Malout Naamcharcha: ਬਲਾਕ ਮਲੋਟ ਦੀ ਬਲਾਕ ਪੱਧਰੀ ਨਾਮ-ਚਰਚਾ
Malout Naamcharcha : (ਮਨੋਜ) ਮਲੋਟ। ਡੇਰਾ ਸੱਚਾ ਸੌਦਾ ਦੀ ਪਹਿਲੀ ਪਾਤਸ਼ਾਹੀ ਪੂਜਨੀਕ ਬੇਪਰਵਾਹ ਸ਼ਹਿਨਸ਼ਾਹ ਸਾਈਂ ਮਸਤਾਨਾ ਜੀ ਮਹਾਰਾਜ ਜੀ ਦੇ ਪਵਿੱਤਰ ਅਵਤਾਰ ਮਹੀਨੇ ਨੂੰ ਸਮਰਪਿਤ ਬਲਾਕ ਮਲੋਟ ਦੀ ਬਲਾਕ ਪੱਧਰੀ ਨਾਮ-ਚਰਚਾ ਐਮਐਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸਾਂਝਾ ਧਾਮ ਮਲੋਟ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਸੰਪੰਨ ਹੋਈ।
ਨਾਮ-ਚਰਚਾ ਦੀ ਸ਼ੁਰੂਆਤ ਬਲਾਕ ਪ੍ਰੇਮੀ ਸੇਵਕ ਅਨਿਲ ਕੁਮਾਰ ਇੰਸਾਂ ਨੇ ਪਵਿੱਤਰ ਸ਼ਾਹੀ ਨਾਅਰਾ ਲਗਾ ਕੇ ਕੀਤੀ। ਇਸ ਤੋਂ ਬਾਅਦ ਵੱਖ-ਵੱਖ ਕਵੀਰਾਜ ਵੀਰਾਂ ਨੇ ਅਵਤਾਰ ਮਹੀਨੇ ਦੀ ਖੁਸ਼ੀ ਪ੍ਰਥਾਏ ਸ਼ਬਦਬਾਣੀ ਸੁਣਾਈ ਅਤੇ ਅੰਤ ਵਿੱਚ ਸਾਧ-ਸੰਗਤ ਨੇ ਐਲ.ਈ.ਡੀ. ਰਾਹੀਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਰਿਡਾਰਡਿਡ ਬਚਨਾਂ ਨੂੰ ਬਹੁਤ ਹੀ ਅਨੁਸ਼ਾਸ਼ਨਬੱਧ ਤਰੀਕੇ ਨਾਲ ਸਰਵਣ ਕੀਤਾ।
ਇਹ ਵੀ ਪੜ੍ਹੋ: Welfare: ਐਮਐਸਜੀਆਈਟੀ ਵਿੰਗ ਦੇ ਸੇਵਾਦਾਰਾਂ ਨੇ ਬਿਰਧ ਆਸ਼ਰਮ ’ਚ ਮਨਾਈ ਦੀਵਾਲੀ
ਇਸ ਮੌਕੇ ਬਲਾਕ ਪ੍ਰੇਮੀ ਸੇਵਕ ਅਨਿਲ ਕੁਮਾਰ ਇੰਸਾਂ ਨੇ ਸਮੂਹ ਸਾਧ-ਸੰਗਤ ਨੂੰ ਪੂਜਨੀਕ ਬੇਪਰਵਾਹ ਸਾਈਂ ਮਸਤਾਨਾ ਜੀ ਮਹਾਰਾਜ ਜੀ ਦੇ ਪਵਿੱਤਰ ਅਵਤਾਰ ਮਹੀਨੇ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਸਾਨੂੰ ਸਮੁੱਚੀ ਮਾਨਵਤਾ ਅਤੇ ਆਪਣੇ ਅਤੇ ਪਰਿਵਾਰ ਦੇ ਭਲੇ ਲਈ ਵੱਧ ਤੋਂ ਵੱਧ ਸਿਮਰਨ ਜ਼ਰੂਰ ਕਰਨਾ ਚਾਹੀਦਾ ਹੈ ਅਤੇ ਸੇਵਾ ਵਿੱਚ ਵੀ ਜ਼ਰੂਰ ਹਿੱਸਾ ਲੈਣਾ ਚਾਹੀਦਾ ਹੈ। Malout Naamcharcha

ਇਸ ਮੌਕੇ ਜਿੰਮੇਵਾਰ ਸੇਵਾਦਾਰ ਕੁਲਵੰਤ ਸਿੰਘ ਇੰਸਾਂ, ਗੁਰਚਰਨ ਸਿੰਘ ਇੰਸਾਂ, 85 ਮੈਂਬਰ ਪੰਜਾਬ ਰਿੰਕੂ ਇੰਸਾਂ, ਬਲਰਾਜ ਸਿੰਘ ਇੰਸਾਂ, 85 ਮੈਂਬਰ ਪੰਜਾਬ ਭੈਣ ਅਮਰਜੀਤ ਕੌਰ ਇੰਸਾਂ, ਸਤਵੰਤ ਕੌਰ ਇੰਸਾਂ, ਜੋਨ 2 ਦੇ ਪ੍ਰੇਮੀ ਸੇਵਕ ਰੋਬਿਨ ਗਾਬਾ ਇੰਸਾਂ, ਜੋਨ 3 ਦੇ ਪ੍ਰੇਮੀ ਸੇਵਕ ਸੁਨੀਲ ਇੰਸਾਂ, ਜੋਨ 4 ਦੇ ਪ੍ਰੇਮੀ ਸੇਵਕ ਡਾ. ਇਕਬਾਲ ਇੰਸਾਂ, ਜੋਨ 5 ਦੇ ਪ੍ਰੇਮੀ ਸੇਵਕ ਬਲਵੰਤ ਇੰਸਾਂ ਅਤੇ ਜੋਨ 6 ਦੇ ਪ੍ਰੇਮੀ ਸੇਵਕ ਬਿੰਟੂ ਪਾਲ ਇੰਸਾਂ ਤੋਂ ਇਲਾਵਾ ਪਿੰਡਾਂ ਦੇ ਪ੍ਰੇਮੀ ਸੇਵਕ, ਪ੍ਰੇਮੀ ਸੰਮਤੀਆਂ ਦੇ ਸੇਵਾਦਾਰ ਅਤੇ ਭਾਰੀ ਗਿਣਤੀ ਵਿੱਚ ਸਾਧ-ਸੰਗਤ ਮੌਜੂਦ ਸੀ।