ਚੰਡੀਗੜ੍ਹ। ਪੰਜਾਬ ਦੀ ਭਲਾਈ ਲਈ ਸੂਬਾ ਸਰਕਾਰ ਹਮੇਸ਼ਾ ਤਿਆਰ ਤੇ ਯਤਨਸ਼ੀਲ ਹੈ। ਅੱਜ ਇੱਕ ਨਵੀਂ ਪਹਿਲ ਦੇ ਤਹਿਤ ਸਹੂੰ ਚੁਕਾਉਣ ਦਾ ਸਮਾਗਮ ਕਰਵਾਇਆ ਜਾ ਰਿਹਾ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਾਲ ਵਿਆਹ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ 27 ਨਵੰਬਰ, 2024 ਨੂੰ ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਸਬੰਧੀ ਵੈਬਕਾਸਟ ਲਿੰਕ ਰਾਹੀਂ ਸਹੁੰ ਚੁਕਾਈ ਜਾਵੇਗੀ। ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਭਰ ਵਿੱਚ ਬਾਲ ਵਿਆਹ ਨੂੰ ਖ਼ਤਮ ਕਰਨਾ ਹੈ।
Read Also : ਮੋਗਾ ਪੁਲਿਸ ਵੱਲੋਂ 1 ਕਿੱਲੋਗ੍ਰਾਮ ਹੈਰੋਇਨ ਤੇ ਕਾਰ ਸਮੇਤ ਨਸ਼ਾ ਤਸਕਰ ਕਾਬੂ
ਉਨ੍ਹਾਂ ਨੇ ਇਸ ਵਿਸ਼ੇਸ਼ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਮਹਿਲਾ ਸਵੈ-ਸਹਾਇਤਾ ਸਮੂਹ, ਆਂਗਣਵਾੜੀ ਵਰਕਰ, ਆਸ਼ਾ ਵਰਕਰ ਅਤੇ ਹੈਲਪਰ, ਏ.ਐੱਨ.ਐੱਮ ਬਾਲ ਵਿਆਹ ਰੋਕੂ ਅਧਿਕਾਰੀ, ਸਥਾਨਕ ਭਾਈਚਾਰੇ ਦੇ ਆਗੂ, ਅਧਿਆਪਕ, ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ, ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਤੋਂ ਚੁਣੇ ਹੋਏ ਨੁਮਾਇੰਦੇ, ਕਮਿਊਨਿਟੀ ਹੈਲਥ ਪ੍ਰੈਕਟੀਸ਼ਨਰ, ਪੀ.ਐੱਚ.ਸੀਜ਼ ਡਾਕਟਰ, ਸਿਵਲ ਸੁਸਾਇਟੀ ਸੰਸਥਾਵਾਂ ਦੇ ਮੈਂਬਰ ਰਾਜ ਤੇ ਜ਼ਿਲ੍ਹਾ ਬਾਰ ਕੌਂਸਲਾਂ, ਕਾਨੂੰਨੀ ਸੇਵਾ ਅਥਾਰਟੀਆਂ ਦੇ ਮੈਂਬਰ ਅਤੇ ਧਾਰਮਿਕ ਆਗੂਆਂ ਨੂੰ ਅਪੀਲ ਕੀਤੀ ਹੈ।