Fazilka News: ਵਿਜੀਲੈਂਸ ਦੀ ਟੀਮ ਨੇ ਵਿਕਾਸ ਕਾਰਜਾਂ ਦੀ ਕੀਤੀ ਜਾਂਚ

Fazilka News
Fazilka News: ਵਿਜੀਲੈਂਸ ਦੀ ਟੀਮ ਨੇ ਵਿਕਾਸ ਕਾਰਜਾਂ ਦੀ ਕੀਤੀ ਜਾਂਚ

Fazilka News: ਜਲਾਲਾਬਾਦ (ਰਜਨੀਸ਼ ਰਵੀ)। ਚੱਕ ਅਰਨੀਵਾਲਾ ਉਰਫ ਕਟੀਆਂ ਵਾਲੀ ਵਿਖੇ ਪੰਚਾਇਤ ਵਲੋਂ ਕਰਵਾਏ ਵਿਕਾਸ ਕਾਰਜਾਂ ਸਬੰਧੀ ਸ਼ਿਕਾਇਤ ਮਿਲਣ ਤੇ ਵਿਜੀਲੈਂਸ ਵਿਭਾਗ ਵੱਲੋਂ ਜਾਂਚ ਸ਼ੁਰੂ ਕੀਤੀ ਗਈ ਇਸ ਸਬੰਧੀ ਪ੍ਰਾਪਤੀ ਜਾਣਕਾਰੀ ਅਨੁਸਾਰ ਐਸ ਐਸ ਪੀ ਵਿਜੀਲੈਂਸ ਗੁਰਮੀਤ ਸਿੰਘ ਦੀ ਅਗਵਾਈ ਵਿੱਚ ਭ੍ਰਿਸ਼ਟਾਚਾਰ ਨੂੰ ਜੜੋਂ ਖਤਮ ਕਰਨ ਲਈ ਵਿਜੀਲੈਂਸ ਦੀ ਟੀਮ ਵਲੋਂ ਡੀਐਸਪੀ ਗੁਰਿੰਦਰਜੀਤ ਸਿੰਘ ਦੀ ਰਹਿਨੁਮਾਈ ਵਿਚ ਚੱਕ ਅਰਨੀਵਾਲਾ ਉਰਫ ਕਟੀਆਂ ਵਾਲੀ ਵਿਖੇ ਹੋਏ ਪੰਚਾਇਤ ਵਲੋਂ ਕਰਵਾਏ ਵਿਕਾਸ ਕਾਰਜਾਂ ਸਬੰਧੀ ਬਲਵਿੰਦਰ ਸਿੰਘ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਅਧਾਰ ਤੇ ਟੈਕਨੀਕਲ ਟੀਮ ਦੇ ਸਹਿਯੋਗ ਨਾਲ ਜਾਂਚ ਕੀਤੀ ਗਈ। ਇਸ ਜਾਂਚ ਟੀਮ ਦੀ ਅਗਵਾਈ ਇੰਸਪੈਕਟਰ ਚੰਦਰ ਸ਼ੇਖਰ ਨੇ ਕੀਤੀ।

Read Also : Canada News: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਵਿਦਿਆਰਥੀਆਂ ਲਈ ਬੰਦ ਕੀਤੇ ਇਹ ਵੀਜ਼ੇ, ਪੜ੍ਹੋ…

Fazilka News

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਚੱਕ ਅਰਨੀਵਾਲਾ ਦੇ ਵਾਸੀ ਬਲਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਿੰਡ ਵਿੱਚ ਜੋ ਵਿਕਾਸ ਕਾਰਜ ਹੋਏ ਹਨ ਉਹ ਸਹੀ ਨਹੀਂ ਹੋਏ, ਵਿਜੀਲੈਂਸ ਦੀ ਟੀਮ ਵੱਲੋਂ ਪਿੰਡ ਵਿੱਚ ਆਂਗਣਵਾੜੀ ਸੈਂਟਰ ਦੀ ਬਿਲਡਿੰਗ, ਪਬਲਿਕ ਸੈਡ ਦੀ ਉਸਾਰੀ, ਐਸ. ਸੀ. ਧਰਮਸ਼ਾਲਾ ਦੀ ਉਸਾਰੀ, ਸਕੂਲ ਦਾ ਕਮਰਾ ਅਤੇ ਬਰਾਂਡਾ, ਜਿਮ ਰੂਮ ਦੀ ਉਸਾਰੀ, ਨਹਿਰ ਦਾ ਪੁੱਲ, ਕਮਿਊਨਿਟੀ ਹਾਲ ਅਤੇ ਆਂਗਣਵਾੜੀ ਸੈਂਟਰ ਦੀ ਚਾਰ ਦੁਆਰੀ, ਸਮਸ਼ਾਨ ਘਾਟ ਦਾ ਸ਼ੈਡ, ਸ਼ਮਸ਼ਾਨ ਘਾਟ ਦੀ ਚਾਰ ਦਵਾਰੀ, ਵਾਟਰ ਸਪਲਾਈ ਅਤੇ ਬੋਰ, ਅੰਡਰਗਰਾਊਂਡ ਪਾਈਪ ਲਾਈਨਜ਼ ਤੇ ਗਲੀਆਂ ਦੀ ਜਾਂਚ ਕੀਤੀ ਗਈ। Fazilka News

Fazilka News

ਉਹਨਾਂ ਕਿਹਾ ਕਿ ਜਾਂਚ ਦੇ ਨਤੀਜੇ ਆਉਣ ਤੋਂ ਬਾਅਦ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਕਿਹਾ ਕਿ ਕਿਸੇ ਨੂੰ ਵੀ ਭ੍ਰਿਸ਼ਟਾਚਾਰ ਨਹੀਂ ਕਰਨ ਦਿੱਤਾ ਜਾਵੇਗਾ ਤੇ ਜੇਕਰ ਕੋਈ ਕਿਸੇ ਵੀ ਤਰ੍ਹਾਂ ਦਾ ਭਰਿਸ਼ਟਾਚਾਰ ਕਰਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here