Punjab: ਬਣੀਆਂ ਪਿੰਡ ਸੁਰੱਖਿਆ ਕਮੇਟੀਆਂ
Punjab: ਜਲਾਲਾਬਾਦ/ਫਾਜ਼ਿਲਕਾ (ਰਜਨੀਸ਼ ਰਵੀ)। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਰਹੱਦੀ ਜ਼ਿਲ੍ਹਿਆਂ ਦੇ ਆਪਣੇ ਚਾਰ ਦਿਨਾਂ ਦੌਰੇ ਦੀ ਇੱਥੋਂ ਸੁਰੂਆਤ ਕਰਦਿਆਂ ਅੱਜ ਆਖਿਆ ਹੈ ਕਿ ਰਾਜ ਦੇ 6 ਸਰਹੱਦੀ ਜ਼ਿਲ੍ਹਿਆਂ ਵਿਚ ਪਿੰਡ ਸੁਰੱਖਿਆ ਕਮੇਟੀਆਂ ਦਾ ਗਠਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਇੰਨ੍ਹਾਂ ਕਮੇਟੀਆਂ ਵੱਲੋਂ ਸਰਹੱਦੀ ਖੇਤਰਾਂ ਵਿਚ ਜਨਜਾਗਰੂਕਤਾ ਵਿਚ ਨਿਭਾਈ ਜਾ ਰਹੀ ਭੁਮਿਕਾ ਦੀ ਸਲਾਘਾ ਕਰਦਿਆਂ ਆਖਿਆ ਹੈ ਕਿ ਹਰੇਕ ਕਮੇਟੀ ਤੋਂ ਮੈਂਬਰਾਂ ਦਾ ਰਾਜਭਵਨ ਨਾਲ ਸਿੱਧਾ ਸੰਪਰਕ ਸਥਾਪਿਤ ਕੀਤਾ ਜਾਵੇਗਾ ਤਾਂ ਜੋ ਉਹ ਸਰਹੱਦੀ ਖੇਤਰਾਂ ਦੀਆਂ ਮੁਸਕਿਲਾਂ ਅਤੇ ਸਮਰੱਥਾਵਾਂ ਨੂੰ ਉਹ ਹੋਰ ਬਿਹਤਰ ਤਰੀਕੇ ਨਾਲ ਜਾਣ ਸਕਨ।
ਭਾਰਤ ਪਾਕਿ ਸਰਹੱਦ ਦੇ ਬਿੱਲਕੁਲ ਨਾਲ ਵਸੇ ਪਿੰਡ ਜੋਧਾ ਭੈਣੀ ਵਿਚ ਜ਼ਿਲ੍ਹੇ ਦੇ ਪਿੰਡ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆਂ ਨੇ ਕਮੇਟੀ ਮੈਂਬਰਾਂ ਨੂੰ ਦੇਸ਼ ਵਿਰੋਧੀ ਤਾਕਤਾਂ ਖਿਲਾਫ ਲਾਮਬੰਦ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਪਿੰਡ ਸੁਰੱਖਿਆ ਕਮੇਟੀਆਂ ਦੀ ਮਹੀਨੇ ਵਿਚ ਘੱਟੋ ਘੱਟ ਇਕ ਵਾਰ ਬੈਠਕ ਜਰੂਰ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਹਰੇਕ ਪਿੰਡ ਦੀ ਸੁਰੱਖਿਆ ਕਮੇਟੀ ਲਈ ਇਕ ਅਧਿਕਾਰੀ ਨੂੰ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਬਿਹਤਰ ਤਾਲਮੇਲ ਯਕੀਨੀ ਬਣਾਇਆ ਜਾ ਸਕੇ। Punjab
ਪੰਜਾਬ ਦੇ ਰਾਜਪਾਲ ਵੱਲੋਂ ਵੀਡੀਸੀ ਮੈਂਬਰਾਂ ਨੂੰ ਦੇਸ਼ ਵਿਰੋਧੀ ਤਾਕਤਾਂ ਖਿਲਾਫ ਲਾਮਬੰਦ ਹੋਣ ਦਾ ਸੱਦਾ | Punjab
