Punjab News: ਚੰਡੀਗੜ੍ਹ। ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਲਈ ਖਾਸ ਸਹੂਲਤਾਂ ਲੈ ਕੇ ਆਉਂਦੀ ਰਹਿੰਦੀ ਹੈ। ਬਹੁਤ ਸਾਰੀਆਂ ਸਕੀਮਾਂ ਇਸ ਤਰ੍ਹਾਂ ਦੀਆਂ ਹੁੰਦੀਆਂ ਹਨ ਜਿਨ੍ਹਾਂ ਨਾਲ ਆਮ ਲੋਕਾਂ ਨੂੰ ਫਾਇਦਾ ਹੁੰਦਾ ਹੈ। ਫਾਇਦੇਮੰਦ ਸਕੀਮਾਂ ਦਾ ਲਾਭ ਲੈਂਦਿਆਂ ਹੀ ਸਥਾਨਕ ਲੋਕਾਂ ਦੀ ਤਕਦੀਰ ਬਦਲਿਆਂ ਦੇਰ ਨਹੀਂ ਲੱਗਦੀ। ਇਸੇ ਤਰ੍ਹਾਂ ਹੀ ਪੰਜਾਬ ਸਰਕਾਰ ਨੇ ਇੱਕ ਖਾਸ ਸਹੂਲਤ ਸ੍ਰੀ ਮੁਕਤਸਰ ਜਿ਼ਲ੍ਹੇ ਦੇ ਸ਼ਹਿਰ ਮਲੋਟ ਨੂੰ ਦਿੱਤੀ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਲੋਟ ਸ਼ਹਿਰ ਵਿੱਚ ਸੀਵਰੇਜ਼ ਵਿਵਸਥਾ ਨੂੰ ਬਿਹਤਰ ਬਣਾਉਣ ਲਈ 6 ਕਰੋੜ ਰੁਪਏ ਦੇ ਸੀਵਰੇਜ਼ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਲਈ ਬਿਹਤਰ ਨਾਗਰਿਕ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। Punjab News
Read Also : Punjab Railway Station: ਪੰਜਾਬ ਦੇ ਇਸ ਰੇਲਵੇ ਸਟੇਸ਼ਨ ਤੋਂ 2 ਕਿੱਲੋ ਅਫ਼ੀਮ ਬਰਾਮਦ
ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਲੋਟ ਸ਼ਹਿਰ ਵਿੱਚ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀ ਸੀਵਰੇਜ ਦੀ ਸਮੱਸਿਆ ਨੂੰ ਸੁਧਾਰਨ ਲਈ ਅਤੇ ਸ਼ਹਿਰ ਦੇ ਨਿਵਾਸੀਆਂ ਨੂੰ ਬੇਹਤਰ ਅਤੇ ਸੰਪੂਰਣ ਸੀਵਰੇਜ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਲਈ ਲਗਾਤਾਰ ਵਿਭਾਗ ਨਾਲ ਤਾਲਮੇਲ ਕਰਕੇ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਲੋਟ ਦੇ ਨਿਵਾਸੀ ਇਹ ਸਮੱਸਿਆ ਕਈ ਸਾਲਾਂ ਤੋਂ ਝੱਲ ਰਹੇ ਸਨ, ਜੋ ਕਿ ਹੁਣ ਇਸ ਪ੍ਰੋਜੈਕਟ ਰਾਹੀਂ ਹੱਲ ਹੋਵੇਗੀ।