ਪ੍ਰੀਖਿਆਵਾਂ 15 ਫਰਵਰੀ ਤੋਂ 4 ਅਪ੍ਰੈਲ ਤੱਕ ਹੋਣਗੀਆਂ। CBSE Date Sheet
CBSE Date Sheet: (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸੀਬੀਐਸਈ ਨੇ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦਾ ਐਲਾਨ ਕਰ ਦਿੱਤਾ ਹੈ। ਦੋਵਾਂ ਜਮਾਤਾਂ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ ਹੋਣਗੀਆਂ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 18 ਮਾਰਚ ਤੱਕ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਅਪ੍ਰੈਲ ਤੱਕ ਜਾਰੀ ਰਹਿਣਗੀਆਂ। CBSE ਨੇ ਸ਼ਡਿਊਲ ਜਾਰੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ: Punjab TET: ਇੱਕੋ ਦਿਨ ਦੋ ਪੇਪਰ ਹੋਣ ‘ਤੇ ਬੇਰੋਜ਼ਗਾਰ ਉਮੀਦਵਾਰਾਂ ‘ਚ ਭਾਰੀ ਨਿਰਾਸ਼ਾ
ਪ੍ਰੀਖਿਆਵਾਂ ਸਵੇਰੇ 10.30 ਵਜੇ ਤੋਂ ਸ਼ੁਰੂ ਹੋਣਗੀਆਂ। ਪਹਿਲੀ ਵਾਰ ਪ੍ਰੀਖਿਆਵਾਂ ਸ਼ੁਰੂ ਹੋਣ ਤੋਂ ਲਗਭਗ 86 ਦਿਨ ਪਹਿਲਾਂ ਡੇਟ ਸ਼ੀਟ ਜਾਰੀ ਕੀਤੀ ਗਈ ਹੈ। ਸਕੂਲਾਂ ਵੱਲੋਂ ਸਮੇਂ ਸਿਰ ਐੱਲ.ਓ.ਸੀ. ਜਮ੍ਹਾਂ ਕਰਵਾਉਣ ਕਾਰਨ ਇਹ ਸੰਭਵ ਹੋਇਆ ਹੈ। ਇਸ ਸੈਸ਼ਨ ‘ਚ 44 ਲੱਖ ਵਿਦਿਆਰਥੀ ਪ੍ਰੀਖਿਆ ਦੇਣਗੇ। ਪ੍ਰੀਖਿਆ ਸਵੇਰੇ 10:30 ਵਜੇ ਸ਼ੁਰੂ ਹੋਵੇਗੀ। ਡੀਟਸੀਟ ਸਬੰਧੀ ਵੇਰਵੇ ਸੂਚੀ ’ਚ ਵੇਖੋ…