24 ਘੰਟਿਆਂ ’ਚ ਮੰਗਿਆ ਜਵਾਬ | Punjab News
Punjab News (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਜ਼ਿਮਨੀ ਚੋਣਾਂ ਲਈ ਸਾਰੇ ਪਾਰਟੀਆਂ ਦੇ ਆਗੂ ਚੋਣ ਪ੍ਰਚਾਰ ’ਚ ਜ਼ੋਰਾਂ-ਸ਼ੋਰਾਂ ਨਾਲ ਜੁਟੇ ਹਨ। ਇਸ ਦੌਰਾਨ ਚੋਣ ਕਮਿਸ਼ਨ ਨੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ’ਤੇ ਕਾਂਗਰਸੀ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਨੂੰ ਨੋਟਿਸ਼ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: Mansa News: ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ’ਚ ਤਾਇਨਾਤ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ
ਚੋਣ ਕਮਿਸ਼ਨ ਨੇ ਦੋਵਾਂ ਆਗੂਆਂ ਨੂੰ 24 ਘੰਟਿਆਂ ’ਚ ਜਵਾਬ ਦੇਣ ਲਈ ਕਿਹਾ ਹੈ। ਦੱਸ ਦੇਈਏ ਕਿ ਕਾਂਗਰਸੀ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਮਸਜਿਦ ’ਚ ਚੋਣ ਪ੍ਰਚਾਰ ਦਾ ਇਲਜ਼ਾਮ ਹੈ ਅਤੇ ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਨੇ ਚੋਣ ਪ੍ਰਚਾਰ ਦੌਰਾਨ ਵੋਟ ਬਦਲੇ ਲਾਲਚ ਦਿੱਤਾ ਸੀ।
ਭਾਜਪਾ ਨੇ ਕੀਤੀ ਸੀ ਚੋਣ ਕਮਿਸ਼ਨ ਨੂੰ ਸ਼ਿਕਾਇਤ
ਕਾਂਗਸਰੀ ਸਾਂਸਦ ਰਾਜਾ ਵੜਿੰਗ ਖਿਲ਼ਾਫ ਭਾਜਪਾ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤੀ ਦਿੱਤੀ ਸੀ ਕਿ ਰਾਜਾ ਵੜਿੰਗ ਨੇ ਚੋਣ ਜ਼ਾਬਤੇ ਦੇ ਨਿਯਮਾਂ ਦੀ ਉਲੰਘਣਾ ਕਰਦਿਆਂ ਮਸਜਿਦ ’ਚ ਜਾ ਕੇ ਚੋਣ ਪ੍ਰਚਾਰ ਕੀਤਾ ਸੀ ਅਤੇ ਆਪਣੀ ਪਾਰਟੀ ਦੇ ਨਿਸ਼ਾਨ ਦਾ ਪ੍ਰਚਾਰ ਕੀਤਾ ਹੈ।
ਆਮ ਆਦਮੀ ਪਾਰਟੀ ਨੇ ਭਾਜਪਾ ਉਮੀਦਵਾਰ ਦੀ ਕੀਤੀ ਸੀ ਸ਼ਿਕਾਇਤ
ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਖਿਲ਼ਾਫ ਆਮ ਆਦਮੀ ਪਾਰਟੀ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ , ਜਿਸ ’ਚ ਕਿਹਾ ਗਿਆ ਸੀ ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਨੇ ਵੋਟਰਾਂ ਨੂੰ ਨੌਕਰੀਆਂ ਦਾ ਲਾਲਚ ਦੇ ਰਹੇ ਹਨ। ਹਾਲਾਂਕਿ ਬਾਅਦ ’ਚ ਮਨਪ੍ਰੀਤ ਬਾਦਲ ਨੇ ਇਸ ਸਬੰਧੀ ਸਫਾਈ ਵੀ ਦਿੱਤੀ ਸੀ। Punjab News