ਮੈਰਿਜ ਪੈਲਿਸ ਮਾਲਕਾਂ ਨੂੰ ਇਸ ਸਬੰਧੀ ਸੁਚੇਤ ਕਰਨ ਲਈ ਕੀਤੀ ਮੀਟਿੰਗ | Punjab Police
Punjab Police: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਜੀ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸ਼ਾਂਤੀ ਬਣਾਈ ਰੱਖਣ ਦੇ ਉਦੇਸ਼ ਨਾਲ ਵਿਆਹ ਸ਼ਾਦੀਆਂ ਅਤੇ ਹੋਰ ਸਮਾਜਕ ਸਮਾਰੋਹਾਂ ਵਿੱਚ ਹਥਿਆਰਾਂ ਦੀ ਨੁਮਾਇਸ਼ ਕਰਨ ਤੋਂ ਰੋਕਣ ਲਈ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਕਦਮ ਇਸ ਲਈ ਉਠਾਇਆ ਗਿਆ ਹੈ ਤਾਂ ਜੋ ਕੋਈ ਅਜਿਹੀ ਘਟਨਾ ਨਾ ਘਟੇ ਜੋ ਜਨਤਕ ਸੁਰੱਖਿਆ ਨੂੰ ਖਤਰੇ ਵਿੱਚ ਪੈ ਸਕੇ।
ਇਹ ਵੀ ਪੜ੍ਹੋ: Punjab News: ਪੰਜਾਬ ਭਰ ‘ਚ ਵਕੀਲਾਂ ਨੇ ਦਿੱਤੀ ਹੜਤਾਲ ਦੀ ਚੇਤਾਵਨੀ, ਜਾਣੋ ਕੀ ਹੈ ਮਾਮਲਾ
ਇਸ ਸਬੰਧੀ ਜਸਮੀਤ ਸਿੰਘ ਸਾਹੀਵਾਲ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਵੱਲੋਂ ਮੈਰਿਜ ਪੈਲੇਸ ਮਾਲਕਾਂ ਨਾਲ ਕੋਟਕਪੂਰਾ ਵਿਖੇ ਮੀਟਿੰਗ ਕੀਤੀ ਗਈ ਅਤੇ ਉਹਨਾਂ ਨੂੰ ਇਸ ਸਬੰਧਈ ਜਾਗਰੂਕ ਕੀਤਾ ਗਿਆ। ਇਸ ਦੌਰਾਨ ਉਹਨਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੈਰਿਜ ਪੈਲਿਸ ਮਾਲਕਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ ਕਿ ਹਥਿਆਰਾ ਨੂੰ ਮੈਰਿਜ ਪੈਲੇਸਾਂ ਅਤੇ ਹੋਰ ਸਮਾਜਕ ਸਮਾਰੋਹਾਂ ਵਿੱਚ ਲਿਜਾਣ ’ਤੇ ਕਾਨੂੰਨੀ ਪਾਬੰਧੀ ਲਗਾਈ ਗਈ ਹੈ ਅਤੇ ਜੇਕਰ ਉਹਨਾਂ ਨੂੰ ਸਮਾਗਮ ਦੌਰਾਨ ਇਸ ਦੀ ਉਲੰਘਣਾ ਕਰਨ ਸਬੰਧੀ ਗੱਲ ਸਾਹਮਣੇ ਆਉਂਦੀ ਹੈ ਤਾਂ ਤੁਰੰਤ ਸਬੰਧਤ ਮੁੱਖ ਅਫਸਰ ਥਾਣਾ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਸਬੰਧਿਤ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਸਕੇ।
ਇਸ ਤੋਂ ਇਲਾਵਾ ਮੈਰਿਜ ਪੈਲੇਸਾਂ ਵਿੱਚ ਇਸ ਸਬੰਧੀ ਜਾਗਰੂਕ ਕਰਨ ਲਈ ਬੋਰ਼ਡ ਲਗਾਉਣ ਸਬੰਧੀ ਵੀ ਦਿਸ਼ਾ-ਨਿਰਦੇਸ਼ ਦਿੱਤੇ ਗਏ। ਫਰੀਦਕੋਟ ਪੁਲਿਸ ਵੱਲੋਂ ਪਬਲਿਕ ਨੂੰ ਇਹ ਅਪੀਲ ਕੀਤੀ ਜਾਦੀ ਹੈ ਕਿ ਵਿਆਹ ਸ਼ਾਦੀਆਂ ਅਤੇ ਹੋਰ ਅਤੇ ਹੋਰ ਸਮਾਜਕ ਸਮਾਰੋਹਾਂ ਮੌਕੇ ਹਥਿਆਰਾਂ ਨੂੰ ਲਿਜਾਣ ਤੋਂ ਪਰਹੇਜ਼ ਕੀਤਾ ਜਾਵੇ। ਜੇਕਰ ਕੋਈ ਵਿਅਕਤੀ ਅਸਲਾ ਐਕਟ ਦੇ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। Punjab Police