Sirhind News: ਸਰਹਿੰਦ ਵਿਖੇ ਹੋਈ ਪਸ਼ੂ ਹੱਤਿਆ ਦੇ ਦੋਸ਼ੀਆਂ ਦੇ ਖਿਲਾਫ਼ ਕਾਨੂੰਨ ਮੁਤਾਬਕ ਹੋਵੇਗੀ ਕਾਰਵਾਈ : ਡੀਐਸਪੀ

Sirhind News
ਫ਼ਤਹਿਗੜ੍ਹ ਸਾਹਿਬ : ਡੀਐਸਪੀ ਸੁਖਨਾਜ ਸਿੰਘ ਸਬੰਧਤ ਮਾਮਲੇ ਵਾਰੇ ਜਾਣਕਾਰੀ ਦਿੰਦੇ ਹੋਏ।

ਥਾਣਾ ਸਰਹਿੰਦ ਵਿਖੇ ਮੁਕੱਦਮਾ ਦਰਜ਼ ਕਰਕੇ ਇੱਕ ਕਾਰ ਬਰਾਮਦ ਕੀਤੀ | Sirhind News

(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪਟਿਆਲਾ-ਸਰਹਿੰਦ ਰੋਡ ’ਤੇ ਪੈਂਦੇ ਆਦਮਪੁਰ ਭਾਖੜਾ ਨਹਿਰ ਦੇ ਕਿਨਾਰੇ ਮਿਲੇ ਪਸ਼ੂਆਂ ਦੀਆਂ ਲਾਸ਼ਾਂ ਬਾਰੇ ਜ਼ਿਲ੍ਹਾ ਪੁਲਿਸ ਵੱਲੋਂ ਐਫਆਈਆਰ ਦਰਜ਼ ਕਰਕੇ ਦੋਸ਼ੀਆਂ ਦੀ ਭਾਲ ਲਈ ਡੁੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਵਿੱਚ ਸ਼ਾਮਲ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡੀਐਸਪੀ ਫ਼ਤਹਿਗੜ੍ਹ ਸਾਹਿਬ ਸੁਖਨਾਜ਼ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਅਮਨ ਤੇ ਸ਼ਾਂਤੀ ਕਾਇਮ ਰੱਖਣ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ ਸ਼ਹੀਦਾਂ ਦੀ ਧਰਤੀ ਉੱਤੇ ਅਮਨ ਸ਼ਾਂਤੀ ਭੰਗ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। Sirhind News

ਇਹ ਵੀ ਪੜ੍ਹੋ: Punjab Municipal Corporation Election: ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ ਦੀਆਂ ਤਿਆਰੀਆਂ ‘ਚ ਜੁਟੀ ਭਾਜਪ…

ਡੀਐਸਪੀ ਸੁਖਨਾਜ ਸਿੰਘ ਨੇ ਦੱਸਿਆ ਕਿ ਆਦਮਪੁਰ ਭਾਖੜਾ ਦੇ ਕਿਨਾਰੇ ’ਤੇ ਮਿਲੀਆਂ ਪਸ਼ੂਆਂ ਦੀਆਂ ਲਾਸ਼ਾਂ ਦੀ ਜਾਂਚ ਲਈ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਅਤੇ ਫੋਰੈਂਸਿਕ ਟੀਮ ਨੇ ਸੈਂਪਲ ਲੈ ਕੇ ਜਲੰਧਰ ਵਿਖੇ ਸਥਿਤ ਲੈਬ ਵਿੱਚ ਟੈਸਟ ਲਈ ਭੇਜੇ ਗਏ ਹਨ ਅਤੇ ਲੈਬ ਰਿਪੋਰਟ ਆਉਣ ਤੋਂ ਬਾਅਦ ਹੀ ਇਸ ਬਾਰੇ ਸਪੱਸ਼ਟ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਗਊ ਰੱਖਿਆ ਦਲ ਦੇ ਆਗੂਆਂ ਵੱਲੋਂ ਪਸ਼ੂਆਂ ਦੀਆਂ ਲਾਸ਼ਾਂ ਨੂੰ ਗਊ ਮਾਤਾ ਹੋਣ ਦਾ ਕਿਹਾ ਗਿਆ ਹੈ ਅਤੇ ਪੁਲਿਸ ਇਸ ਮਾਮਲੇ ਦੀ ਪੂਰੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਸ ਸਬੰਧੀ ਥਾਣਾ ਸਰਹਿੰਦ ਵਿਖੇ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਇਸ ਘਟਨਾ ਸਬੰਧੀ ਇੱਕ ਕਾਰ ਵੀ ਬਰਾਮਦ ਕੀਤੀ ਗਈ ਹੈ। Sirhind News

ਸੁਖਨਾਜ ਸਿੰਘ ਨੇ ਸਬ ਡਵੀਜ਼ਨ ਫ਼ਤਹਿਗੜ੍ਹ ਸਾਹਿਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਕਿਸਮ ਦੀਆਂ ਅਫਵਾਹਾਂ ਤੇ ਯਕੀਨ ਨਾ ਕੀਤਾ ਜਾਵੇ ਅਤੇ ਜੇਕਰ ਕਿਸੇ ਸ਼ਰਾਰਤੀ ਅਨਸਰ ਬਾਰੇ ਪਤਾ ਚੱਲਦਾ ਹੈ ਤਾਂ ਇਸ ਸਬੰਧੀ ਪੁਲਿਸ ਨਾਲ ਸੰਪਰਕ ਕੀਤਾ ਜਾਵੇ।

LEAVE A REPLY

Please enter your comment!
Please enter your name here