Agriculture News: ਖਾਦ ਡੀਲਰਾਂ ਦੀ ਉਡਣ ਦਸਤੇ ਵੱਲੋਂ ਅਚਨਚੇਤ ਚੈਕਿੰਗ

Agriculture News
Agriculture News: ਖਾਦ ਡੀਲਰਾਂ ਦੀ ਉਡਣ ਦਸਤੇ ਵੱਲੋਂ ਅਚਨਚੇਤ ਚੈਕਿੰਗ

ਖਾਦ, ਬੀਜ ਤੇ ਕੀਟਨਾਸ਼ਕ ਦਵਾਈਆ ਦਾ ਸਟਾਕ ਅਤੇ ਰਿਕਾਰਡ ਕੀਤਾ ਚੈੱਕ | Agriculture News

Agriculture News: (ਗੁਰਪ੍ਰੀਤ ਸਿੰਘ) ਬਰਨਾਲਾ। ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੌਦ ਸਰੁੱਖਿਆ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਅਗਵਾਈ ਹੇਠ ਉਡਣ ਦਸਤੇ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਦੁਕਾਨਾਂ ਵਿੱਚ ਪਿਆ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆ ਦਾ ਸਟਾਕ ਅਤੇ ਰਿਕਾਰਡ ਚੈਕ ਕੀਤਾ।

ਇਹ ਵੀ ਪੜ੍ਹੋ: Punjab News: ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਵੀਆਂ ਬਣੀਆਂ ਪੰਚਾਇਤਾਂ ਨੂੰ ਚੈੱਕ ਸੌਂਪੇ

ਇਸ ਮੌਕੇ ਡਾ. ਨਰਿੰਦਰਪਾਲ ਸਿੰਘ ਬੈਨੀਪਾਲ ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੀ.ਪੀ) ਨੇ ਸਖਤ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਖਾਦਾਂ ਦੇ ਨਾਲ ਕਿਸੇ ਵੀ ਕਿਸਮ ਦੀ ਟੈਗਿੰਗ ਨਾ ਕੀਤੀ ਜਾਵੇ ਇਸ ਤੋਂ ਇਲਾਵਾ ਸਮੂਹ ਡੀਲਰਾਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਖਾਦਾਂ ਦੇ ਸਟਾਕ ਅਤੇ ਰੇਟ ਨੂੰ ਦਰਸਾਉਂਦਾ ਸਟਾਕ ਬਰੋਡ ਲਗਾਉਣਾ ਯਕੀਨੀ ਬਣਾਇਆ ਜਾਵੇ।

ਉਨ੍ਹਾ ਕਿਹਾ ਕਿ ਜ਼ਿਲ੍ਹਾ ਬਰਨਾਲਾ ਅੰਦਰ ਡੀ.ਏ.ਪੀ ਖਾਦ ਦੇ ਨਾਲ ਬਦਲਵੀਆਂ ਫਾਸਫੇਟਿਕ ਖਾਦਾਂ ਜਿਵੇਂ ਕਿ ਸਿੰਗਲ ਸੁਪਰ ਫਾਸਫੇਟ, 12:32:16 ਅਤੇ ਟਿ੍ਰਪਲ ਸੁਪਰ ਫਾਸਫੇਟ ਵੀ ਮੁਹਾਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਨੂੰ ਕਣਕ ਦੀ ਬਿਜਾਈ ਸਮੇਂ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ। ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਨੇ ਕਿਸਾਨਾਂ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਕਿ ਖਾਦ ਨਾਲ ਕੋਈ ਵੀ ਵਸਤੂ ਟੈਗ ਕਰਨ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਦੀ ਸ਼ਿਕਾਇਤ ਮੁੱਖ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਕੀਤੀ ਜਾਵੇ ਤਾਂ ਜੋ ਐਕਟ ਅਨੁਸਾਰ ਬਣਦੀ ਸਖਤ ਕਾਰਵਾਈ ਕੀਤੀ ਜਾ ਸਕੇ। Agriculture News

ਇਸ ਮੌਕੇ ਡਾ. ਸੁਖਪਾਲ ਸਿੰਘ ਖੇਤੀਬਾੜੀ ਅਫ਼ਸਰ, ਬਰਨਾਲਾ, ਹਰਪ੍ਰੀਤ ਸਿੰਘ ਅਤੇ ਜਤਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ(ਪੀ.ਪੀ) ਹੈਡਕੁਆਟਰ ਮੋਹਾਲੀ, ਜਸਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਜ.ਕ), ਬਰਨਾਲਾ, ਸਤਨਾਮ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ(ਇੰਨਫੋ),ਬਰਨਾਲਾ, ਸੁਨੀਲ ਕੁਮਾਰ ਖੇਤੀਬਾੜੀ ਉਪ ਨਿਰੀਖਕ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here