ਫਰੀਦਕੋਟ ਪੁਲਿਸ ਵੱਲੋਂ ਕੇਂਦਰੀ ਮਾਡਰਨ ਜੇਲ੍ਹ, ਫਰੀਦਕੋਟ ਵਿਖੇ ਤਾਇਨਾਤ ਪੁਲਿਸ ਕਰਮਚਾਰੀਆਂ ਨੂੰ ਦਿੱਤੀ ਗਈ ਸਪੈਸ਼ਲ ਟ੍ਰੇਨਿੰਗ | Faridkot News
ਫ਼ਰੀਦਕੋਟ, (ਗੁਰਪ੍ਰੀਤ ਪੱਕਾ)। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਿਸੇ ਵੀ ਐਮਰਜੈਸੀ ਸਥਿਤੀ ਨਾਲ ਨਜਿੱਠਣ ਲਈ ਫਰੀਦਕੋਟ ਪੁਲਿਸ ਵੱਲੋਂ ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ ਵਿਖੇ ਤਾਇਨਾਤ ਪੁਲਿਸ ਕਰਮਚਾਰੀਆਂ ਨੂੰ ਸਪੈਸ਼ਲ ਟ੍ਰੇਨਿੰਗ ਦਿੱਤੀ ਗਈ, ਤਾਂ ਕਿ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਉੱਪਰ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਇਆ ਜਾ ਸਕੇ। ਜਿਸ ਦੌਰਾਨ ਕੇਨ ਸ਼ੀਲਡ, ਹੈਲਮੇਟ, ਬਾਡੀ ਪ੍ਰੋਟੈਕਟਰ ਅਤੇ ਅਣਸੁਖਾਵੀਂ ਸਥਿਤੀਆਂ ਨਾਲ ਨਜਿੱਠਣ ਲਈ ਵਰਤੇ ਜਾਣ ਵਾਲੇ ਹੋਰ ਸਮਾਨ ਸਬੰਧੀ ਵੀ ਜਾਣਕਾਰੀ ਮੁਹੱਇਆ ਕਰਵਾਈ ਗਈ। Faridkot News
ਇਹ ਵੀ ਪੜ੍ਹੋ: ਪੰਜਾਬ ਦੇ ਗੁਆਂਢੀ ਸ਼ਹਿਰ ਨੂੰ ਬਣ ਗਈ ਮੌਜ, ਮਿਲੇਗੀ ਇਹ ਸਹੂਲਤ, ਮੁੱਖ ਮੰਤਰੀ ਇਸ ਦਿਨ ਕਰਨਗੇ ਸ਼ੁੱਭ ਆਰੰਭ
ਇਸ ਟ੍ਰੇਨਿੰਗ ਦੌਰਾਨ ਜੇਲ੍ਹ ਕਰਮਚਾਰੀਆਂ ਨੂੰ ਵੱਖ-ਵੱਖ ਸੁਰੱਖਿਆ ਤਕਨੀਕਾਂ ਬਾਰੇ ਵਿਸਥਾਰ ਵਿੱਚ ਸਿੱਖਿਆ ਦਿੱਤੀ ਗਈ, ਜਿਸ ਵਿੱਚ ਐਮਰਜੈਂਸੀ ਦੇ ਹਾਲਾਤਾਂ ਵਿੱਚ ਰਸਪਾਂਸ ਦੇ ਤਰੀਕੇ, ਭੀੜ ਪ੍ਰਬੰਧਨ ਅਤੇ ਸੰਚਾਰ ਸਾਧਨਾਂ ਦੀ ਸਹੀ ਵਰਤੋਂ ‘ਤੇ ਖ਼ਾਸ ਜ਼ੋਰ ਦਿੱਤਾ ਗਿਆ। ਉਨ੍ਹਾਂ ਨੂੰ ਨਵੇਂ ਸੁਰੱਖਿਆ ਉਪਕਰਣਾਂ, ਡਰੋਨ ਦੇ ਮਾਨੀਟਰਿੰਗ ਤਰੀਕਿਆਂ ਅਤੇ ਅਧੁਨਿਕ ਹਥਿਆਰਾਂ ਦੀ ਵਰਤੋਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਸਕੇ। Faridkot News
ਇਸ ਉਪਰੰਤ ਜੇਲ੍ਹ ਪ੍ਰਸ਼ਾਸ਼ਨ ਵੱਲੋਂ ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਜੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ ਅਤੇ ਦੱਸਿਆ ਕਿ ਅਜਿਹੇ ਟ੍ਰੇਨਿੰਗ ਪ੍ਰੋਗਰਾਮਾਂ ਰਾਹੀ ਪੁਲਿਸ ਕਰਮਚਾਰੀਆਂ ਨੂੰ ਬਹੁਤ ਅਹਿਮ ਜਾਣਕਾਰੀ ਮਿਲਦੀ ਹੈ ਅਤੇ ਉਹ ਕਿਸੇ ਵੀ ਐਮਰਜੈਸੀ ਸਥਿਤੀ ਨਾਲ ਨਜਿੱਠਣ ਲਈ ਨਵੀਆਂ ਤਕਨੀਕਾਂ ਅਤੇ ਹਥਿਆਰਾਂ ਬਾਰੇ ਵੀ ਚੰਗੀ ਤਰ੍ਹਾਂ ਸੁਚੇਤ ਹੁੰਦੇ ਹਨ।