ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸਹੁੰ ਚੁੱਕ ਸਮਾਗਮ ‘ਚ ਕੀਤੀ ਸ਼ਿਰਕਤ | Malerkotla News
ਮਲੇਰਕੋਟਲਾ, (ਗੁਰਤੇਜ ਜੋਸ਼ੀ))। ਜ਼ਿਲ੍ਹਾ ਪ੍ਰਸ਼ਾਸਨ ਮਲੇਰਕੋਟਲਾ ਵੱਲੋਂ ਟਰਨਿੰਗ ਪੁਆਇੰਟ ਰੀਜ਼ੋਰਟਸ ਮਲੇਰਕੋਟਲਾ-ਲੁਧਿਆਣਾ ਰੋਡ ਵਿਖੇ ਨਵੇਂ ਚੁਣੇ ਪੰਚਾਂ ਦੇ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। Malerkotla News
ਇਹ ਵੀ ਪੜ੍ਹੋ: Old Pension Punjab: ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਵਿੱਤ ਮੰਤਰੀ ਪੰਜਾਬ ਵੱਲੋਂ ਨਵਾਂ ਬਿਆਨ
ਇਸ ਮੌਕੇ ਕੈਬਨਿਟ ਮੰਤਰੀ ਗੋਇਲ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਪੰਚਾਇਤਾਂ ਨੂੰ ਫੰਡ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਪਰ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਲੋਕਾਂ ਦਾ ਪੈਸਾ ਲੋਕਾਂ ’ਤੇ ਲੱਗੇ। ਉਨ੍ਹਾਂ ਨੇ ਨਵੇਂ ਚੁਣੇ ਪੰਚਾਂ ਸਰਪੰਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਿੰਡ ਦੇ ਵਿਕਾਸ ਵਿਚ ਪੰਚ ਸਰਪੰਚ ਦੀ ਸਭ ਤੋਂ ਵੱਡੀ ਭੂਮਿਕਾ ਹੁੰਦੀ ਹੈ ਅਤੇ ਲੋਕਾਂ ਨੇ ਤੁਹਾਡੇ ’ਤੇ ਵਿਸਵਾਸ਼ ਜਤਾਇਆ ਹੈ ਤਾਂ ਹੁਣ ਤੁਹਾਡੀ ਜਿੰਮੇਵਾਰੀ ਹੈ ਕਿ ਲੋਕਾਂ ਦੇ ਵਿਸਵਾਸ਼ ’ਤੇ ਖਰਾ ਉਤਰੋ। ਉਨ੍ਹਾਂ ਨੇ ਇਸ ਮੌਕੇ ਪੰਚ ਸਰਪੰਚ ਬਣੀਆਂ ਔਰਤਾਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਪੰਚਾਇਤ ਦੇ ਕੰਮਾਂ ਵਿਚ ਸਰਗਰਮੀ ਨਾਲ ਭਾਗ ਲੈਣ।
ਇਸ ਮੌਕੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ, ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਅਮਰਗੜ੍ਹ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਨਾਬ ਸਾਕਿਬ ਅਲੀ ਖ਼ਾਨ ਰਾਜਾ, ਸਿਵਲ ਅਤੇ ਪੁਲਿਸ ਤੋਂ ਇਲਾਵਾ ਨਵੇਂ ਚੁਣੇ ਗਏ 118 ਪਿੰਡਾਂ ਦੇ ਪੰਚ ਸਹਿਬਾਨ ਮੌਜੂਦ ਸਨ। Malerkotla News