Punjab News: ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ, ਲੋਕ ਹੋ ਰਹੇ ਨੇ ਪਰੇਸ਼ਾਨ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਿਛਲੇ ਕਈ ਦਿਨਾਂ ਤੋਂ ਲਾਪਤਾ 14 ਸਾਲ ਦੀ ਲੜਕੀ ਪ੍ਰਾਚੀ ਨੂੰ ਲੱਭਣ ’ਚ ਅਸਫਲ ਰਹੀ ਪੁਲਿਸ ਪ੍ਰਸ਼ਾਸਨ ਖਿਲਾਫ ਪਰਿਵਾਰ ਵੱਲੋਂ ਨਵੇਂ ਬੱਸ ਸਟੈੱਡ ਚੌਕ ’ਚ ਧਰਨਾ ਲਗਾ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ ਗਈ। ਲਗਾਏ ਗਏ ਇਸ ਧਰਨੇ ਕਾਰਨ ਸੜਕਾਂ ’ਤੇ ਵਾਹਨਾਂ ਦੀਆਂ ਲੰਮੀਆਂ ਲਾਇਨਾਂ ਲੱਗ ਗਈਆਂ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਪਿਛਲੇ 20-25 ਦਿਨਾਂ ਤੋਂ ਲਾਪਤਾ ਹੈ ਤੇ ਪੁਲਿਸ ਪ੍ਰਸਾਸਨ ਵੱਲੋਂ ਕੋਈ ਵੀ ਲੜਕੀ ਦੀ ਸੂਹ ਨਹੀਂ ਲਗਾਈ ਅਤੇ ਉਨ੍ਹਾਂ ਨੂੰ ਅੱਜ ਤੱਕ ਆਪਣੀ ਲੜਕੀ ਦਾ ਪਤਾ ਨਹੀਂ ਲੱਗਿਆ।
Read Also : Gold Price Today: ਅੱਜ ਸੋਨਾ ਹੋਇਆ ਸਸਤਾ, ਆਈ ਭਾਰੀ ਗਿਰਾਵਟ, ਜਾਣੋ ਕਿਉਂ!
ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸਾਸਨ ਨੂੰ ਉਨ੍ਹਾਂ ਵੱਲੋਂ ਕਈ ਵਿਅਕਤੀਆਂ ਦੇ ਨਾਮ ਦੱਸੇ ਗਏ ਜਿਨ੍ਹਾਂ ’ਤੇ ਸਾਨੂੰ ਸੱਕ ਪਰ ਪੁਲਿਸ ਪ੍ਰਸਾਸਨ ਉਨ੍ਹਾਂ ਨਾਲ ਸਖਤੀ ਨਾਲ ਪੁੱਛਗਿੱਛ ਨਹੀਂ ਕਰ ਰਹੀ, ਜਿਸ ਕਾਰਨ ਉਨ੍ਹਾਂ ਦੀ ਬੱਚੀ ਦੇ ਬਾਰੇ ਪਤਾ ਨਹੀਂ ਲੱਗ ਰਿਹਾ। ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਪੰਜਾਬ ’ਚ ਦਖਲ ਕੇ ਪੰਜਾਬ ਦੀ ਦਿਨੋਂ ਦਿਨ ਵਿਗੜ ਰਹੀ ਵਿਵਸਥਾ ’ਤੇ ਕਾਬੂ ਪਾਏ। ਉਨ੍ਹਾਂ ਕਿਹਾ ਕਿ ਸਾਡਾ ਆਮ ਲੋਕਾਂ ਨੂੰ ਪ੍ਰੇਸਾਨ ਕਰਨ ਦਾ ਕੋਈ ਇਰਾਦਾ ਨਹੀਂ, ਕਿਉਕਿ ਇਨਸਾਫ ਨਾ ਮਿਲਣ ਕਾਰਨ ਸਾਨੂੰ ਇਹ ਕਦਮ ਚੁੱਕਣਾ ਪਿਆ ਹੈ। ਇਸ ਮੌਕੇ ਲੜਕੀ ਦੀ ਮਾਂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆ ਕਿਹਾ ਕਿ ਜੇਕਰ ਕਿਸੇ ਮੰਤਰੀ ਜਾਂ ਕਿਸੇ ਵੱਡੀ ਅਧਿਕਾਰੀ ਦਾ ਬੱਚਾ ਗੁੰਮ ਹੋਇਆ ਹੁੰਦਾ ਤਾਂ ਪੁਲਿਸ ਪ੍ਰਸਾਸਨ ਕੁੱਝ ਸਮੇਂ ’ਚ ਬੱਚੇ ਨੂੰ ਲੱਭ ਲਿਆਉਦਾ। Punjab News