ਲੁਧਿਆਣਾ ਦੇ MGM ਸਕੂਲ ’ਚ ਹੰਗਾਮਾ
- 12 ਅਧਿਆਪਕਾਂ ਨੂੰ ਬਿਨ੍ਹਾਂ ਨੋਟਿਸ ਦਿੱਤੇ ਨੌਕਰੀ ਤੋਂ ਕੱਢਿਆ
- ਵਿਦਿਆਰਥੀਆਂ ਤੇ ਪਰਿਵਾਰਕ ਮੈਂਬਰਾਂ ਨੇ ਕੀਤਾ ਵਿਰੋਧ
ਲੁਧਿਆਣਾ (ਜਸਵੀਰ ਸਿੰਘ ਗਹਿਲ)। Punjab News: ਪੰਜਾਬ ਦੇ ਲੁਧਿਆਣਾ ਦੇ ਦੁੱਗਰੀ ਇਲਾਕੇ ਦੇ ਐਮਜੀਐਮ ਸਕੂਲ ’ਚ ਭਾਰੀ ਹੰਗਾਮਾ ਹੋਇਆ। ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸਕੂਲ ਦੇ ਬਾਹਰ ਗੁੱਸੇ ’ਚ ਪ੍ਰਦਰਸ਼ਨ ਕੀਤਾ। ਸਕੂਲ ਪ੍ਰਬੰਧਕਾਂ ਦਾ ਦੋਸ਼ ਹੈ ਕਿ ਉਨ੍ਹਾਂ ਨੇ ਕੱੁਝ ਅਧਿਆਪਕਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਅੱਜ ਉਨ੍ਹਾਂ ਹੀ ਅਧਿਆਪਕਾਂ ਨੇ ਬੱਚਿਆਂ ਨੂੰ ਵਰਗਲਾ ਕੇ ਸਕੂਲ ’ਚ ਹੰਗਾਮਾ ਕਰ ਦਿੱਤਾ ਹੈ। ਬੱਚਿਆਂ ਦੇ ਪਰਿਵਾਰਕ ਮੈਂਬਰਾਂ ਤੇ ਕੱੁਝ ਬਾਹਰੀ ਵਿਅਕਤੀਆਂ ਨੇ ਸਕੂਲ ਦੇ ਸ਼ੀਸ਼ੇ ਵੀ ਤੋੜ ਦਿੱਤੇ।
ਇਹ ਖਬਰ ਵੀ ਪੜ੍ਹੋ : Gold Price Today: ਸੋਨੇ ਦੀਆਂ ਕੀਮਤਾਂ ’ਚ ਉਛਾਲ, ਇਨ੍ਹਾਂ ਵਧਿਆ ਭਾਅ!, ਜਾਣੋ MCX ’ਤੇ ਸੋਨੇ ਦੀਆਂ ਕੀਮਤਾਂ!
12 ਅਧਿਆਪਕਾਂ ਨੂੰ ਨੌਕਰੀ ਤੋਂ ਕੱਢਿਆ | Punjab News
ਅਧਿਆਪਕਾ ਕਨਿਕਾ ਨੇ ਦੱਸਿਆ ਕਿ ਸਕੂਲ ਪ੍ਰਬੰਧਕਾਂ ਨੇ ਬਿਨਾਂ ਕੋਈ ਨੋਟਿਸ ਦਿੱਤੇ 12 ਮਹਿਲਾ ਅਧਿਆਪਕਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਅਕਸਰ ਸਕੂਲ ਪ੍ਰਬੰਧਕ ਅਧਿਆਪਕਾਂ ਨੂੰ ਕੁਝ ਦਿਨ ਕੰਮ ਕਰਵਾਉਂਦੇ ਹਨ ਤੇ ਫਿਰ ਬਿਨਾਂ ਕੋਈ ਨੋਟਿਸ ਪੀਰੀਅਡ ਦਿੱਤੇ ਨੌਕਰੀ ਤੋਂ ਕੱਢ ਦਿੰਦੇ ਹਨ। ਇਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਵੀ ਨੁਕਸਾਨ ਹੁੰਦਾ ਹੈ। ਇਸ ਦੇ ਨਾਲ ਹੀ ਅਧਿਆਪਕਾਂ ਦੀ ਮਾਨਸਿਕ ਹਾਲਤ ਵੀ ਵਿਗੜ ਜਾਂਦੀ ਹੈ। ਅਧਿਆਪਕਾ ਕਨਿਕਾ ਨੇ ਦੱਸਿਆ ਕਿ ਅੱਜ ਵਿਦਿਆਰਥੀ ਤੇ ਉਨ੍ਹਾਂ ਦੇ ਪਰਿਵਾਰ ਵੀ ਗੁੱਸੇ ’ਚ ਹਨ।
