ਪਰਾਲੀ ਪ੍ਰਬੰਧਨ: ਸਿਵਲ ਤੇ ਪੁਲਿਸ ਪ੍ਰਸ਼ਾਸਨ ਸਰਗਰਮ | Stubble Burning
Stubble Burning: (ਗੁਰਪ੍ਰੀਤ ਸਿੰਘ) ਬਰਨਾਲਾ। ਸਿਵਲ ਤੇ ਪੁਲੀਸ ਪ੍ਰਸ਼ਾਸਨ ਪਰਾਲੀ ਪ੍ਰਬੰਧਨ ਲਈ ਲਗਾਤਾਰ ਸਰਗਰਮ ਹੈ। ਵੱਖ-ਵੱਖ ਵਿਭਾਗਾਂ ਦੇ ਅਤੇ ਪੁਲਿਸ ਦੇ ਅਧਿਕਾਰੀ/ਕਰਮਚਾਰੀ ਖੇਤਾਂ ਤੇ ਅਨਾਜ ਮੰਡੀਆਂ ਵਿੱਚ ਜਾ ਕੇ ਕਿਸਾਨਾਂ ਨਾਲ ਲਗਾਤਾਰ ਜਾਗਰੂਕਤਾ ਮੀਟਿੰਗਾਂ ਕਰ ਰਹੇ ਹਨ ਇਨ੍ਹਾਂ ਮੀਟਿੰਗਾਂ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ, ਸਿਹਤ ਅਤੇ ਮੌਸਮੀ ਤਬਦੀਲੀ ਦੇ ਪੈਣ ਵਾਲੇ ਬੁਰੇ ਅਸਰਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੁਹਿੰਮ ਦਾ ਮਕਸਦ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਬਾਰੇ ਜਾਗਰੂਕ ਕਰਕੇ ਇਸ ਦੇ ਵਿਗਿਆਨਕ ਤਰੀਕੇ ਨਾਲ ਉਪਯੋਗ ਕਰਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣਾ ਹੈ।
ਇਹ ਵੀ ਪੜ੍ਹੋ: Punjab Government News: ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ, ਪਿਛਲੇ 2 ਸਾਲਾਂ ਦੌਰਾਨ 2 ਕਰੋੜ ਲੋਕਾਂ ਨੇ ਕਰਵਾਇ…
ਇਸੇ ਲੜੀ ਤਹਿਤ ਐੱਸ ਐੱਸ ਪੀ ਸੰਦੀਪ ਕੁਮਾਰ ਮਲਿਕ ਦੀ ਅਗਵਾਈ ਹੇਠ ਪੁਲਿਸ ਦੇ ਵੱਖ ਵੱਖ ਡੀ ਐੱਸ ਪੀ, ਐਸ ਐਚ ਓ, ਚੌਂਕੀ ਇੰਚਾਰਜ ਤੇ ਹੋਰ ਅਮਲਾ ਪਿੰਡਾਂ ਵਿਚ ਜਾ ਕੇ ਕਿਸਾਨਾਂ ਨਾਲ ਪਰਾਲੀ ਦੇ ਪ੍ਰਬੰਧਨ ਸਬੰਧੀ ਮੀਟਿੰਗਾਂ ਕਰ ਰਿਹਾ ਹੈ। ਸੰਦੀਪ ਮਲਿਕ ਨੇ ਕਿਹਾ ਕਿ ਪੁਲਿਸ-ਪ੍ਰਸ਼ਾਸਨ ਵਲੋਂ ਇਹ ਯਕੀਨੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਕਿ ਕਿਸਾਨ ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਖੇਤਾਂ ਵਿੱਚ ਨਾ ਸਾੜਨ ਪੁਲਿਸ ਵੱਲੋਂ ਜਿੱਥੇ ਸਖ਼ਤੀ ਵਰਤੀ ਜਾ ਰਹੀ ਹੈ, ਉੱਥੇ ਹੀ ਪੁਲਿਸ ਖੇਤਾਂ ਅਤੇ ਮੰਡੀਆਂ ਵਿੱਚ ਜਾ ਕੇ ਕਿਸਾਨਾਂ ਨੂੰ ਸਮਝਾ ਰਹੀ ਹੈ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੀ ਹੈ ਅਤੇ ਉਨ੍ਹਾਂ ਨੂੰ ਜਾਗਰੂਕ ਵੀ ਕਰ ਰਹੀ ਹੈ। Stubble Burning