ਡੀਏਪੀ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ’ਤੇ ਕਾਨੂੰਨੀ ਕਾਰਵਾਈ ਦੀ ਮੰਗ | Farmers News
Farmers News: (ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਵੱਲੋਂ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਸੁਨਾਮ ਊਧਮ ਸਿੰਘ ਵਾਲਾ ਵਿਖੇ ਰੇਲਵੇ ਸਟੇਸ਼ਨ ਤੇ ਡੀਏਪੀ ਦੇ ਰੈਂਕ ਘਿਰਾਓ ਕੀਤਾ ਗਿਆ। ਆਗੂਆਂ ਨੇ ਕਿਹਾ ਜਿੰਨਾ ਵੀ ਸੁਨਾਮ ਬਲਾਕ ਦਾ ਬਣਦਾ ਹਿੱਸਾ ਕੋਆਪਰੇਟਿਵ ਸੁਸਾਇਟੀਆਂ ਵਿੱਚ ਭੇਜਿਆ ਜਾਵੇ ਅਤੇ ਉਸ ਨਾਲ਼ ਕਿਸੇ ਵੀ ਤਰ੍ਹਾਂ ਦਾ ਕੋਈ ਵਾਧੂ ਸਮਾਨ ਨਾ ਲਾਇਆ ਜਾਵੇ ਅਤੇ ਜਿਹੜੇ ਕਿਸਾਨ ਬਿਨਾਂ ਕਾਪੀਆਂ ਤੋਂ ਹਨ ਉਹਨਾਂ ਨੂੰ ਸਹੀ ਰੇਟ ਤੇ ਡੀਏਪੀ ਦਿੱਤਾ ਜਾਵੇ, ਵੱਡੇ ਪੱਧਰ ’ਤੇ ਇਸ ਵਾਰ ਜੋ ਡੀਏਪੀ ਦੀ ਕਾਲਾਬਾਜ਼ਾਰੀ ਹੋ ਰਹੀ ਹੈ। ਉਸ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਜਿੰਨਾ ਨੇ ਡੀਏਪੀ ਦੀ ਕਾਲਾਬਾਜ਼ਾਰੀ ਕੀਤੀ ਹੈ ਉਹਨਾਂ ’ਤੇ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ। Farmers News
ਇਹ ਵੀ ਪੜ੍ਹੋ: Poppy: ਛੇ ਕਿਲੋ ਭੁੱਕੀ ਸਮੇਤ ਦੋ ਔਰਤਾਂ ਕਾਬੂ
ਕਿਸਾਨ ਆਗੂਆਂ ਨੇ ਕਿਹਾ ਕਿ ਡੀਏਪੀ ਦੀ ਘਾਟ ਕਾਰਨ ਕਣਕ ਦੀ ਬਿਜਾਈ ਲੇਟ ਹੋ ਰਹੀ ਹੈ ਜਿਸ ਨਾਲ ਕਣਕ ਦਾ ਝਾੜ ਘੱਟਣ ਕਾਰਨ ਕਿਸਾਨ ਦਾ ਮਾਲੀ ਨੁਕਸਾਨ ਹੋਣ ਦੀ ਸੰਭਾਵਨਾ ਹੈ। ਕਿਸਾਨ ਪਹਿਲਾਂ ਹੀ ਮੰਡੀਆਂ ਵਿੱਚ ਖੱਜਲ-ਖੁਆਰ ਹੋ ਰਿਹਾ ਹੈ ਅਤੇ ਝੋਨੇ ਦੇ ਝਾੜ ਨੇ ਵੀ ਕਿਸਾਨਾਂ ਨੂੰ ਵੱਡਾ ਘਾਟਾ ਪਿਆ ਹੈ। ਇਸ ਮੌਕੇ ਬਲਾਕ ਆਗੂ ਪਾਲ ਸਿੰਘ ਦੋਲੇਵਾਲਾ, ਸੁਖਪਾਲ ਸਿੰਘ ਮਾਣਕ ਕਣਕਵਾਲ, ਮਨੀ ਸਿੰਘ ਭੈਣੀ, ਗਗਨਦੀਪ ਸਿੰਘ ਚੱਠਾ, ਯਾਦਵਿੰਦਰ ਸਿੰਘ ਚੱਠੇ ਨਕਟੇ, ਜਗਤਾਰ ਸਿੰਘ ਬਖ਼ਸ਼ੀਵਾਲਾ ਅਤੇ ਪਿੰਡ ਇਕਾਈਆਂ ਦੇ ਪ੍ਰਧਾਨ ਹਾਜ਼ਰ ਸਨ।