Punjab Weather News: ਚੰਡੀਗੜ੍ਹ। ਗਰਮੀ ਲੰਘ ਚੁੱਕੀ ਹੈ ਤੇ ਧੂੰਏਂ ਤੇ ਧੁੰਦ ਨੇ ਆਪਣਾ ਕਹਿਰ ਵਰ੍ਹਾ ਦਿੱਤਾ। ਇਸ ਦੌਰਾਨ ਪੰਜਾਬ ਦੇ ਮੌਸਮ ਵਿਭਾਗ ਨੇ ਠੰਢ, ਧੁੰਦ ਤੇ ਹਵਾ ਕੁਆਲਿਟੀ ਲਈ ਅਲਰਟ ਵੀ ਜਾਰੀ ਕਰਨੇ ਸ਼ੁਰੂ ਕਰ ਦਿੱਤੇ। ਅਜਿਹੇ ’ਚ ਤੁਹਾਡੇ ਲਈ ਇਹ ਜਾਨਣਾ ਜ਼ਰੂਰੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮੌਸਮ ਕਿਸ ਤਰ੍ਹਾਂ ਦਾ ਰਹੇਗਾ। ਬਜ਼ੁਰਗਾਂ, ਬੱਚਿਆਂ ਤੇ ਸਿਹਤ ਪੱਖੋਂ ਕਮਜ਼ੋਰ ਲੋਕਾਂ ਨੂੰ ਜ਼ਿਆਦਾ ਧਿਆਨ ਰੱਖਣ ਦੀ ਲੋੜ ਹੈ। ਮੌਸਮ ਵਿਭਾਗ ਤੋਂ ਮਿਲੀ ਹੋਈ ਜਾਣਕਾਰੀ ਅਨੁਸਾਰ ਆਓ ਤੁਹਾਨੂੰ ਵੀ ਦੱਸਦੇ ਹਾਂ ਕਿ ਧੁੰਦ, ਮੀਂਹ ਤੇ ਧੁੰਏਂ ਦਾ ਆਉਣ ਵਾਲੇ ਦਿਨਾਂ ਵਿੱਚ ਹਾਲ ਕਿਸ ਤਰ੍ਹਾਂ ਦਾ ਰਹਿਣ ਵਾਲਾ ਹੈ।
Read Also : New Expressway: ਸਿੱਧਾ 8 ਘੰਟੇ ਸਫ਼ਰ ਘਟਾਵੇਗਾ ਇਹ ਨਵਾਂ ਹਾਈਵੇਅ, ਜਾਣੋ ਕਿੱਥੇ ਹੋਣ ਜਾ ਰਿਹੈ ਸ਼ੁਰੂ
ਪਹਾੜਾਂ ’ਤੇ ਬਰਫਬਾਰੀ ਤੋਂ ਬਾਅਦ ਪੰਜਾਬ ਦੇ ਤਾਪਮਾਨ ’ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਵੱਧ ਤੋਂ ਵੱਧ ਦੇ ਨਾਲ-ਨਾਲ ਦਿਨ ਦਾ ਘੱਟੋ-ਘੱਟ ਤਾਪਮਾਨ ਵੀ ਹੁਣ ਡਿੱਗ ਰਿਹਾ ਹੈ। ਅੱਜ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਪਠਾਨਕੋਟ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੁਝ ਦਿਨਾਂ ਤੋਂ ਮੌਸਮ ਵਿੱਚ ਆਈ ਤਬਦੀਲੀ ਅਤੇ ਵਧਦੇ ਪ੍ਰਦੂਸ਼ਣ ਕਾਰਨ ਪੂਰਾ ਪੰਜਾਬ ਅਤੇ ਚੰਡੀਗੜ੍ਹ ਧੁੰਦ ਦੀ ਲਪੇਟ ਵਿੱਚ ਆ ਗਿਆ ਹੈ। Punjab Weather News
ਮੌਸਮ ਕੇਂਦਰ ਵੱਲੋਂ ਅੱਜ ਪੂਰੇ ਪੰਜਾਬ ਅਤੇ ਚੰਡੀਗੜ੍ਹ ਵਿਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਕਾਰਨ ਅੱਜ ਵੀ ਅੰਮ੍ਰਿਤਸਰ ਹਵਾਈ ਅੱਡੇ ਤੋਂ ਸਵੇਰੇ 8 ਵਜੇ ਤੱਕ ਕੋਈ ਉਡਾਣ ਨਹੀਂ ਉਤਰ ਸਕੇਗੀ। 4 ਉਡਾਣਾਂ ਦਾ ਸਮਾਂ ਬਦਲਿਆ ਗਿਆ ਹੈ। ਜਾਣਕਾਰੀ ਮੁਤਾਬਕ ਦੁਪਹਿਰ 12.30 ਵਜੇ ਬੈਂਕਾਕ ਲਈ ਰਵਾਨਾ ਹੋਣ ਵਾਲੀ ਫਲਾਈਟ ਦੁਪਹਿਰ 3 ਵਜੇ ਟੇਕ ਆਫ ਕਰੇਗੀ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ 17 ਨਵੰਬਰ ਤੱਕ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ ਪਰ ਇਸ ਤੋਂ ਬਾਅਦ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ।