Punjab News: ਖਨੌਰੀ ਅਤੇ ਸ਼ੰਭੂ ਬਾਰਡਰ ’ਤੇ 287 ਦਿਨ ਪੂਰੇ ਹੋਣ ’ਤੇ ਨਵਾਂ ਸੰਘਰਸ਼ ਕਰਨ ਦਾ ਐਲਾਨ
Punjab News: ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠਣਗੇ। ਉਨ੍ਹਾਂ ਦਾ ਇਹ ਮਰਨ-ਵਰਤ ਉਸ ਸਮੇਂ ਤੱਕ ਜਾਰੀ ਰਹੇਗਾ, ਜਦੋਂ ਤੱਕ ਪੰਜਾਬ ਅਤੇ ਕੇਂਦਰ ਸਰਕਾਰ ਕੋਲ ਪੈਂਡਿੰਗ ਚੱਲ ਰਹੀਆਂ ਮੰਗਾਂ ਨੂੰ ਪੂਰਾ ਨਹੀਂ ਕਰ ਦਿੱਤਾ ਜਾਂਦਾ । ਜਗਜੀਤ ਸਿੰਘ ਡੱਲੇਵਾਲ ਦੇ ਇਸ ਮਰਨ ਵਰਤ ਨੂੰ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਸਮਰਥਨ ਦੇ ਕੇ ਇਸ ਵਿੱਚ ਭਾਗ ਲੈਣ ਦਾ ਐਲਾਨ ਕੀਤਾ ਗਿਆ ਹੈ।
Read Also : Punjab Farmer News: ਸ਼ੰਭੂ ਤੇ ਖਨੌਰੀ ਬਾਰਡਰ ਦੇ ਸੰਘਰਸ਼ ਸਬੰਧੀ ਕਿਸਾਨ ਆਗੂ ਨੇ ਕਰ ਦਿੱਤਾ ਵੱਡਾ ਐਲਾਨ
ਚੰਡੀਗੜ੍ਹ ਵਿਖੇ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੀ ਮੀਟਿੰਗ ਕਰਦੇ ਹੋਏ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਿਆ ਨਹੀਂ ਜਾ ਰਿਹਾ ਅਤੇ ਕੁਝ ਦਿਨਾਂ ਬਾਅਦ ਖਨੌਰੀ ਤੇ ਸ਼ੰਭੂ ਬਾਰਡਰ ’ਤੇ ਲਾਏ ਗਏ ਧਰਨੇ ਨੂੰ 287 ਦਿਨਾਂ ਦਾ ਸਮਾਂ ਪੂਰਾ ਹੋ ਜਾਵੇਗਾ। ਹੁਣ ਤੱਕ ਕੇਂਦਰ ਸਰਕਾਰ ਵਲੋਂ ਕੋਈ ਵੀ ਗੱਲਬਾਤ ਨਾ ਕਰਨ ਕਰਕੇੇ ਉਨ੍ਹਾਂ ਵੱਲੋਂ ਮਰਨ ਵਰਤ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਮਰਨ ਵਰਤ 26 ਨਵੰਬਰ ਤੋਂ ਸ਼ੁਰੂ ਕੀਤਾ ਜਾਵੇਗਾ। Punjab News
ਉਨ੍ਹਾਂ ਇਹ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਹੀ ਐੱਮਅੱੈਸਪੀ ਦੇਣ ਦਾ ਗੱਲ ਆਖਦੀ ਹੈ ਅਤੇ ਪੰਜਾਬ ਵਿੱਚ ਇਸ ਸਮੇਂ ਝੋਨੇ ਸਬੰਧੀ ਕੀ ਕੁਝ ਹੋ ਰਿਹਾ ਹੈ, ਇਸ ਬਾਰੇ ਹਰ ਕੋਈ ਜਾਣਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਮੀ ਜ਼ਿਆਦਾ ਆਖ ਕੇ ਅਧਿਕਾਰੀ ਡਰਾਉਂਦੇ ਹੋਏ ਘੱਟ ਰੇਟ ’ਤੇ ਝੋਨੇ ਨੂੰ ਵਿਕਵਾ ਰਹੇ ਹਨ। ਕਿਸਾਨਾਂ ਨੂੰ ਝੋਨੇ ’ਤੇ ਮਿਲਣ ਵਾਲੀ ਐੱਮਐੱਸਪੀ ਤੋਂ ਕਾਫ਼ੀ ਘੱਟ ਪੈਸੇ ਦਿੱਤੇ ਜਾ ਰਹੇ ਹਨ। ਇਸ ਮਾਮਲੇ ਵਿੱਚ ਨਾ ਹੀ ਕੇਂਦਰ ਸਰਕਾਰ ਕੋਈ ਕਾਰਵਾਈ ਕਰ ਰਹੀ ਹੈ ਤਾਂ ਨਾ ਹੀ ਪੰਜਾਬ ਸਰਕਾਰ ਵੱਲੋਂ ਕੁਝ ਕੀਤਾ ਜਾ ਰਹੀ ਹੈ। ਇਸ ਲਈ ਇਹ ਮਰਨ ਵਰਤ ਕੇਂਦਰ ਸਰਕਾਰ ਦੇ ਖ਼ਿਲਾਫ਼ ਦੇ ਨਾਲ-ਨਾਲ ਹੀ ਪੰਜਾਬ ਸਰਕਾਰ ਦੇ ਖ਼ਿਲਾਫ਼ ਵੀ ਹੋਵਗਾ।