ਸਿਹਤ ਮੰਤਰੀ ਨੇ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਦੀ ਜ਼ਿਲ੍ਹੇ ਵਿੱਚ ਕੀਤੀ ਸ਼ੁਰੂਆਤ
(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਸਰਕਾਰ ਵੱਲੋਂ ਰਾਜ ਅੰਦਰ ਸਿਹਤ ਸੇਵਾਵਾਂ ਦੇ ਵਿਸਥਾਰ ਅਤੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ, ਇਲਾਜ ਮੁੱਹਈਆ ਕਰਵਾਉਣ ਲਈ ਰਾਜ ਵਿੱਚ 400 ਡਾਕਟਰਾਂ ਦੀ ਭਰਤੀ ਜਲਦ ਕੀਤੀ ਜਾਵੇਗੀ ਅਤੇ ਇਸ ਸਬੰਧੀ ਸਾਰੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਇਸ ਤੋਂ ਇਲਾਵਾ ਸੂਬੇ ਨੂੰ ਮੈਡੀਕਲ ਸਿੱਖਿਆ ਵਿੱਚ ਮੋਹਰੀ ਸੂਬਾ ਬਣਾਉਣ ਲਈ ਚਾਰ ਜਿਲ੍ਹਿਆਂ ਵਿੱਚ ਹੋਰ ਨਵੇਂ ਮੈਡੀਕਲ ਕਾਲਜ ਖੋਲੇ ਜਾਣਗੇ। Faridkot News
ਇਹ ਵੀ ਪੜ੍ਹੋ: Stubble Management Punjab: ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕਰਨ ਲਈ ਇਸ ਤਰ੍ਹਾਂ ਉਪਰਾਲੇ ਕਰ ਰਿਹੈ ਪ੍ਰਸ਼…
ਪੰਜਾਬ ਵਿੱਚ ਇਸ ਸਾਲ ਡੇਂਗੂ ਦੇ ਕੇਸਾਂ ਵਿੱਚ ਵੱਡੀ ਪੱਧਰ ’ਤੇ ਕਮੀ ਆਈ | Faridkot News
ਇਸ ਮੌਕੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਅਤੇ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਅਤੇ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਅਤੇ ਚੌਕਸੀ ਕਾਰਨ ਪੰਜਾਬ ਵਿੱਚ ਇਸ ਸਾਲ ਡੇਂਗੂ ਦੇ ਕੇਸਾਂ ਵਿੱਚ ਵੱਡੀ ਪੱਧਰ ’ਤੇ ਕਮੀ ਆਈ ਹੈ। Faridkot News
ਇਸ ਤੋਂ ਪਹਿਲਾਂ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ ਨੇ ਸਿਹਤ ਮੰਤਰੀ ਨੂੰ ਜੀ ਆਂਇਆ ਕਹਿੰਦਿਆਂ ਉਨ੍ਹਾਂ ਵੱਲੋਂ ਡੇਂਗੂ ਖਿਲਾਫ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੀ ਸਰਾਹਨਾ ਕੀਤੀ। ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਉਪ ਕੁਲਪਤੀ ਡਾ. ਰਾਜੀਵ ਸੂਦ ਨੇ ਮੰਤਰੀ ਜੀ ਨੂੰ ਯਕੀਨ ਦਿਵਾਇਆ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਵੱਲੋਂ ਡੇਂਗੂ ਖਿਲਾਫ ਵਿੱਢੀ ਗਈ ਮੁਹਿੰਮ ਵਿੱਚ ਹਰ ਤਰ੍ਹਾਂ ਦਾ ਸਾਥ ਦਿੱਤਾ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ, ਐਸ.ਐਸ.ਪੀ ਡਾ.ਪ੍ਰੱਗਿਆ ਜੈਨ, ਡਾ. ਨੀਤੂ ਕੁੱਕੜ ਮੈਡੀਕਲ ਸੁਪਰਡੈਂਟ, ਡਾ. ਸੰਜੇ ਗੁਪਤਾ ਪ੍ਰਿੰਸੀਪਲ, ਡਾ. ਦੀਪਕ ਜੋਨ ਭੱਟੀ ਡੀਨ ਕਾਲਿਜ਼,ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ, ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੁਮਾਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਪ੍ਰਭਦੀਪ ਸਿੰਘ ਬਰਾੜ, ਆਦਿ ਹਾਜ਼ਰ ਸਨ।