Punjab: ਪੰਜਾਬ ’ਚ ਝੋਨੇ ਦੀ ਖਰੀਦ ਦੇ ਅੰਕੜੇ ਆਏ ਸਾਹਮਣੇ, ਇਹ ਸ਼ਹਿਰ ਰਿਹਾ ਸਭ ਤੋਂ ਅੱਗੇ

Punjab
Punjab: ਪੰਜਾਬ ’ਚ ਝੋਨੇ ਦੀ ਖਰੀਦ ਦੇ ਅੰਕੜੇ ਆਏ ਸਾਹਮਣੇ, ਇਹ ਸ਼ਹਿਰ ਜਿਹਾ ਸਭ ਤੋਂ ਅੱਗੇ

Punjab: ਚੰਡੀਗੜ੍ਹ। ਪੰਜਾਬ ਵਿੱਚ ਝੋਨੇ ਦੀ ਖਰੀਦ ਦੇ ਅੰਕੜੇ ਸਾਹਮਣੇ ਆਏ ਹਨ। ਹੁਣ ਤੱਕ ਝੋਨੇ ਦੀ ਖਰੀਦ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕਰ ਚੁੱਕੀ ਹੈ। ਮੌਜੂਦਾ ਖਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 185 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ। ਇਸ ਵਾਰ ਸੂਬੇ ਵਿੱਚ ਝੋਨੇ ਹੇਠ ਰਕਬਾ 32 ਲੱਖ ਹੈਕਟੇਅਰ ਸੀ, ਜਿਸ ਵਿੱਚ ਕੇਂਦਰੀ ਅਨਾਜ ਭੰਡਾਰ ਵਿੱਚ ਝੋਨੇ ਦਾ ਵੱਡਾ ਯੋਗਦਾਨ ਹੈ।

ਭਾਰਤੀ ਰਿਜ਼ਰਵ ਬੈਂਕ ਨੇ ਮਾਰਕੀਟਿੰਗ ਸੀਜ਼ਨ 2024-25 ਦੌਰਾਨ ਪਹਿਲਾਂ ਹੀ 41,378 ਕਰੋੜ ਰੁਪਏ ਦੀ ਨਕਦ ਕ੍ਰੈਡਿਟ ਲਿਮਿਟ (ਸੀਸੀਐਲ) ਜਾਰੀ ਕਰ ਦਿੱਤੀ ਹੈ। ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅੰਕੜਿਆਂ ਅਨੁਸਾਰ 5 ਨਵੰਬਰ ਤੱਕ ਸੂਬੇ ਦੀਆਂ ਮੰਡੀਆਂ ਵਿੱਚ 110.89 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 105.09 ਲੱਖ ਮੀਟ੍ਰਿਕ ਟਨ ਫਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। Punjab

Read Also : Punjab News: ਪੰਜਾਬ ਦੇਸ਼ ਦੇ ਬਾਕੀ ਸੂਬਿਆਂ ਤੋਂ ਵਿਕਾਸ ’ਚ ਬੁਰੀ ਤਰ੍ਹਾਂ ਪੱਛੜਿਆ : ਵਿਜੈ ਰੁਪਾਣੀ

ਫਸਲ ਦੀ ਅਦਾਇਗੀ ਲਈ 22047 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਹੁਣ ਤੱਕ ਝੋਨੇ ਦੀ ਆਮਦ ਵਿੱਚ ਪਟਿਆਲਾ ਜ਼ਿਲ੍ਹਾ ਸਭ ਤੋਂ ਅੱਗੇ ਹੈ, ਜਿੱਥੇ 9.42 ਲੱਖ ਮੀਟ੍ਰਿਕ ਟਨ ਫ਼ਸਲ ਦੀ ਆਮਦ ਹੋ ਚੁੱਕੀ ਹੈ। ਇਸ ਤੋਂ ਬਾਅਦ ਫ਼ਿਰੋਜ਼ਪੁਰ (8.14 ਲੱਖ ਮੀਟ੍ਰਿਕ ਟਨ), ਤਰਨਤਾਰਨ (7.26 ਲੱਖ ਮੀਟ੍ਰਿਕ ਟਨ), ਜਲੰਧਰ (7.16 ਲੱਖ ਮੀਟ੍ਰਿਕ ਟਨ) ਅਤੇ ਸੰਗਰੂਰ (7.10 ਲੱਖ ਮੀਟ੍ਰਿਕ ਟਨ) ਦਾ ਨੰਬਰ ਆਉਂਦਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸਰਕਾਰ ਨੇ ਝੋਨੇ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਹਨ ਅਤੇ ਸੂਬੇ ਭਰ ਵਿੱਚ 2651 ਮੰਡੀਆਂ ਸਥਾਪਿਤ ਕੀਤੀਆਂ ਹਨ। Punjab

LEAVE A REPLY

Please enter your comment!
Please enter your name here