Old Pension Punjab: ਬਠਿੰਡਾ ਜ਼ਿਲ੍ਹੇ ਦੇ ਨਵੇਂ ਪੰਚਾਂ ਨੂੰ ਚੁਕਾਈ ਸਹੁੰ
Old Pension Punjab: ਬਠਿੰਡਾ (ਸੁਖਜੀਤ ਮਾਨ)। ਜ਼ਿਲ੍ਹਾ ਬਠਿੰਡਾ ’ਚ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦੇ ਪੰਚਾਂ ਨੂੰ ਅੱਜ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਹੁੰ ਚੁਕਾਈ ਗਈ। ਵਿੱਤ ਮੰਤਰੀ ਵੱਲੋਂ ਸਮੁੱਚੀਆਂ ਪੰਚਾਇਤਾਂ ਨੂੰ ਆਪਣੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਦਾ ਸੁਨੇਹਾ ਦਿੱਤਾ ਗਿਆ।
Read Also : Punjab News: 300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਅਹਿਮ ਖਬਰ, ਜਾਰੀ ਹੋਏ ਸਖ਼ਤ ਹੁਕਮ
ਇਸ ਮੌਕੇ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਚਾਇਤਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮੁੱਚੇ ਪੰਜਾਬ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਪੰਚਾਇਤਾਂ ਨੂੰ ਕਿਹਾ ਕਿ ਬਿਨ੍ਹਾਂ ਕਿਸੇ ਵੈਰ-ਵਿਰੋਧ ਦੇ ਪਿੰਡ ਦੇ ਵਿਕਾਸ ਲਈ ਆਪਸੀ ਏਕਤਾ ਨਾਲ ਕੰਮ ਕੀਤੇ ਜਾਣ। ਇਸ ਮੌਕੇ ਪੱਤਰਕਾਰਾਂ ਵੱਲੋਂ ਸਰਵ ਸੰਮਤੀਆਂ ਨਾਲ ਚੁਣੀਆਂ ਪੰਚਾਇਤਾਂ ਨੂੰ 5 ਲੱਖ ਰੁਪਏ ਦੀ ਇਨਾਮੀ ਰਾਸ਼ੀ ਬਾਰੇ ਪੁੱਛੇ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਪੰਚਾਇਤਾਂ ਤੋਂ ਕੰਮਾਂ ਦਾ ਵੇਰਵਾ ਮੰਗਿਆ ਹੈ, ਉਸ ਹਿਸਾਬ ਨਾਲ ਰਾਸ਼ੀ ਜਾਰੀ ਕਰ ਦਿੱਤੀ ਜਾਵੇਗੀ। Old Pension Punjab
ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਨੋਟੀਫਿਕੇਸ਼ਨ ਲਾਗੂ ਕਰਨ ਦੇ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਇਸ ਲਈ ਦੋ ਕਮੇਟੀਆਂ ਬਣੀਆਂ ਹੋਈਆਂ ਹਨ। ਕੇਂਦਰ ਸਰਕਾਰ ਨੇ ਇਸ ਸਬੰਧੀ ਨਵੀਂ ਸਕੀਮ ਲਿਆਂਦੀ ਹੈ, ਜਿਸਨੂੰ ਚੈੱਕ ਕੀਤਾ ਜਾ ਰਿਹਾ ਹੈ, ਉਸ ਤੋਂ ਬਾਅਦ ਅਗਲਾ ਕਦਮ ਹੋਵੇਗਾ। ਦੱਸਣਯੋਗ ਹੈ ਕਿ ਨੋਟੀਫਿਕੇਸ਼ਨ ਜਾਰੀ ਕੀਤੇ ਨੂੰ ਇੱਕ ਸਾਲ ਹੋਣ ’ਤੇ ਕੱਲ ਮੁਲਾਜ਼ਮ ਜਥੇਬੰਦੀਆਂ ਵੱਲੋਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਵੀ ਕੀਤੇ ਗਏ ਸਨ ਤੇ ਮੰਗ ਰੱਖੀ ਗਈ ਸੀ ਕਿ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਤੁਰੰਤ ਲਾਗੂ ਕੀਤਾ ਜਾਵੇ । ਸਮਾਗਮ ਦੌਰਾਨ ਇਸ ਤੋਂ ਪਹਿਲਾਂ ਜ਼ਿਲ੍ਹਾ ਬਠਿੰਡਾ ਨਾਲ ਸਬੰਧਿਤ ਵਿਧਾਇਕਾਂ ਵੱਲੋਂ ਵੀ ਸੰਬੋਧਨ ਕੀਤਾ ਗਿਆ।