ਸਾਡੇ ਨਾਲ ਸ਼ਾਮਲ

Follow us

9.5 C
Chandigarh
Saturday, January 24, 2026
More
    Home Breaking News Punjab Railwa...

    Punjab Railway Station: ਪੰਜਾਬ ਦੇ ਇਸ ਰੇਲਵੇ ਸਟੇਸ਼ਨ ਤੋਂ 2 ਕਿੱਲੋ ਅਫ਼ੀਮ ਬਰਾਮਦ

    Punjab Railway Station
    Punjab Railway Station: ਪੰਜਾਬ ਦੇ ਇਸ ਰੇਲਵੇ ਸਟੇਸ਼ਨ ਤੋਂ 2 ਕਿੱਲੋ ਅਫ਼ੀਮ ਬਰਾਮਦ

    Punjab Railway Station: ਪਟਿਆਲਾ (ਖੁਸ਼ਵੀਰ ਸਿੰਘ ਤੁਰ)। ਜੀਆਰਪੀ ਦੀ ਟੀਮ ਨੇ ਐਸ.ਆਈ ਸੁਖਵਿੰਦਰ ਸਿੰਘ ਦੀ ਅਗਵਾਈ ਵਿੱਚ 1 ਕਿੱਲੋ 900 ਗਰਾਮ ਅਫ਼ੀਮ ਰੇਲਵੇ ਸਟੇਸ਼ਨ ਰਾਜਪੁਰਾ ਤੋਂ ਬਰਾਮਦ ਕਰਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਜਗਮੋਹਨ ਸਿੰਘ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਰਾਜਪੁਰਾ ਦੇ ਪਲੇਟਫ਼ਾਰਮ ਨੰਬਰ 1 ਪੱਛਮੀ ਸਿਰਾ ’ਤੇ ਸੀ.ਆਈ.ਏ-2 ਜੀ.ਆਰ.ਪੀ. ਵਿੱਚ ਤਾਇਨਾਤ ਐਸ.ਆਈ. ਸੁਖਵਿੰਦਰ ਸਿੰਘ ਵੱਲੋਂ ਇਕ ਵਿਅਕਤੀ ਬਲਜੀਤ ਸਿੰਘ ਪਿੰਡ ਰਹੋਣ ਥਾਣਾ ਸਦਰ ਖੰਨਾ ਜ਼ਿਲ੍ਹਾ ਲੁਧਿਆਣਾ ਦੀ ਚੈਕਿੰਗ ਕੀਤੀ ਗਈ ਅਤੇ ਇਸ ਦੌਰਾਨ ਉਸ ਵਿਅਕਤੀ ਪਾਸੋਂ 1 ਕਿਲੋ 900 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ।

    Read Also : Moga Bus Accident: ਮੋਗਾ ‘ਚ ਪੰਜਾਬ ਰੋਡਵੇਜ ਬੱਸ ਹਾਦਸੇ ਦਾ ਸਿ਼ਕਾਰ, ਭਾਰੀ ਨੁਕਸਾਨ

    ਉਨ੍ਹਾਂ ਦੱਸਿਆ ਕਿ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਐਨ.ਡੀ.ਪੀ.ਐਸ ਐਕਟ ਜੀ.ਆਰ.ਪੀਜ਼ ਪਟਿਆਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ 1 ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਅਗਲੇਰੀ ਤਫ਼ਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। Punjab Railway Station

    LEAVE A REPLY

    Please enter your comment!
    Please enter your name here