿਲਾਂ ਧਮਕੀ ਭਰੀ ਕਾਲ ਆਈ ਸੀ। ਦੋ ਦਿਨਾਂ ਤੋਂ ਲਗਾਤਾਰ ਕੁਝ ਸ਼ਰਾਰਤੀ ਲੋਕ ਮੈਨੂੰ ਫ਼ੋਨ ’ਤੇ ਧਮਕੀਆਂ ਦੇ ਰਹੇ ਸਨ। Punjab News

ਹਮਲੇ ਤੋਂ ਬਾਅਦ ਅੱਜ ਸਵੇਰੇ ਕਰੀਬ 9:15 ਵਜੇ ਫਿਰ ਅਣਪਛਾਤੇ ਨੰਬਰ ਤੋਂ ਮੈਸੇਜ਼ ਆਇਆ ਸੀ। ਖੁਰਾਣਾ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਉਨ੍ਹਾਂ ਦੇ ਸੰਪਰਕ ਵਿੱਚ ਹਨ। ਪੁਲਿਸ ਦਾ ਦਾਅਵਾ ਹੈ ਕਿ ਜਲਦੀ ਹੀ ਬਦਮਾਸ਼ਾਂ ਨੂੰ ਫੜ ਲਿਆ ਜਾਵੇਗਾ। ਹਮਲਾਵਰਾਂ ਨੇ 15 ਦਿਨਾਂ ਵਿੱਚ ਦੂਜੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਸ ਮਾਮਲੇ ਵਿੱਚ ਏਸੀਪੀ ਰਾਜੇਸ਼ ਸ਼ਰਮਾ ਨੇ ਮੀਡੀਆ ਨਾਲ ਗੱਲ ਕਰਦਿਆਂ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ। ਹਮਲਾਵਰ ਸੀਸੀਟੀਵੀ ਵਿੱਚ ਕੈਦ ਹੋ ਗਏ ਹਨ। ਜਲਦੀ ਹੀ ਬਦਮਾਸ਼ਾਂ ਦਾ ਪਤਾ ਲਾ ਕੇ ਉਨ੍ਹਾਂ ਨੂੰ ਫੜ ਲਿਆ ਜਾਵੇਗਾ।

LEAVE A REPLY

Please enter your comment!
Please enter your name here