Punjab Paddy News: ਖਰੀਦੀ ਫਸਲ ਦੀ 97 ਫੀਸਦੀ ਲਿਫਟਿੰਗ ਤੇ 98 ਫੀਸਦੀ ਕਿਸਾਨਾਂ ਨੂੰ ਅਦਾਇਗੀ ਹੋਈ
Punjab Paddy News: ਫਾਜ਼ਿਲਕਾ (ਰਜਨੀਸ਼ ਰਵੀ)। ਪਰਮਲ ਝੋਨੇ ਦੀ ਬੰਪਰ ਪੈਦਾਵਾਰ ਦਾ ਦਾਅਵਾ ਕਰਦਿਆਂ ਫਸਲ ਦੀ ਖਰੀਦ ਦਾ ਆਂਕੜਾ 2 ਲੱਖ ਤੋਂ ਹੋਇਆ ਪਾਰ ਦੱਸਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਮੈਡਮ ਵੰਦਨਾ ਕੰਬੋਜ਼ ਨੇ ਦੱਸਿਆ ਕਿ ਇਸ ਸਾਲ ਪਰਮਲ ਝੋਨੇ ਦੀ ਬੰਪਰ ਪੈਦਾਵਾਰ ਹੋਈ ਹੈ ਤੇ ਝੋਨੇ ਦੀ ਫਸਲ ਦੀ ਖਰੀਦ ਦਾ ਆਂਕੜਾ 2 ਲੱਖ ਦੇ ਪਾਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਤੱਕ ਕੁੱਲ 201878 ਮੀਟ੍ਰਿਕ ਟਨ ਫਸਲ ਦੀ ਆਮਦ ਹੋਈ ਹੈ ਤੇ ਕੁੱਲ 201315 ਮੀਟ੍ਰਿਕ ਟਨ ਫਸਲ ਦੀ ਖਰੀਦ ਹੋ ਚੁੱਕੀ ਹੈ ਜ਼ੋ ਕਿ 99 ਫੀਸਦੀ ਤੋਂ ਵਧੇਰੇ ਬਣਦੀ ਹੈ।
Read Also : School Close News: ਸਰਕਾਰ ਨੇ 5ਵੀਂ ਤੱਕ ਸਕੂਲ ਕੀਤੇ ਬੰਦ, ਜਾਣੋ ਕਾਰਨ
ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਮੈਡਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ ਨਿਰਵਿਘਨ ਫਸਲ ਦੀ ਖਰੀਦ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਪਨਗ੍ਰੇਨ ਖਰੀਦ ਏਜੰਸੀ ਵੱਲੋਂ 66152 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 49368 ਮੀਟ੍ਰਿਕ ਟਨ, ਪਨਸਪ ਵੱਲੋਂ 46604 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਉਸ ਕਾਰਪੋਰੇਸ਼ਨ ਵੱਲੋਂ 31038 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 8153 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ।
Punjab Paddy News
ਉਨ੍ਹਾਂ ਕਿਹਾ ਕਿ ਫਸਲ ਦੀ 72 ਘੰਟਿਆਂ ਦੇ ਅੰਦਰ ਲਿਫਟਿੰਗ ਦੇ ਟੀਚੇ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ, ਹੁਣ ਤੱਕ 97 ਫੀਸਦੀ ਲਿਫਟਿੰਗ ਹੋ ਚੁੱਕੀ ਹੈ। ਇਸ ਤੋਂ ਇਲਾਵਾ ਫਸਲ ਦੀ ਅਦਾਇਗੀ ਦੇ 48 ਘੰਟਿਆਂ ਦੇ ਟੀਚੇ ਨੂੰ ਪੂਰਾ ਕਰਨ ਲਈ ਪੂਰਜੋਰ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ 98 ਫੀਸਦੀ ਫਸਲ ਦੀ ਕਿਸਾਨਾਂ ਨੁੰ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ 427 ਕਰੋੜ ਰੁਪਏ ਦੀ ਕਿਸਾਨਾਂ ਨੂੰ ਅਦਾਇਗੀ ਹੋ ਗਈ ਹੈ।
ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਦੀ ਖਰੀਦ ਪ੍ਰਕਿਰਿਆ ਨੂੰ ਲੈ ਕੇ ਸ਼ਲਾਘਾ ਕਰਨ ਦੇ ਨਾਲ—ਨਾਲ ਹਦਾਇਤ ਕੀਤੀ ਕਿ ਫਸਲ ਦੀ ਖਰੀਦ ਸੀਜਨ ਦਾ ਜਿੰਨ੍ਹਾਂ ਵੀ ਸਮਾਂ ਰਹਿ ਗਿਆ ਹੈ ਜਾਂ ਜਿੰਨੀ ਵੀ ਫਸਲ ਦੀ ਆਮਦ-ਖਰੀਦ ਰਹਿ ਗਈ ਹੈ ਉਸ ਨੂੰ ਏਸੇ ਤਰ੍ਹਾਂ ਹੀ ਨਾਲੋ-ਨਾਲ ਖਰੀਦ, ਲਿਫਟਿੰਗ ਤੇ ਅਦਾਇਗੀ ਨੁੰ ਯਕੀਨੀ ਬਣਾਇਆ ਜਾਵੇ।