ਸ਼ੰਭੂ ਬਾਰਡਰ ਦਾ ਇੱਕ ਹਿੱਸਾ ਖੋਲ੍ਹਿਆ ਜਾਵੇਗਾ
- ਬਿਨ੍ਹਾਂ ਟਰੈਕਟਰ-ਟਰਾਲੀਆਂ ਤੋਂ ਦਿੱਲੀ ਜਾ ਸਕਣਗੇ ਕਿਸਾਨ
ਪਟਿਆਲਾ (ਸੱਚ ਕਹੂੰ/ਖੁਸ਼ਵੀਰ ਤੂਰ)। Shambhu Border: ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਰਿਆਣਾ-ਪੰਜਾਬ ਦੇ ਖਨੌਰੀ ਸਰਹੱਦ ’ਤੇ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਪੁਲਿਸ ਨੇ ਹਿਰਾਸਤ ’ਚ ਲੈ ਲਿਆ। ਪੰਜਾਬ ਪੁਲਿਸ ਉਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਲੈ ਗਈ ਹੈ। ਹਸਪਤਾਲ ਦੇ ਨੇੜੇ ਦੇ ਖੇਤਰ ਨੂੰ ਸੀਲ ਕਰ ਦਿੱਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਉਨ੍ਹਾਂ ਤੱਕ ਨਾ ਪਹੁੰਚ ਸਕੇ। ਡੱਲੇਵਾਲ ਹਸਪਤਾਲ ’ਚ ਕੁਝ ਨਹੀਂ ਖਾ ਰਹੇ ਹਨ।
ਇਹ ਖਬਰ ਵੀ ਪੜ੍ਹੋ : Punjab Electricity Subsidy: ਬਿਜਲੀ ਸਬਸਿਡੀ ਦੇ ਪੈਸੇ ‘ਤੇ ਪੇਚ ਅੜਿਆ, ਪਾਵਰਕੌਮ ਨੂੰ ਤਨਖਾਹਾਂ ਦੇਣ ਲਈ ਕਰਨਾ…
ਡੱਲੇਵਾਲ ਨੂੰ ਹਿਰਾਸਤ ’ਚ ਲਏ ਜਾਣ ਤੋਂ ਬਾਅਦ ਕਿਸਾਨ ਆਗੂ ਤੇ ਸਾਬਕਾ ਫੌਜੀ ਸੁਖਜੀਤ ਸਿੰਘ ਹਰਦੋਝੰਡੇ ਨੇ ਖਨੌਰੀ ਸਰਹੱਦ ’ਤੇ ਭੁੱਖ ਹੜਤਾਲ ’ਤੇ ਬੈਠਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਭੁੱਖ ਹੜਤਾਲ ਦੌਰਾਨ ਮੌਤ ਹੋ ਜਾਂਦੀ ਹੈ ਤਾਂ ਮੰਗਾਂ ਪੂਰੀਆਂ ਹੋਣ ਤੱਕ ਲਾਸ਼ ਨੂੰ ਉਥੋਂ ਨਾ ਲਿਜਾਇਆ ਜਾਵੇ। ਇਸ ਦੌਰਾਨ ਕਿਸਾਨਾਂ ਨੇ ਖਨੌਰੀ ਸਰਹੱਦ ’ਤੇ ਪਹੁੰਚ ਕੇ ਪ੍ਰਦਰਸ਼ਨ ਵੀ ਕੀਤਾ। ਇਸ ਦੇ ਨਾਲ ਹੀ ਹਰਿਆਣਾ ਤੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ’ਚ ਇਸ ਗੱਲ ’ਤੇ ਸਹਿਮਤੀ ਬਣੀ ਕਿ ਸ਼ੰਭੂ ਬਾਰਡਰ ਦਾ 4 ਫੁੱਟ ਏਰੀਆ ਖੋਲ੍ਹਿਆ ਜਾਵੇਗਾ, ਤਾਂ ਜੋ ਕਿਸਾਨ ਬਿਨਾਂ ਟਰੈਕਟਰ-ਟਰਾਲੀਆਂ ਦੇ ਅੱਗੇ ਵਧ ਸਕਣ। ਹਾਲਾਂਕਿ ਅਜੇ ਤੱਕ ਇਸ ਦਾ ਰਸਮੀ ਐਲਾਨ ਨਹੀਂ ਕੀਤਾ ਗਿਆ ਹੈ। Shambhu Border
ਵੱਡੇ ਅੱਪਡੇਟ… | Shambhu Border
- ਬਠਿੰਡਾ ਤੋਂ ਖਨੌਰੀ ਸਰਹੱਦ ਵੱਲ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਪੈਂਦੇ ਪਿੰਡ ਜੇਠੂਕੇ ਕੋਲ ਬੈਰੀਕੇਡ ਲਾ ਕੇ ਰੋਕ ਲਿਆ। ਇਸ ਤੋਂ ਬਾਅਦ ਜਦੋਂ ਕਿਸਾਨਾਂ ਨੇ ਹਾਈਵੇਅ ਜਾਮ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ’ਚ ਲੈ ਲਿਆ।
- ਕੈਥਲ ’ਚ ਕਈ ਕਿਸਾਨ ਜਥੇਬੰਦੀਆਂ ਨੇ ਇਕੱਠੇ ਹੋ ਕੇ ਰੋਸ ਮਾਰਚ ਕੱਢਿਆ ਤੇ ਸਕੱਤਰੇਤ ’ਚ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਸਕੱਤਰੇਤ ’ਚ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਸੀ।