Canada News: ਕੈਨੇਡਾ ਦੇ ਮੰਦਰ ’ਚ ਸ਼ਰਧਾਲੂਆਂ ’ਤੇ ਹਮਲਾ, ਪੜ੍ਹੋ ਟਰੂਡੋ ਸਰਕਾਰ ਨੇ ਕੀ ਕਿਹਾ…

Canada News
Canada News: ਕੈਨੇਡਾ ਦੇ ਮੰਦਰ ’ਚ ਸ਼ਰਧਾਲੂਆਂ ’ਤੇ ਹਮਲਾ, ਪੜ੍ਹੋ ਟਰੂਡੋ ਸਰਕਾਰ ਨੇ ਕੀ ਕਿਹਾ...

Canada News: ਓਟਾਵਾ। ਕੈਨੇਡਾ ਦੇ ਹਿੰਦੂ ਸਭਾ ਮੰਦਰ ਵਿੱਚ ਸ਼ਰਧਾਲੂਆਂ ਨਾਲ ਕੁੱਟਮਾਰ ਦੀ ਘਟਨਾ ਸਾਹਮਣੇ ਆਈ ਹੈ। ਕੁਝ ਲੋਕ ਖਾਲਿਸਤਾਨੀ ਝੰਡੇ ਲੈ ਕੇ ਇਹ ਹਮਲਾ ਕਰ ਰਹੇ ਸਨ। ਇਸ ਘਟਨਾ ਦਾ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋ ਰਿਹਾ ਹੈ। ਖਾਲਿਸਤਾਨੀਆਂ ਵੱਲੋਂ ਹਿੰਦੂ ਸ਼ਰਧਾਲੂਆਂ ’ਤੇ ਕੀਤੇ ਗਏ ਇਸ ਹਮਲੇ ਦੀ ਨਿੰਦਾ ਕੀਤੀ ਜਾ ਰਹੀ ਹੈ। ਭਾਰਤੀ ਮੂਲ ਦੇ ਸੰਸਦ ਮੈਂਬਰ ਚੰਦਰ ਆਰੀਆ ਨੇ ਵੀ ਇਸ ਘਟਨਾ ਨੂੰ ਲੈ ਕੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਉਨ੍ਹਾਂ ਕੈਨੇਡਾ ਵਿੱਚ ਖਾਲਿਸਤਾਨੀ ਕੱਟੜਪੰਥੀਆਂ ਦੀ ਹਿੰਸਾ ਬਾਰੇ ਗੱਲ ਕੀਤੀ ਹੈ।

ਹਿੰਦੂ ਸਭਾ ਮੰਦਰ ’ਤੇ ਹਮਲਾ | Canada News

ਕੁਝ ਖਾਲਿਸਤਾਨ ਪੱਖੀ ਲੋਕ ਬਰੈਂਪਟਨ ਦੇ ਹਿੰਦੂ ਸਭਾ ਮੰਦਰ ਕੰਪਲੈਕਸ ਦੇ ਅੰਦਰ ਹਿੰਦੂ ਕੈਨੇਡੀਅਨ ਸ਼ਰਧਾਲੂਆਂ ’ਤੇ ਹਮਲਾ ਕਰਨਾ ਸ਼ੁਰੂ ਕਰ ਦਿੰਦੇ ਹਨ। ਇਸ ਘਟਨਾ ਬਾਰੇ ਕੈਨੇਡਾ ਦੇ ਸੰਸਦ ਮੈਂਬਰ ਚੰਦਰ ਆਰੀਆ ਨੇ ਹਿੰਸਾ ਦੀ ਨਿੰਦਾ ਕੀਤੀ ਅਤੇ ਨਾਲ ਹੀ ਕਿਹਾ ਕਿ ਖਾਲਿਸਤਾਨੀ ਕੱਟੜਪੰਥੀ ਲਾਲ ਲਕੀਰ ਨੂੰ ਪਾਰ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕੈਨੇਡਾ ਵਿੱਚ ਕੱਟੜਪੰਥੀਆਂ ਨੂੰ ਖੁੱਲ੍ਹ ਹੈ। ਉਨ੍ਹਾਂ ਇਹ ਵੀ ਲਿਖਿਆ ਕਿ ਖਾਲਿਸਤਾਨੀ ਹਿੰਸਕ ਕੱਟੜਵਾਦ ਕਿੰਨਾ ਡੂੰਘਾ ਅਤੇ ਖਤਰਨਾਕ ਹੈ। Canada News

Read Also : Punjab News: ਕਿਸਾਨਾਂ ਲਈ ਚੰਗੀ ਖ਼ਬਰ, ਡੀਏਪੀ ਖਾਦ ਦੀ ਕਾਲਾਬਜ਼ਾਰੀ ਰੋਕਣ ਲਈ ਪ੍ਰਸ਼ਾਸਨ ਨੇ ਲਿਆ ਵੱਡਾ ਐਕਸ਼ਨ

ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਲੋਕ ਕੈਨੇਡਾ ’ਚ ਕਾਨੂੰਨ ਵਿਵਸਥਾ ’ਤੇ ਵੀ ਸਵਾਲ ਉਠਾ ਰਹੇ ਹਨ ਕਿਉਂਕਿ ਜਦੋਂ ਮੰਦਰ ਵਿੱਚ ਇਹ ਘਟਨਾ ਵਾਪਰੀ ਤਾਂ ਕੋਈ ਵੀ ਸੁਰੱਖਿਆ ਗਾਰਡ ਜਾਂ ਪੁਲਿਸ ਮੁਲਾਜ਼ਮ ਨਜ਼ਰ ਨਹੀਂ ਆਏ। ਅਜਿਹੇ ’ਚ ਪੁਲਸ ’ਤੇ ਖਾਲਿਸਤਾਨੀਆਂ ਨੂੰ ਬਚਾਉਣ ਦੇ ਦੋਸ਼ ਵੀ ਲੱਗ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇੰਨੀ ਵੱਡੀ ਘਟਨਾ ਤੋਂ ਬਾਅਦ ਪੁਲਿਸ ਨੇ ਕਿਸੇ ਨੂੰ ਗ੍ਰਿਫਤਾਰ ਕਿਉਂ ਨਹੀਂ ਕੀਤਾ।

ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਕੀ ਕਿਹਾ? | Canada News

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਲਿਖਿਆ ਕਿ ਬੈਂਪਟਨ ਵਿੱਚ ਹਿੰਦੂ ਸਭਾ ਮੰਦਰ ਵਿੱਚ ਹਿੰਸਾ ਦੀ ਘਟਨਾ ਬਰਦਾਸ਼ਤ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਰੇਕ ਕੈਨੇਡੀਅਨ ਨੂੰ ਸੁਰੱਖਿਅਤ ਮਾਹੌਲ ਵਿੱਚ ਖੁੱਲ੍ਹ ਕੇ ਆਪਣੇ ਧਰਮ ਦੀ ਆਰਥਾ ਦਾ ਅਧਿਕਾਰ ਹੈ। ਉਨ੍ਹਾਂ ਪੀਲ ਰੀਜਨਲ ਪੁਲਿਸ ਦਾ ਭਾਈਚਾਰੇ ਦੀ ਸੁਰੱਖਿਆ ਅਤੇ ਘਟਨਾ ਦੀ ਜਾਂਚ ਲਈ ਤੁਰੰਤ ਕਾਰਵਾਈ ਕਰਨ ਲਈ ਧੰਨਵਾਦ ਵੀ ਕੀਤਾ।

LEAVE A REPLY

Please enter your comment!
Please enter your name here