Halwara International Airport: ਆਈਏਐਫ ਅਧਿਕਾਰੀਆਂ ਨਾਲ ਸਾਈਟ ਦਾ ਦੌਰਾ ਕਰਕੇ ਪੀਡਬਲਯੂਡੀ ਨੂੰ ਕੰਮ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ
Halwara International Airport: ਹਲਵਾਰਾ/ਲੁਧਿਆਣਾ (ਜਸਵੀਰ ਸਿੰਘ ਗਹਿਲ)। ਵੀਰਵਾਰ ਨੂੰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਹਲਵਾਰਾ ਸਥਿਤ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਚੱਲ ਰਹੇ ਸਿਵਲ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਹਲਵਾਰਾ ਏਅਰਫੋਰਸ ਸਟੇਸ਼ਨ ਦੇ ਮੁੱਖ ਪ੍ਰਬੰਧਕੀ ਅਫਸਰ ਗਰੁੱਪ ਕੈਪਟਨ ਐਸ.ਕੇ ਸਿਨਹਾ ਦੇ ਨਾਲ ਏਡੀਸੀ ਜਗਰਾਉਂ ਕੁਲਪ੍ਰੀਤ ਸਿੰਘ, ਐਸਡੀਐਮ ਰਾਏਕੋਟ ਸਿਮਰਦੀਪ ਸਿੰਘ, ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ ਵੀ ਹਾਜ਼ਰ ਸਨ।
Read Also : Punjab News: ਨਵੇਂ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਤਿਆਰੀਆਂ ਮੁਕੰਮਲ, ਇਸ ਤਰ੍ਹਾਂ ਹੋਵੇਗਾ ਪ੍ਰੋਗਰਾਮ
ਡਿਪਟੀ ਕਮਿਸ਼ਨਰ ਜੋਰਵਾਲ ਨੇ ਇਸ ਮੌਕੇ ਹੋਰ ਮੁੱਖ ਕੰਮਾਂ ਤੋਂ ਇਲਾਵਾ ਸੁਰੱਖਿਆ ਪ੍ਰਣਾਲੀ ਦੀ ਸਥਾਪਨਾ ਦੀ ਪ੍ਰਗਤੀ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕੰਮ ਨੂੰ ਜਲਦੀ ਪੂਰਾ ਕਰਨ ਦੀ ਅਪੀਲ ਕੀਤੀ ਅਤੇ ਸਾਰੇ ਸਬੰਧਿਤ ਅਧਿਕਾਰੀਆਂ ਨਾਲ ਪ੍ਰਭਾਵੀ ਤਾਲਮੇਲ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਕਿਸੇ ਵੀ ਤਰ੍ਹਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਜੋਰਵਾਲ ਨੇ ਦੱਸਿਆ ਕਿ ਹਵਾਈ ਅੱਡੇ ਦੀ ਹਦੂਦ ਅੰਦਰ ਅੰਦਰੂਨੀ ਸੜਕਾਂ, ਟੈਕਸੀਵੇਅ, ਜਨਤਕ ਸਿਹਤ ਸੇਵਾਵਾਂ, ਕੈਂਪਸ ਲਾਈਟਿੰਗ, ਟਰਮੀਨਲ ਬਿਲਡਿੰਗਾਂ, ਸਬ ਸਟੇਸ਼ਨ, ਸੀਵਰੇਜ ਟ੍ਰੀਟਮੈਂਟ ਪਲਾਂਟ (ਐਸਟੀਪੀ), ਲੈਂਡਸਕੇਪਿੰਗ, ਟਾਇਲਟ ਸਹੂਲਤਾਂ ਅਤੇ ਪਾਰਕਿੰਗ ਖੇਤਰਾਂ ਸਮੇਤ ਕਈ ਕੰਮ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ। Halwara International Airport
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਹਵਾਈ ਅੱਡੇ ਦੇ ਆਲੇ- ਦੁਆਲੇ ਦੇ ਸਾਰੇ ਮਲਬੇ ਨੂੰ ਕੁਝ ਦਿਨਾਂ ਦੇ ਅੰਦਰ- ਅੰਦਰ ਹਟਾਉਣ ਲਈ ਵਿਸਤ੍ਰਿਤ ਯੋਜਨਾ ਤਿਆਰ ਕੀਤੀ ਜਾਵੇ, ਕਿਉਂਕਿ ਅਜਿਹੀਆਂ ਥਾਵਾਂ ਪੰਛੀਆਂ ਨੂੰ ਆਕਰਸ਼ਿਤ ਕਰ ਸਕਦੀਆਂ ਹਨ। ਉਨ੍ਹਾਂ ਨੇ ਏਅਰਪੋਰਟ ਦੇ ਚਾਲੂ ਹੋਣ ਤੋਂ ਬਾਅਦ ਸਾਹਨੇਵਾਲ ਤੋਂ ਹਲਵਾਰਾ ਤੱਕ ਸੰਚਾਲਨ ਦੇ ਪ੍ਰੋਟੋਕੋਲ ਅਤੇ ਚੈਕਲਿਸਟਾਂ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਹਵਾਈ ਅੱਡਾ ਆਰਥਿਕ ਉਤਪ੍ਰੇਰਕ ਵਜੋਂ ਕੰਮ ਕਰੇਗਾ, ਉਦਯੋਗ, ਨਿਰਯਾਤ, ਰੁਜ਼ਗਾਰ, ਰੀਅਲ ਅਸਟੇਟ ਅਤੇ ਹੋਰ ਬਹੁਤ ਕੁਝ ਵਿੱਚ ਵਾਧਾ ਕਰੇਗਾ।