Punjab News: ਚੰਡੀਗੜ੍ਹ। ਪੰਜਾਬ ਸਰਕਾਰ ਬੱਚਿਆਂ ਦੇ ਭਲੇ ਲਈ ਹਮੇਸ਼ਾ ਤੱਤਪਰ ਹੈ। ਭਾਵੇਂ ਉਹ ਸਕੂਲ ਜਾਣ ਵਾਲੇ ਬੱਚੇ ਹੋਣ ਤੇ ਭਾਵੇਂ ਸਕੂਲਾਂ ਤੋਂ ਦੂਰ ਤੇ ਸਹੂਲਤਾਂ ਤੋਂ ਵਾਂਝੇ ਬੱਚੇ। ਹੁਣ ਪੰਜਾਬ ਸਰਕਾਰ ਨੇ ਭੀਖ ਮੰਗਣ ਵਾਲੇ ਬੱਚਿਆਂ ਨੂੰ ਧਿਆਨ ਵਿੱਚ ਰੱਖਦਿਆਂ ਮੁਹਿੰਮ ਸ਼ੁਰੂ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਬਾਲ ਭੀਖ ਵਰਗੀ ਸਮਾਜਿਕ ਬੁਰਾਈ ਦਾ ਖ਼ਾਤਮਾ ਕਰਨ ਲਈ ਸੂਬੇ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਰਾਹੀਂ ਜੀਵਨਜੋਤ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। Punjab News
ਇਸ ਪਹਿਲਕਦਮੀ ਦਾ ਉਦੇਸ਼ ਭੀਖ ਮੰਗਣ ਵਾਲੇ ਬੱਚਿਆਂ ਨੂੰ ਬਚਾਉਣਾ, ਉਹਨਾਂ ਦਾ ਮੁੜ ਵਸੇਬਾ ਅਤੇ ਪੁਨਰਗਠਨ ਕਰਨਾ ਅਤੇ ਇਹ ਯਕੀਨੀ ਬਣਾਉਣਾ ਕਿ ਉਹਨਾਂ ਨੂੰ ਸ਼ੋਸ਼ਣ ਮੁਕਤ ਜੀਵਨ ਦਾ ਰਾਸਤਾ ਦਿਖਾਇਆ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਉਹਨਾਂ ਦੱਸਿਆ ਕਿ ਭੀਖ ਮੰਗਣ ਵਾਲੇ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਰਾਜ ਵਿੱਚ ਜੀਵਨਜੋਤ ਪ੍ਰੋਜੈਕਟ ਤਹਿਤ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਅਧੀਨ ਭੀਖ ਮੰਗਣ ਵਾਲੇ ਬੱਚਿਆਂ ਨੂੰ ਬਚਾਉਣ ਅਤੇ ਮੁੜ ਵਸੇਬਾ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। Punjab News
Read Also : Ludhiana News: ਗਡਵਾਸੂ ਦੇ ਉਪ-ਕੁਲਪਤੀ ਡਾ. ਗਿੱਲ ਨੂੰ ਮਿਲਿਆ ਚੇਲੱਪਾ ਯਾਦਗਾਰੀ ਸਨਮਾਨ
ਕੈਬਨਿਟ ਮੰਤਰੀ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਦੇ ਧਿਆਨ ਵਿੱਚ ਬੱਚਿਆਂ ਦੇ ਭੀਖ ਮੰਗਣ ਸਬੰਧੀ ਕੋਈ ਮਾਮਲਾ ਆਉਂਦਾ ਹੈ ਤਾਂ ਇਸ ਸਬੰਧੀ ਸੂਚਨਾ ਆਪਣੇ ਜ਼ਿਲ੍ਹੇ ਦੀ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਜਾਂ ਬਾਲ ਭਲਾਈ ਕਮੇਟੀ ਜਾਂ ਫੇਰ ਵਿਭਾਗ ਵੱਲੋਂ ਚਲਾਈ ਜਾ ਰਹੀ ਚਾਇਲਡ ਹੈਲਪਲਾਇਨ ਨੰ: 1098 ਤੇ ਦਿੱਤੀ ਜਾ ਸਕਦੀ ਹੈ।