ਸਕੂਲ ਪ੍ਰਬੰਧਕਾਂ ਖਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ। ਬੱਚਿਆਂ ਦੀ ਅੰਤਿਮ ਪ੍ਰੀਖਿਆ ਨੇੜੇ ਹੈ। ਪਰ ਸਕੂਲ ਪ੍ਰਸ਼ਾਸਨ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਿਹਾ। ਸਿੱਖਿਆ ਵਿਭਾਗ ਨੂੰ ਮੈਨੇਜਮੈਂਟ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ। ਅਧਿਆਪਕਾ ਰੂਪਿਕਾ ਨੇ ਦੱਸਿਆ ਕਿ ਮੈਂ ਮਾਰਚ ’ਚ ਡਾਂਸ ਟੀਚਰ ਵਜੋਂ ਨੌਕਰੀ ਜੁਆਇਨ ਕੀਤੀ ਸੀ। ਅੱਜ ਪ੍ਰਬੰਧਕਾਂ ਨੇ ਮੈਨੂੰ ਬਿਨਾਂ ਨੋਟਿਸ ਦਿੱਤੇ ਨੌਕਰੀ ਤੋਂ ਕੱਢ ਦਿੱਤਾ। ਅੱਜ ਬੱਚੇ ਵੀ ਅਧਿਆਪਕਾਂ ਦੇ ਹੱਕ ’ਚ ਹਨ। ਬੱਚੇ ਚਾਹੁੰਦੇ ਹਨ ਕਿ ਉਨ੍ਹਾਂ ਦੇ ਅਧਿਆਪਕਾਂ ਨੂੰ ਸਕੂਲ ਤੋਂ ਬਾਹਰ ਨਾ ਕੱਢਿਆ ਜਾਵੇ।
ਅਧਿਆਪਕਾਂ ਨੂੰ ਵਾਪਸ ਨਾ ਲਿਆ ਗਿਆ ਤਾਂ ਹੋਵੇਗਾ ਸੰਘਰਸ਼ | Punjab News
ਵਿਦਿਆਰਥੀ ਅਮਨਜੀਤ ਸਿੰਘ ਨੇ ਦੱਸਿਆ ਕਿ ਮੈਂ 9ਵੀਂ ਜਮਾਤ ਦਾ ਵਿਦਿਆਰਥੀ ਹਾਂ। ਸਕੂਲ ਪ੍ਰਬੰਧਕਾਂ ਨੇ 12 ਅਧਿਆਪਕਾਂ ਨੂੰ ਬਿਨਾਂ ਕਿਸੇ ਕਾਰਨ ਸਕੂਲ ’ਚੋਂ ਕੱਢ ਦਿੱਤਾ ਹੈ। ਸੈਸ਼ਨ ਖਤਮ ਹੋਣ ਵਾਲਾ ਹੈ। ਇਸ ਤੋਂ ਬਾਅਦ ਪ੍ਰੀਖਿਆ ਹੈ। ਜੇਕਰ ਅਧਿਆਪਕਾਂ ਨੂੰ ਵਾਪਸ ਨਾ ਲਿਆ ਗਿਆ ਤਾਂ ਆਉਣ ਵਾਲੇ ਦਿਨਾਂ ’ਚ ਸੰਘਰਸ਼ ਤੇਜ਼ ਕੀਤਾ ਜਾਵੇਗਾ। ਅੱਜ ਸਕੂਲ ਪ੍ਰਬੰਧਕਾਂ ਨੇ ਕੁੱਝ ਵਿਦਿਆਰਥੀਆਂ ਨੂੰ ਅੰਦਰ ਨਹੀਂ ਜਾਣ ਦਿੱਤਾ। ਜਿਸ ਕਾਰਨ ਉਸ ਨੂੰ ਸਕੂਲ ਦਾ ਗੇਟ ਟੱਪ ਕੇ ਅੰਦਰ ਦਾਖਲ ਹੋਣਾ ਪਿਆ।