ਰਾਜਪਾਲ ਨੇ ਕਿਹਾ ਕਿ ਗੁਆਂਢੀ ਮੁਲਕ ਨੇ ਹੁਣ ਜਾਣ ਲਿਆ ਹੈ ਕਿ ਉਹ ਭਾਰਤ ਦਾ ਟਾਕਰਾ ਕਰਨ ਦੀ ਸਮੱਰਥਾ ਨਹੀਂ ਰੱਖਦਾ ਇਸ ਲਈ ਉਹ ਕੋਝੀਆਂ ਹਰਕਤਾਂ ਕਰਦਾ ਹੈ ਅਤੇ ਡਰੋਨਾਂ ਨਾਲ ਨਸ਼ੇ ਭੇਜਣ ਦੀ ਕੋਸ਼ਿਸ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਪਿੰਡ ਸੁਰੱਖਿਆ ਕਮੇਟੀਆਂ ਅਜਿਹੇ ਮਾੜੇ ਅਨਸਰਾਂ ਖਿਲਾਫ ਜਿੱਥੇ ਜਾਗਰੂਕਤਾ ਦਾ ਕੰਮ ਕਰਦੀਆਂ ਹਨ ਉਥੇ ਹੀ ਇਹ ਕਮੇਟੀਆਂ ਮਾੜੇ ਅਨਸਰਾਂ ਸਬੰਧੀ ਸੂਚਨਾ ਵੀ ਪੁਲਿਸ ਅਤੇ ਬੀਐਸਐਫ ਨੂੰ ਉਪਲਬੱਧ ਕਰਵਾਉਂਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਸੂਚਨਾਵਾਂ ਦੇਣ ਵਾਲੇ ਲੋਕਾਂ ਨੂੰ ਯੋਗ ਸਨਮਾਨ ਦਿੱਤਾ ਜਾਵੇਗਾ। Punjab
ਨਸ਼ੇ ਵਰਗੀਆਂ ਸਮਾਜਿਕ ਬੁਰਾਇਆਂ ਖਿਲਾਫ ਉਨ੍ਹਾਂ ਨੇ ਸਾਂਝੇ ਯਤਨ ਕਰਨ ਦਾ ਸੱਦਾ ਦਿੰਦਿਆਂ ਆਖਿਆ ਕਿ ਜੇਕਰ ਸਾਰਾ ਸਮਾਜ ਇੱਕਮੁੱਠ ਹੋਕੇ ਕੰਮ ਕਰੇਗਾ ਤਾਂ ਅਸੀਂ ਹਰ ਮੁਹਾਜ ਤੇ ਜਿੱਤ ਦਰਜ ਕਰਾਂਗੇ। ਇਸ ਮੌਕੇ ਉਨ੍ਹਾਂ ਨੇ ਪਿੰਡਾਂ ਵਿਚ ਨੌਜਵਾਨਾ ਨੂੰ ਵੱਖ ਵੱਖ ਉਸਾਰੂ ਗਤੀਵਿਧੀਆਂ ਵਿਚ ਜੋੜਨ ਦਾ ਸੱਦਾ ਵੀ ਦਿੱਤਾ। Punjab
Read Also : LPG Subsidy Scheme: ਰਸੋਈ ਗੈਸ ਸਬਸਿਡੀ ਲੈਣ ਲਈ ਛੇਤੀ ਕਰੋ ਇਹ ਕੰਮ!
ਇਸ ਤੋਂ ਪਹਿਲਾਂ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ, ਅਬੋਹਰ ਦੇ ਵਿਧਾਇਕ ਸ੍ਰੀ ਸੰਦੀਪ ਜਾਖੜ ਨੇ ਵੀ ਸੰਬੋਧਨ ਕੀਤਾ ਅਤੇ ਪਿੰਡ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਨੇ ਵੀ ਆਪਣੀ ਗੱਲ ਰਾਜਪਾਲ ਸਾਹਮਣੇ ਰੱਖੀ। ਇਸ ਮੌਕੇ ਪ੍ਰਿੰਸੀਪਲ ਸਕੱਤਰ ਸ੍ਰੀ ਵੀਕੇ ਮੀਨਾ, ਵਧੀਕ ਮੁੱਖ ਸਕੱਤਰ ਟੂ ਗਵਰਨਰ ਸ੍ਰੀ ਕੇ ਸ਼ਿਵਾ ਪ੍ਰਸ਼ਾਦ, ਕਮਿਸ਼ਨਰ ਸ੍ਰੀ ਅਰੁਣ ਸੇਖੜੀ, ਡੀਆਈਜੀ ਰਣਜੀਤ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ, ਬੀਐਸਐਫ ਕਮਾਂਡੈਂਟ ਰਵੀ ਰੰਜਨ ਵੀ ਹਾਜਰ ਸਨ।