Fertilizer Dealers News: ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਖਾਦ ਡੀਲਰਾਂ ਦੀ ਚੈਕਿੰਗ

Fertilizer Dealers News
ਸੁਨਾਮ: ਖਾਦ ਡੀਲਰਾਂ ਦੀਆਂ ਦੁਕਾਨਾਂ ਅਤੇ ਗੁਦਾਮਾਂ ਅੰਦਰ ਚੈਕਿੰਗ ਕਰਦੇ ਹੋਏ ਅਧਿਕਾਰੀ। ਤਸਵੀਰ: ਕਰਮ ਥਿੰਦ

Fertilizer Dealers News: ਸੁਨਾਮ ਊਧਮ ਸਿੰਘ ਵਾਲਾ,(ਕਰਮ ਥਿੰਦ)। ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਚਹਿਲ ਵੱਲੋਂ ਅਧਿਕਾਰੀਆਂ ਨੂੰ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਤਹਿਤ ਚੌਕਸੀ ਟੀਮਾਂ ਦੁਆਰਾ ਖਾਦ ਡੀਲਰਾਂ ਦੀ ਅਚਨਚੇਤ ਚੈਕਿੰਗ ਜਾਰੀ ਹੈ ਅਤੇ ਡੀਲਰਾਂ ਨੂੰ ਡੀਏਪੀ ਖਾਦ ਸਬੰਧੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਦੇ ਆਦੇਸ਼ ਦਿੱਤੇ ਜਾ ਰਹੇ ਹਨ।

ਇਹ ਵੀ ਪੜ੍ਹੋ: Punjab News: ਰਾਜ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ ਇਲੈਕਸ਼ਨ ਕਮਿਸ਼ਨ ਦਾ ਨੋਟਿਸ

ਅੱਜ ਸੰਗਰੂਰ, ਲਹਿਰਾ, ਸੁਨਾਮ ਵਿਖੇ ਵੱਖ-ਵੱਖ ਖਾਦ ਡੀਲਰਾਂ ਦੀਆਂ ਦੁਕਾਨਾਂ ਅਤੇ ਗੁਦਾਮਾਂ ਅੰਦਰ ਚੈਕਿੰਗ ਪ੍ਰਕਿਰਿਆ ਦੀ ਅਗਵਾਈ ਕਰਦਿਆਂ ਖੇਤੀਬਾੜੀ ਵਿਕਾਸ ਅਧਿਕਾਰੀਆਂ ਨੇ ਖਾਦ ਡੀਲਰਾਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਖਰੀਦਦਾਰ ਦੁਆਰਾ ਖਰੀਦੀ ਜਾਣ ਵਾਲੀ ਵਸਤੂ ਦਾ ਬਿੱਲ ਜ਼ਰੂਰ ਦਿੱਤਾ ਜਾਵੇ ਅਤੇ ਡੀਏਪੀ ਖਾਦ ਦੀ ਵਿਕਰੀ ਦੌਰਾਨ ਬੇਲੋੜੀਆਂ ਵਸਤੂਆਂ ਟੈਗ ਨਾ ਕੀਤੀਆਂ ਜਾਣ। ਇਸ ਸਬੰਧ ਵਿੱਚ ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਚਹਿਲ ਨੇ ਕਿਹਾ ਕਿ ਜੇਕਰ ਭਵਿੱਖ ਵਿੱਚ ਕੋਈ ਵੀ ਅਜਿਹਾ ਮਾਮਲਾ ਪ੍ਰਸ਼ਾਸਨ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਸਬੰਧਤ ਡੀਲਰ ਖਿਲਾਫ ਕਨੂੰਨੀ ਕਾਰਵਾਈ ਕੀਤੀ ਜਾਵੇਗੀ। Fertilizer Dealers News

LEAVE A REPLY

Please enter your comment!
Please enter your name here