Punjab Farmers Protest: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸ਼ੰਭੂ ਤੇ ਖਨੌਰੀ ਬਾਰਡਰ ’ਤੇ ਡਟੇ ਕਿਸਾਨਾਂ ਨੇ ਆਪਣੀਆਂ ਮੰਗਾਂ ਸਬੰਧੀ ਆਰ-ਪਾਰ ਦੀ ਲੜਾਈ ਸ਼ੁਰੂ ਕਰ ਦਿੱਤੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਬੀਤੇ ਦਿਨ ਖਨੌਰੀ ਬਾਰਡਰ ’ਤੇ ਅੱਜ ਤੋਂ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਨੂੰ ਦੇਖਦਿਆਂ ਬੀਤੀ ਰਾਤ ਹੀ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਧਰਨੇ ਤੋਂ ਚੁੱਕ ਲਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਡੀਐਮਸੀ ਲੁਧਿਆਣਾ ਵਿਖੇ ਮੈਡੀਕਲ ਚੈਕਅਪ ਲਈ ਲਿਜਾਇਆ ਗਿਆ ਹੈ। ਇਸ ਦੀ ਪੁਸ਼ਟੀ ਪੰਜਾਬ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਇੱਕ ਵੀਡੀਓ ਜਾਰੀ ਕਰਕੇ ਕੀਤੀ ਹੈ। ਉਨ੍ਹਾਂ ਕਿਹਾ ਕਿ ਉਮਰ ਤੇ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਜਗਜੀਤ ਸਿੰਘ ਡੱਲੇਵਾਲ ਨੂੰ ਮੈਡੀਕਲ ਜਾਂਚ ਲਈ ਲਿਜਾਇਆ ਗਿਆ ਹੈ।
Read Also : Punjab Farmer Leader Dallewal: ਡੱਲੇਵਾਲ ਦੀ ਹਿਰਾਸਤ ਨੂੰ ਲੈ ਕੇ ਡੀਐਮਸੀ ਹਸਪਤਾਲ ‘ਚ ਪੁਲਿਸ ਨੇ ਵਧਾਈ ਚੌਕਸ…
ਧਰਨੇ ਤੋਂ ਚੁੱਕਣ ਦੇ ਕਾਰਨ ਬਾਰੇ ਦੱਸਦੇ ਹੋਏ ਡੀਆਈਜੀ ਪੰਜਾਬ ਮਨਦੀਪ ਸਿੰਘ ਸਿੱਧੁ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਧਰਨੇ ਤੋਂ ਇਸ ਲਈ ਚੁੱਕਿਆ ਗਿਆ ਹੈ ਕਿ ਉਨ੍ਹਾਂ ਦੀ ਉਮਰ ਤੇ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦਾ ਮੈਡੀਕਲ ਹੋਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸਿਹਤ ਤੇ ਉਮਰ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦਾ ਚੈਕਅਪ ਡੀਐਮਸੀ ਲੁਧਿਆਣਾ ਵਿਖੇ ਕੀਤਾ ਜਾਵੇਗਾ। Punjab Farmers Protest
ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਦੇਖਿਆ ਜਾਂਦਾ ਹੈ ਕਿ ਜਦੋਂ ਵੀ ਕਿਤੇ ਮਰਨ ਵਰਤ ਦਾ ਐਲਾਨ ਹੁੰਦਾ ਹੈ ਤਾਂ ਉੱਥੇ ਇਕੱਠ ਬਹੁਤ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਉਨ੍ਹਾਂ ਦੀ ਉਮਰ ਤੇ ਸਿਹਤ ਕਰਕੇ ਚਿੰਤਿਤ ਸੀ। ਇਕੱਠ ਦੌਰਾਨ ਇਹ ਮੰਗ ਕੀਤੀ ਜਾਂਦੀ ਹੈ ਕਿ ਸਿਹਤ ਸਹੂਲਤ ਜ਼ਰੂਰ ਮਿਲੇ। ਉਨ੍ਹਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖ ਕੇ ਉਨ੍ਹਾਂ ਦਾ ਡੀਐਮਸੀ ਵਿਖੇ ਚੈਕਅਪ ਕਰਵਾ ਰਹੇ ਹਾਂ।