Punjab News Update: ਚੰਡੀਗੜ੍ਹ। ਪੰਜਾਬ ਸਰਕਾਰ ਦੁੱਧ ਉਤਪਦਾਨ ਵਧਾਉਣ ‘ਤੇ ਕੰਮ ਕਰਨ ਜਾ ਰਹੀ ਹੈ। ਆਪਣੇ ਅਧਿਕਾਰਿਕ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੰਜਾਬ ਸਰਕਾਰ ਨੇ ਇਸ ਸਬੰਧੀ ਇੱਕ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ ਹੈ।
ਸੂਬੇ ਵਿੱਚ ਡੇਅਰੀ ਫਾਰਮਿੰਗ ਸੈਕਟਰ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਹੋਲਸਟਾਈਨ ਫਰੀਜ਼ੀਅਨ (ਐੱਚ.ਐੱਫ.) ਨਸਲ ਦੀਆਂ ਉੱਚਤਮ ਗਾਵਾਂ ਦੀ ਪਛਾਣ ਕਰਨ ਅਤੇ ਇਨ੍ਹਾਂ ਦੀ ਦੁੱਧ ਉਤਪਾਦਨ ਸਮਰੱਥਾ ਬਾਰੇ ਜਾਣਨ ਲਈ ਜਲਦੀ ਇੱਕ ਪ੍ਰੋਜੈਕਟ ਸ਼ੁਰੂ ਕਰਨ ਜਾ ਰਹੀ ਹੈ। 5.31 ਕਰੋੜ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਪ੍ਰੋਜੈਕਟ ਦਸੰਬਰ 2024 ਦੇ ਪਹਿਲੇ ਹਫ਼ਤੇ ਸ਼ੁਰੂ ਕੀਤਾ ਜਾਵੇਗਾ। Punjab News Update
Read Also : Punjab Police Constable Result: ਪੰਜਾਬ ਪੁਲਿਸ ਕਾਂਸਟੇਬਲ ਭਰਤੀ ਦਾ ਰਿਜ਼ਲਟ ਜਾਰੀ, ਇਸ ਤਰ੍ਹਾਂ ਕਰੋ ਚੈੱਕ
Dairy Farming News: ਉਹਨਾਂ ਦੱਸਿਆ ਕਿ ਵਿੱਤੀ ਵਰ੍ਹੇ 2024-25 ਅਤੇ 2025-26 ਦੌਰਾਨ ਤਿੰਨ ਜ਼ਿਲ੍ਹਿਆਂ ਲੁਧਿਆਣਾ,ਮੋਗਾ ਅਤੇ ਫਤਿਹਗੜ੍ਹ ਸਾਹਿਬ ਦੇ 90 ਪਿੰਡਾਂ ਵਿੱਚ ਲਗਭਗ 13 ਹਜ਼ਾਰ ਐੱਚ.ਐੱਫ. ਨਸਲ ਦੀਆਂ ਗਾਵਾਂ ਦੇ ਦੁੱਧ ਉਤਪਾਦਨ ਨੂੰ ਰਿਕਾਰਡ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਹ ਪਹਿਲਕਦਮੀ ਪਸ਼ੂ ਪਾਲਕਾਂ ਨੂੰ ਉਨ੍ਹਾਂ ਦੀਆਂ ਗਾਵਾਂ ਦੀ ਜੈਨੇਟਿਕ ਸਮਰੱਥਾ ਅਤੇ ਜਨਮ ਪਲਾਜ਼ਮ ਦੀ ਪਛਾਣ ਕਰਨ ਦੇ ਨਾਲ-ਨਾਲ ਦੁੱਧ ਉਤਪਾਦਨ ਵਧਾਉਣ ਲਈ ਪ੍ਰਾਜਣਨ ਅਤੇ ਪ੍ਰਬੰਧਨ ਬਾਰੇ ਫੈਸਲੇ ਲੈਣ ਵਿੱਚ ਸਹਾਇਤਾ ਕਰੇਗੀ ਅਤੇ ਇਸ ਦੇ ਨਾਲ ਹੀ ਇਹਨਾਂ ਗਾਵਾਂ ਦੇ ਦੁੱਧ ਉਤਪਾਦਨ ਦੀ ਰਿਕਾਰਡਿੰਗ ਸਮਰੱਥਾ ਨੂੰ ਸਥਾਪਿਤ ਕਰਨ ਵਿੱਚ ਸਹਾਇਤਾ ਕਰੇਗੀ। Punjab News Update
ਨਾਲ ਹੀ ਗਾਵਾਂ ਤੋਂ ਪੈਦਾ ਹੋਣ ਵਾਲੇ ਐੱਚ.ਐੱਫ. ਵੱਛਿਆਂ ਦੀ ਖਰੀਦ ਵਿੱਚ ਸਹਾਇਤਾ ਕਰੇਗੀ, ਜਿਸ ਨਾਲ ਪਸ਼ੂਆਂ ਦੀਆਂ ਕੀਮਤਾਂ ਵਿੱਚ ਹੋਰ ਵਾਧਾ ਹੋਵੇਗਾ ਅਤੇ ਜਿਸ ਨਾਲ ਪਿੰਡਾਂ ਦੇ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਮਿਲਕ ਰਿਕਾਡਰ ਵੱਜੋਂ ਰੁਜ਼ਗਾਰ ਮਿਲੇਗਾ।