ਜੰਮੂ-ਕਸ਼ਮੀਰ: ਬੜਗਾਮ ‘ਚ ਹਿਜਬੁਲ ਦੇ ਤਿੰਨ ਅੱਤਵਾਦੀ ਮਾਰੇ

Jammu& Kashmir, Hizbul Mujahidinh, Militants, Killed

ਭਾਰੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

ਸ੍ਰੀਨਗਰ: ਕਸ਼ਮੀਰ ਦੇ ਬੜਗਾਮ ਜ਼ਿਲ੍ਹੇ ਵਿੱਚ ਬੁੱਧਵਾਰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਤਿੰਨ ਅੱਤਵਾਦੀ ਮਾਰੇ ਗਏ। ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ। ਅੱਤਵਾਦੀ ਹਿਜਬੁਲ-ਮੁਜ਼ਾਹਿਦੀਨ ਦੇ ਦੱਸੇ ਜਾ ਰਹੇ ਹਨ।
ਅੱਤਵਾਦੀਆਂ ਦੇ ਨਾਂਅ ਦਾਊਦ ਅਤੇ ਜਾਵੇਦ ਦੱਸੇ ਜਾ ਰਹੇ ਹਨ। ਜਾਣਕਾਰੀ ਮੁਤਾਬਕ, ਸੁਰੱਖਿਆ ਬਲ ਦੇ ਜਵਾਨ ਇਲਾਕੇ ਵਿੱਚ ਸਰਚ ਮੁਹਿੰਮ ਚਲਾ ਰਹੇ ਸਨ, ਇਸੇ ਦੌਰਾਨ ਅੱਤਵਾਦੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ।

ਜੰਮੂ-ਕਸ਼ਮੀਰ ਦੇ ਬੜਗਾਮ ਜ਼ਿਲ੍ਹੇ ਦੇ ਰੇਡੋਰਾ ਇਲਾਕੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ ਮੰਗਲਵਾਰ ਰਾਤ ਤੋਂ ਹੀ ਚੱਲ ਰਿਹਾ ਸੀ। ਇੱਥੇ ਸੁਰੱਖਿਆ ਬਲਾਂ ਨੂੰ 2 ਤੋਂ 3 ਅੱਤਵਾਦੀਆਂ ਦੇ ਲੁਕੇ ਹੋਣ ਦਾ ਖ਼ਬਰ ਮਿਲੀ ਸੀ ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਵਿੱਚ ਜੁਟ ਗਏ। ਪੁਲਿਸ ਨੇ ਆਸ-ਪਾਸ ਦੇ ਘਰਾਂ ਨੂੰ ਖਾਲੀ ਕਰਵਾ ਲਿਆ ਸੀ।

ਫੌਜ ਨੇ ਇੰਜ ਦਿੱਤਾ ਆਪ੍ਰੇਸ਼ਨ ਨੂੰ ਅੰਜ਼ਾਮ

ਫੌਜ ਨੇ ਮੰਗਲਵਾਰ ਸਵੇਰੇ ਹੀ ਪੂਰੇ ਇਲਾਕੇ ਨੂੰ ਘੇਰ ਲਿਆ ਸੀ ਅਤੇ ਖੋਜ ਮੁਹਿੰਮ ਸ਼ੁਰੂ ਕੀਤੀ। ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ ਬੜਗਾਮ ਦੇ ਰੁਦਵੋਡਾ ਇਲਾਕੇ ਵਿੱਚ ਸ਼ੁਰੂ ਹੋਇਆ। ਇਸ ਸਾਂਝੇ ਆਪ੍ਰੇਸ਼ਨ ਵਿੱਚ ਸ੍ਰੀਨਗਰ ਅਤੇ ਬੜਗਾਮ ਸ਼ਾਮਲ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਸੁਰੱਖਿਆ ਬਲਾਂ ਦੇ ਜਵਾਨ ਅੱਤਵਾਦੀਆਂ ਦੇ ਲੁਕੇ ਹੋਣ ਦੇ ਇਲਾਕੇ ਵੱਲ ਵਧਣ ਲੱਗੇ, ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਸੁਰੱਖਿਆਬ ਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ।

ਅਮਰਨਾਥ ਯਾਤਰੀਆਂ ‘ਤੇ ਹੋਇਆ ਸੀ ਹਮਲਾ

ਜ਼ਿਕਰਯੋਗ ਹੈ  ਕਿ10 ਜੁਲਾਈ ਸੋਮਵਾਰ ਦੀ ਰਾਤ ਸ੍ਰੀਨਗਰ ਤੋਂ ਜੰਮੂ ਜਾਂਦੇ ਹੋਏ ਅਮਰਨਾਥ ਯਾਤਰੀਆਂ ਦੀ ਬੱਸ ‘ਤੇ ਅਨੰਤਨਾਗ ਵਿੱਚ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ ਸੀ। ਇਸ ਹਮਲੇ ਵਿੱਚ ਸੱਤ ਤੀਰਥ ਯਾਤਰੀਆਂ ਦੀ ਮੌਤ ਹੋ ਗਈ, ਜਦੋਂਕਿ 19 ਜ਼ਖ਼ਮੀ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ  ਇਸ ਹਮਲੇ ਨੂੰ ਲਸ਼ਕਰ ਅੱਤਵਾਦੀ ਇਸਮਾਈਲ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਅੰਜ਼ਾਮ ਦਿੱਤਾ ਸੀ। ਅਮਰਨਾਥ ਯਾਤਰੀਆਂ ‘ਤੇ ਹੋਏ ਇਸ ਹਮਲੇ ਤੋਂ ਬਾਅਦ ਦੇਸ਼ ਦੀ ਜਨਤਾ ਵਿੱਚ ਰੋਸ ਅਤੇ ਗੁੱਸਾ ਹੈ ਕਿ ਕਾਇਰਾਂ ਵਾਂਗ ਰਾਤ ਨੂੰ ਲੁਕ ਕੇ ਤੀਰਥ ਯਾਤਰੀਆਂ ਨੂੰ ਨਿਸ਼ਾਨਾ ਬਣਾਇਆ ਗਿਆ।

 

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।