ਪਰਾਲੀ ਦੇ ਨਿਪਟਾਰੇ ਵਾਸਤੇ ਕਿਸਾਨਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ | Kisan News
(ਵਿਜੈ ਸਿੰਗਲਾ) ਭਵਾਨੀਗੜ੍ਹ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਜ਼ਿਲ੍ਹਾ ਸੰਗਰੂਰ ਵੱਲੋਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਅਧੀਨ ਕਾਲਾਝਾੜ ਟੋਲ ਪਲਾਜੇ ’ਤੇ ਲਾਇਆ ਹੋਇਆ ਪੱਕਾ ਮੋਰਚਾ 18ਵੇਂ ਦਿਨ ਵੀ ਜਾਰੀ ਰਿਹਾ ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਅਤੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਆਗੂਆਂ ਨੇ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਮੋਚਰ ਦੇ ਨਾਂਅ ’ਤੇ 126 ਕਿਸਮ ਅਤੇ ਬਾਸਮਤੀ ਕਿਸਮਾਂ ਦੀ ਲੁੱਟ ਵੱਡੇ ਪੱਧਰ ’ਤੇ ਕੀਤੀ ਗਈ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਝੋਨਾ ਵੇਚਣ ਵੇਲੇ ਕਿਸਾਨਾਂ ਨੂੰ ਜੋ ਘਾਟਾ ਪਿਆ ਹੈ। Kisan News
ਇਹ ਵੀ ਪੜ੍ਹੋ: Fire: ਕਰਿਆਨਾ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ
ਸਰਕਾਰ ਉਸਦੀ ਪੂਰਤੀ ਕਰੇ ਜਿਹੜੇ ਕਿਸਾਨਾਂ ਨੂੰ ਐੱਮਐੱਸਪੀ ਤੋਂ ਰੇਟ ਘੱਟ ਮਿਲਿਆ ਉਹ ਪਿੰਡ ਇਕਾਈਆਂ ਨਾਲ ਸੰਪਰਕ ਕਰਨ ਤਾਂ ਜੋ ਕਿਸਾਨਾਂ ਨੂੰ ਪਏ ਘਾਟੇ ਦੀ ਪੂਰਤੀ ਕਰਵਾਈ ਜਾ ਸਕੇ ਤੇ ਜੋ ਝੋਨਾ ਮੰਡੀਆਂ ਵਿੱਚ ਪਿਆ ਹੈ ਅਤੇ ਖੇਤ ਵਿੱਚ ਖੜ੍ਹਾ ਹੈ, ਉਹ ਬਿਲਕੁਲ ਸੁੱਕਾ ਹੈ, ਇਸ ਕਰਕੇ ਇਸ ’ਤੇ ਮਾਊਚਰ ਦੀ ਸ਼ਰਤ ਖ਼ਤਮ ਕੀਤੀ ਜਾਵੇ, ਦਾਗੀ ਦਾਣਿਆਂ ਦੀ ਸ਼ਰਤ ਖ਼ਤਮ ਕੀਤੀ ਜਾਵੇ, ਨਵੇਂ ਚੌਲਾਂ ਦੀ ਸਟੋਰੇਜ ਲਈ ਪੁਰਾਣੇ ਚੌਲਾਂ ਦੀ ਲਿਫਟਿੰਗ ਤੇਜ਼ੀ ਨਾਲ ਕੀਤੀ ਜਾਵੇ, ਲਾਲ ਐਂਟਰੀਆਂ ਕਰਨ ਦਾ ਸਿਲਸਿਲਾ ਖਤਮ ਕੀਤਾ ਜਾਵੇ, ਮੰਡੀ ਮਜ਼ਦੂਰਾਂ ਦੀ ਮਜ਼ਦੂਰੀ ਉਹਨਾਂ ਦੀ ਮੰਗ ਅਨੁਸਾਰ ਮਿਥੋ ਅਤੇ ਹੱਕੀ ਮੰਗਾਂ ਵੀ ਮੰਨੋ, ਪਰਾਲੀ ਦੇ ਨਿਪਟਾਰੇ ਵਾਸਤੇ ਕਿਸਾਨਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ, ਡੀਏਪੀ ਦੀ ਕਮੀ ਜਲਦੀ ਦੂਰ ਕੀਤੀ ਜਾਵੇ, ਜੋ ਕਿਸਾਨਾਂ ਵੱਲੋਂ ਰੇਅ ਸਪਰੇਅ ਦਵਾਈਆਂ ਖਾਦਾਂ ਵਰਤੀਆਂ ਜਾਂਦੀਆਂ ਹਨ ਉਹਨਾਂ ਨੂੰ ਚੈੱਕ ਕਰਨ ਵਾਸਤੇ ਸਰਕਾਰ ਲੈਬੋਟਰੀਆਂ ਦਾ ਪ੍ਰਬੰਧ ਕਰੇ ਤਾਂ ਜੋ ਕਿਸਾਨਾਂ ਦੀ ਲੁੱਟ ਨਾ ਹੋ ਸਕੇ। Kisan News
ਸੂਬਾ ਪ੍ਰਧਾਨ ਨੇ ਕਿਹਾ ਕਿ ਜ਼ਿਮਨੀ ਚੋਣਾਂ ਪੰਜਾਬ ਅੰਦਰ ਆਉਣ ਵਾਲੇ ਦਿਨਾਂ ਵਿੱਚ ਹੋ ਰਹੀਆਂ ਹਨ ਉਹਨਾਂ ਦੇ ਸੰਬੰਧ ਵਿੱਚ ਆਪ ਦੇ ਉਮੀਦਵਾਰਾਂ ਅਤੇ ਭਾਜਪਾ ਦੇ ਉਮੀਦਵਾਰਾਂ ਦੇ ਘਰਾਂ ਅੱਗੇ ਪੱਕੇ ਮੋਰਚੇ ਲਾਏ ਜਾਣਗੇ। ਉਹਨਾਂ ਕਿਹਾ ਕਿ ਜਿਨ੍ਹਾਂ ਮੰਡੀਆਂ ਵਿੱਚ ਝੋਨਾ ਨਹੀਂ ਵਿਕ ਰਿਹਾ ਅਤੇ ਕਣਕ ਬੀਜਣ ਲਈ ਦਿੱਕਤ ਆ ਰਹੀ ਹੈ ਕਿਸਾਨ ਉਸ ’ਤੇ ਪਹਿਰਾ ਦੇ ਕੇ ਆਪਣਾ ਫਰਜ਼ ਨਿਭਾਉਣ ਤਾਂ ਜੋ ਕਿਸਾਨਾਂ ’ਤੇ ਗਲਤ ਤਰੀਕੇ ਵਰਤ ਕੇ ਪਰਚੇ ਨਾ ਪਾ ਸਕਣ। Kisan News